Foreign Universities Campus in India: ਯੂਜੀਸੀ ਵੱਲੋਂ ਦੇਸ਼ ਵਿੱਚ ਉੱਚ ਸਿੱਖਿਆ ਦੇ ਮਿਆਰ ਵਿੱਚ ਬਹੁਤ ਸੁਧਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਦਿਆਰਥੀਆਂ ਨੂੰ ਦੇਸ਼ ਵਿੱਚ ਰਹਿ ਕੇ ਵਿਦੇਸ਼ਾਂ ਦੀ ਤਰਜ਼ ’ਤੇ ਸਿੱਖਿਆ ਹਾਸਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਪਰ ਹੁਣ ਆਕਸਫੋਰਡ ਯੂਨੀਵਰਸਿਟੀ ਸਮੇਤ ਨੌਂ ਵੱਡੀਆਂ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਨੇ ਭਾਰਤ ਵਿੱਚ ਆਪਣੇ ਕੈਂਪਸ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਯੂਜੀਸੀ ਵੱਲੋਂ 60 ਤੋਂ ਵੱਧ ਦੇਸ਼ਾਂ ਦੇ ਭਾਰਤੀ ਰਾਜਦੂਤਾਂ ਨਾਲ ਸੰਪਰਕ ਕੀਤਾ ਜਾ ਚੁੱਕਾ ਹੈ ਤਾਂ ਜੋ ਭਾਰਤ ਦੀਆਂ ਯੂਨੀਵਰਸਿਟੀਆਂ ਨਾਲ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਦੀ ਭਾਈਵਾਲੀ ਦੇ ਸਬੰਧ ਵਿੱਚ ਸਹਿਯੋਗ ਲਿਆ ਜਾ ਸਕੇ। ਕਮਿਸ਼ਨ ਵੱਲੋਂ ਦੇਸ਼ ਵਿੱਚ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਦੇ ਕੈਂਪਸ ਖੋਲ੍ਹਣ ਲਈ ਯਤਨ ਕੀਤੇ ਜਾ ਰਹੇ ਹਨ। ਦੇਸ਼ ਵਿੱਚ ਵਿਦੇਸ਼ੀ ਯੂਨੀਵਰਸਿਟੀਆਂ ਦੇ ਕੈਂਪਸ ਖੋਲ੍ਹਣਾ ਨਵੀਂ ਸਿੱਖਿਆ ਨੀਤੀ 2020 ਦੀਆਂ ਪ੍ਰਮੁੱਖ ਸਿਫ਼ਾਰਸ਼ਾਂ ਵਿੱਚੋਂ ਇੱਕ ਹੈ। ਡੀਮਡ ਯੂਨੀਵਰਸਿਟੀਆਂ ਦੁਆਰਾ ਕਰਵਾਏ ਗਏ ਸਰਵੇਖਣ ਵਿੱਚ ਅੱਠ ਵਿਦੇਸ਼ੀ ਯੂਨੀਵਰਸਿਟੀਆਂ ਨੇ ਭਾਰਤ ਵਿੱਚ ਕੈਂਪਸ ਖੋਲ੍ਹਣ ਵਿੱਚ ਦਿਲਚਸਪੀ ਦਿਖਾਈ ਸੀ।
ਯੂਜੀਸੀ ਚਾਹੁੰਦਾ ਹੈ ਕਿ ਮੌਜੂਦਾ ਸਮੇਂ ‘ਚ ਵੱਡੀ ਗਿਣਤੀ ਵਿੱਚ ਵਿਦੇਸ਼ਾਂ ਵਿੱਚ ਪੜ੍ਹਨ ਲਈ ਜਾਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਘਟਾਈ ਜਾਵੇ ਅਤੇ ਉਨ੍ਹਾਂ ਦੇ ਨਾਲ ਦੇਸ਼ ਦੇ ਹੋਰ ਵਿਦਿਆਰਥੀ ਵੀ ਵਿਦੇਸ਼ਾਂ ਦੀ ਤਰਜ਼ 'ਤੇ ਭਾਰਤ ਵਿਚ ਸਿੱਖਿਆ ਪ੍ਰਾਪਤ ਕਰਨ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਭਾਰਤ ਵਿੱਚ ਪੜ੍ਹਨ ਲਈ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਣਾ ਚਾਹੀਦਾ ਹੈ। ਇਸ ਦੇ ਲਈ ਇਹ ਕਦਮ ਚੁੱਕੇ ਜਾ ਰਹੇ ਹਨ।
ਵੇਖੋ ਸੂਚੀ -
ਕੁਝ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਨੇ ਭਾਰਤ ਵਿੱਚ ਕੈਂਪਸ ਖੋਲ੍ਹਣ ਵਿੱਚ ਦਿਲਚਸਪੀ ਨਹੀਂ ਦਿਖਾਈ। ਜਿਸ ਵਿੱਚ ਆਕਸਫੋਰਡ ਯੂਨੀਵਰਸਿਟੀ, ਯੂਨੀਵਰਸਿਟੀ ਆਫ ਸ਼ਿਕਾਗੋ, ਯੂਨੀਵਰਸਿਟੀ ਆਫ ਮੈਲਬੋਰਨ, ਯੂਨੀਵਰਸਿਟੀ ਆਫ ਕੈਲੀਫੋਰਨੀਆ, ਯੂਨੀਵਰਸਿਟੀ ਆਫ ਕੋਪੇਨਹੇਗਨ, ਯੂਨੀਵਰਸਿਟੀ ਆਫ ਮਿਸ਼ੀਗਨ, ਯੂਨੀਵਰਸਿਟੀ ਆਫ ਐਮਸਟਰਡਮ, ਯੂਨੀਵਰਸਿਟੀ ਆਫ ਸਿਡਨੀ, ਯੂਨੀਵਰਸਿਟੀ ਆਫ ਟੋਕੀਓ ਸ਼ਾਮਲ ਹਨ।
Education Loan Information:
Calculate Education Loan EMI