ਹੁਣ ਸੀਬੀਐਸਈ ਨੇ ਪੰਜਾਬੀ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਿਆ, ਪਰਗਟ ਸਿੰਘ ਨੇ ਉਠਾਏ ਸਵਾਲ
ਸਿੱਖਿਆ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ।
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀਬੀਐਸਈ ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪਰਗਟ ਸਿੰਘ ਨੇ ਸੀਬੀਐਸਈ ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।
ਸਿੱਖਿਆ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੁੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੁੱਖ ਵਿਸ਼ੇ ਵਿੱਚ ਸ਼ਾਮਲ ਹੋਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੁੰਚ ਕਰਕੇ ਫੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।
ਇਹ ਵੀ ਪੜ੍ਹੋ: Farmers Protest Live: ਦੇਸ਼ ਦੇ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ, ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ
ਇਹ ਵੀ ਪੜ੍ਹੋ: ਇਸ ਸ਼ਹਿਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ 'ਤੇ ਮਿਲੇਗਾ ਇਨਾਮ ਜਿੱਤਣ ਦਾ ਮੌਕਾ, ਜਾਣੋ ਵਧੇਰੇ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
Education Loan Information:
Calculate Education Loan EMI