ਚੰਡੀਗੜ੍ਹ: ਕੋਰੋਨਾ ਦੇ ਕਹਿਰ ਵਿੱਚ JEE ਤੇ NEET ਦੀਆਂ ਪ੍ਰੀਖਿਆਵਾਂ ਕਰਾਉਣ ਵਿਰੁੱਧ NSUI ਦੀ ਭੁੱਖ ਹੜਤਾਲ ਜਾਰੀ ਹੈ। ਅੱਜ ਵਿਦਿਆਰਥੀਆਂ ਦਾ ਹੌਸਲਾ ਬੁਲੰਦ ਕਰਨ ਲਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੀ ਭੁੱਖ ਹੜਤਾਲ ਵਿੱਚ ਪਹੁੰਚੇ।


ਕਾਂਗਰਸ ਦੀ ਵਿਦਿਆਰਥੀ ਜਥੇਬੰਦੀ NSUI ਵੱਲੋਂ ਚੰਡੀਗੜ੍ਹ ਸੈਕਟਰ 35 ਕਾਂਗਰਸ ਭਵਨ ਬਾਹਰ ਹੜਤਾਲ ਕੀਤੀ ਜਾ ਰਹੀ ਹੈ। ਹੜਤਾਲੀਆਂ ਵੱਲੋਂ ਨੀਟ ਤੇ JEE ਦੇ ਪੇਪਰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਉਹ ਭੁੱਖ ਹੜਤਾਲ 'ਤੇ ਬੈਠੇ ਹਨ।

NSUI ਦਾ ਕਹਿਣਾ ਹੈ ਕਿ ਕਰੋਨਾ ਵਾਇਰਸ ਦਾ ਪ੍ਰਸਾਰ ਜ਼ੋਰਾਂ 'ਤੇ ਹੈ। ਇਸ ਲਈ ਪੇਪਰਾਂ ਨੂੰ ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਜਾਵੇ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਬਰਿੰਦਰ ਢਿੱਲੋਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਨੂੰ ਇਹ ਯਕੀਨੀ ਬਣਾਵੇ ਕਿ ਜੇਕਰ ਕਿਸੇ ਨੂੰ ਕੁਝ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਭਾਰਤ ਸਰਕਾਰ ਹੋਵੇਗੀ।

Education Loan Information:

Calculate Education Loan EMI