(Source: ECI/ABP News/ABP Majha)
Patiala News: ਬੋਰਡ ਪ੍ਰੀਖਿਆਵਾਂ ਦੌਰਾਨ ਦਫਾ 144 ਰਹੇਗਾ ਲਾਗੂ, 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ ਹੁਕਮ
Punjab School Education Board: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ ਰਹੇਗੀ। ਇਹ ਹੁਕਮ ਪਟਿਆਲਾ ਦੇ ਵਧੀਕ ਜ਼ਿਲ੍ਹਾ
Patiala News: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ ਰਹੇਗੀ। ਇਹ ਹੁਕਮ ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਵੱਲੋਂ ਜਾਰੀ ਕੀਤੇ ਗਏ ਹਨ। 2024 ਦੀਆਂ ਸਾਲਾਨਾ ਪ੍ਰੀਖਿਆਵਾਂ (ਓਪਨ ਸਕੂਲ ਸਮੇਤ) 13 ਫਰਵਰੀ ਤੋਂ 30 ਮਾਰਚ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਇਸ ਤਹਿਤ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਸੀਆਰਪੀਸੀ ਲਾਗੂ ਕਰ ਦਿੱਤੀ ਗਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਫਰਵਰੀ/ਮਾਰਚ 2024 (ਓਪਨ ਸਕੂਲ ਸਮੇਤ) ਦੀਆਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 3 ਫਰਵਰੀ ਤੋਂ 30 ਮਾਰਚ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਏਗਾ। ਬੋਰਡ ਵੱਲੋਂ ਬਣਾਏ ਗਏ ਕੇਂਦਰਾਂ 'ਤੇ ਬਾਅਦ ਦੁਪਹਿਰ 3 ਵਜੇ ਤੱਕ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਸੀਆਰਪੀਸੀ ਦੀ ਧਾਰਾ 144 ਬੋਰਡ ਦੁਆਰਾ ਸਥਾਪਿਤ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਕਵਰ ਕਰਦੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇਬਾਜ਼ੀ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇਬਾਜ਼ੀ ਕਰਨ, ਪ੍ਰਦਰਸ਼ਨ ਕਰਨ ਆਦਿ ਕਾਰਨ ਜਨਤਕ ਸ਼ਾਂਤੀ ਭੰਗ ਹੋਣ ਤੇ ਸਰਕਾਰੀ ਤੇ ਗੈਰ-ਸਰਕਾਰੀ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਦਾ ਖਦਸ਼ਾ ਹੈ।
ਇਸ ਲਈ ਅਜਿਹੀ ਸਥਿਤੀ ਵਿੱਚ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਜਨਤਕ ਸ਼ਾਂਤੀ ਬਣਾਈ ਰੱਖਣ ਲਈ ਯੋਗ ਕਦਮ ਚੁੱਕਣ ਦੀ ਲੋੜ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਅਪ੍ਰੈਲ 2024 ਤੱਕ ਲਾਗੂ ਕੀਤੇ ਗਏ ਇਹ ਹੁਕਮ ਸਰਕਾਰੀ ਸਮਾਗਮਾਂ, ਵਿਆਹ ਸ਼ਾਦੀਆਂ, ਸ਼ੋਕ ਸਭਾਵਾਂ ਤੇ ਵਿਦਿਆਰਥੀਆਂ, ਸੁਰੱਖਿਆ ਮੁਲਾਜ਼ਮਾਂ, ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਤੇ ਸਕੂਲਾਂ/ਕਾਲਜਾਂ ਵਿੱਚ ਪੜ੍ਹਾਈ ਲਈ ਇਕੱਠੇ ਹੋਏ ਬੱਚਿਆਂ ਦੇ ਇਕੱਠਾਂ 'ਤੇ ਲਾਗੂ ਨਹੀਂ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI