ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੱਲ ਕੋਰੋਨਾ ਵਾਇਰਸ ਦੇ ਸਨਮੁਖ ਸੂਬੇ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰਨ ਦੇ ਆਦੇਸ਼ ਦਿੱਤੇ ਸਨ। ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਯੂਨੀਵਰਸਿਟੀ 31 ਮਾਰਚ ਤੱਕ ਬੰਦ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਹੋਸਟਲ ਦੇ ਕਮਰੇ ਖਾਲੀ ਕਰਨ ਦੇ ਵੀ ਆਦੇਸ਼ ਦੇ ਦਿੱਤੇ ਹਨ।


ਸਿੱਖਿਆ ਮੰਤਰੀ ਨੇ ਕੱਲ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਸੀ। ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚਲਦੀਆਂ ਰਹਿਣਗੀਆਂ।



ਸੂਬਾ ਸਰਕਾਰ ਵੱਲੋਂ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਅ ਲਈ ਪਹਿਲਾਂ ਹੀ ਸਥਾਪਤ ਕੀਤੀ ਹੈਲਪਲਾਈਨ-104 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੈਸ਼ਨਲ ਕਾਲ ਸੈਂਟਰ 011-23978046 ਅਤੇ ਸਟੇਟ ਕੰਟਰੋਲ ਰੂਮ ਨੰਬਰ 88720-90029 ਅਤੇ 0172-2920074 ਵੀ ਸਥਾਪਤ ਕੀਤੇ ਗਏ ਹਨ।

Education Loan Information:

Calculate Education Loan EMI