Pariskha pe Charcha 2022 to begin today at 11 am by Prime Minister Narendra Modi Know Details


Pariksha Pe Charcha 2022: ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਪਰੀਕਸ਼ਾ ਪੇ ਚਰਚਾ' ਪ੍ਰੋਗਰਾਮ ਦੇ ਸਬੰਧ ਵਿੱਚ ਇੱਕ ਵਾਰ ਫਿਰ ਬੱਚਿਆਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਕਰੀਬ ਇੱਕ ਹਜ਼ਾਰ ਬੱਚਿਆਂ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਸਾਲ 'ਪਰੀਕਸ਼ਾ ਪੇ ਚਰਚਾ' ਦਾ 5ਵਾਂ ਸੰਸਕਰਨ ਹੈ।


ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਵੀ ਸ਼ਾਮਲ ਹੋਏ। ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਇਹ ਪ੍ਰੋਗਰਾਮ ਆਨਲਾਈਨ ਕੀਤਾ ਗਿਆ ਸੀ। ਕੋਰੋਨਾ ਮਹਾਮਾਰੀ ਤੋਂ ਬਾਅਦ ਇਸ ਸਾਲ ਪਹਿਲਾਂ ਵਾਂਗ ਬੋਰਡ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ।


ਪ੍ਰਧਾਨ ਮੰਤਰੀ ਨੇ ਟਵੀਟ ਕੀਤਾ-


'ਪਰੀਕਸ਼ਾ ਪੇ ਚਰਚਾ' ਪ੍ਰੋਗਰਾਮ 'ਤੇ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, "ਜਿਸ ਸੰਵਾਦ ਦਾ ਹਰ ਨੌਜਵਾਨ ਇੰਤਜ਼ਾਰ ਕਰ ਰਿਹਾ ਹੈ, ਉਹ 1 ਅਪ੍ਰੈਲ 2022 ਨੂੰ ਹੋਵੇਗਾ। ਤਣਾਅ ਨੂੰ ਘਟਾਉਣ ਅਤੇ ਪ੍ਰੀਖਿਆ ਵਿੱਚ ਸਫਲ ਹੋਣ ਦੇ ਤਰੀਕਿਆਂ ਬਾਰੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਤੋਂ ਜਾਣੋ ਅਤੇ ਸਲਾਹ ਲਓ। ਪ੍ਰੀਖਿਆ ਯੋਧੇ, ਮਾਪੇ ਅਤੇ ਅਧਿਆਪਕ PPC 2022 ਲਈ ਤਿਆਰ ਹੋ ਜਾਓ।"


ਪਿਛਲੇ ਚਾਰ ਸਾਲਾਂ ਤੋਂ ਕਰਵਾਇਆ ਜਾ ਰਿਹਾ ਇਹ ਪ੍ਰੋਗਰਾਮ-


ਇਹ ਪ੍ਰੋਗਰਾਮ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵਲੋਂ ਪਿਛਲੇ ਚਾਰ ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ। ਪਰੀਕਸ਼ਾ ਪੇ ਚਰਚਾ ਦੇ ਪਹਿਲੇ ਤਿੰਨ ਐਡੀਸ਼ਨ ਦਿੱਲੀ ਵਿੱਚ ਟਾਊਨਹਾਲ ਫਾਰਮੈਟ ਵਿੱਚ ਕਰਵਾਏ ਗਏ ਸੀ। ਚੌਥਾ ਐਡੀਸ਼ਨ ਪਿਛਲੇ ਸਾਲ 7 ਅਪ੍ਰੈਲ ਨੂੰ ਹੋਇਆ ਸੀ।


ਇਹ ਵੀ ਪੜ੍ਹੋ: Punjab Government: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ 10 ਵਜੇ ਬੁਲਾਈ ਵਿਧਾਇਕਾਂ ਦੀ ਮੀਟਿੰਗ



Education Loan Information:

Calculate Education Loan EMI