ਇਲਾਹਾਬਾਦ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਅਣਦੇਖੀ ਕਰਨ ’ਤੇ ਅਲਾਹਾਬਾਦ ਹਾਈ ਕੋਰਟ ਵਿੱਚ ਸੂਬਾ ਸਰਕਾਰ ਵਿਰੁੱਧ ਦਾਇਰ ਅਦਾਲਤੀ ਮਾਣਹਾਨੀ ਦੀ ਅਪੀਲ ਉੱਤੇ ਕਾਰਵਾਈ ਤੋਂ ਇਨਕਾਰ ਕਰਨ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਕੇ ਇੱਕ ਵਕੀਲ ਵੱਲੋਂ ਚੁਣੌਤੀ ਦਿੱਤੀ ਗਈ ਹੈ।
ਹਾਈ ਕੋਰਟ ਨੇ ਹੁਕਮ ਦਿੱਤੇ ਸਨ ਕਿ ਸਰਕਾਰੀ ਮੁਲਾਜ਼ਮਾਂ, ਸਥਾਨਕ ਸਰਕਾਰਾਂ ਦੇ ਨੁਮਾਇੰਦਿਆਂ, ਜੁਡੀਸ਼ੀਅਲ ਅਧਿਕਾਰੀਆਂ, ਜੋ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹਾਂ ਤੇ ਭੱਤੇ ਹਾਸਲ ਕਰਦੇ ਹਨ, ਦੇ ਬੱਚੇ ਉੱਤਰ ਪ੍ਰਦੇਸ਼ ਬੋਰਡ ਅਧੀਨ ਚੱਲਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਏ ਜਾਣੇ ਚਾਹੀਦੇ ਹਨ।
Education Loan Information:
Calculate Education Loan EMI