Police Recruitment- ਅਗਲੇ ਇੱਕ-ਦੋ ਸਾਲਾਂ ਵਿੱਚ ਉਤਰ ਪ੍ਰਦੇਸ਼ ਪੁਲਿਸ ਵਿੱਚ ਇੱਕ ਲੱਖ ਭਰਤੀਆਂ ਹੋਣ ਜਾ ਰਹੀਆਂ ਹਨ। ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਵਾਰਾਣਸੀ ਵਿਚ ਭਾਜਪਾ ਯੁਵਾ ਮੋਰਚਾ ਦੇ ਇੱਕ ਪ੍ਰੋਗਰਾਮ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਦੋ ਸਾਲਾਂ ਵਿਚ ਯੂਪੀ ਪੁਲਿਸ ਵਿੱਚ ਅਗਲੇ ਦੋ ਸਾਲਾਂ ਵਿੱਚ ਇੱਕ ਲੱਖ ਪੁਲਿਸ ਜਵਾਨ ਭਰਤੀ ਕਰਾਂਗੇ।
ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਇਨ੍ਹਾਂ ਭਰਤੀਆਂ ਵਿੱਚ ਕੋਈ ਭੇਦ ਭਾਵ ਨਹੀਂ ਹੋਵੇਗਾ। ਦੱਸ ਦਈਏ ਕਿ ਯੂਪੀ ਪੁਲਿਸ ਵਿੱਚ ਇਸ ਸਮੇਂ 60 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਭਰਤੀ ਚੱਲ ਰਹੀ ਹੈ। ਇਸਲਈ ਲਗਭਗ 50 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਹਾਲਾਂਕਿ, ਬਹੁਤ ਸਾਰੇ ਉਮੀਦਵਾਰਾਂ ਨੇ ਪ੍ਰੀਖਿਆ ਨਹੀਂ ਦਿੱਤੀ।
ਖਾਸ ਗੱਲ ਇਹ ਹੈ ਕਿ ਇਨ੍ਹਾਂ ਬਿਨੈਕਾਰਾਂ ਵਿੱਚੋਂ 6 ਲੱਖ ਤੋਂ ਵੱਧ ਬਿਨੈਕਾਰ ਦੂਜੇ ਰਾਜਾਂ ਦੇ ਸਨ। ਅਜਿਹੇ ‘ਚ ਜੇਕਰ ਯੂਪੀ ਪੁਲਿਸ ਦੀ ਭਰਤੀ ਅੱਗੇ ਵੀ ਨਿਕਲਦੀ ਹੈ ਤਾਂ ਉਸ ਵਿੱਚ ਦੂਜੇ ਰਾਜਾਂ ਦੇ ਉਮੀਦਵਾਰ ਵੀ ਅਪਲਾਈ ਕਰ ਸਕਣਗੇ। ਯੂਪੀ ਪੁਲਿਸ ਭਰਤੀ ਦੀ ਲਿਖਤੀ ਪ੍ਰੀਖਿਆ 31 ਅਗਸਤ ਤੱਕ ਜਾਰੀ ਰਹੀ।
ਹੁਣ ਲਿਖਤੀ ਪ੍ਰੀਖਿਆ ਤੋਂ ਬਾਅਦ ਸਰੀਰਕ ਕੁਸ਼ਲਤਾ ਪ੍ਰੀਖਿਆ ਹੋਵੇਗੀ। ਇਸ ਤੋਂ ਬਾਅਦ ਅੰਤਿਮ ਚੋਣ ਹੋਵੇਗੀ। ਇਹ ਪ੍ਰੀਕਿਰਿਆ ਅਜੇ ਚੱਲ ਹੀ ਰਹੀ ਹੈ ਕਿ ਇਸੇ ਵਿਚਾਲੇ ਸੀਐਮ ਯੋਗੀ ਆਦਿਤਿਆਨਾਥ ਦੇ ਇਸ ਐਲਾਨ ਨੇ ਉਨ੍ਹਾਂ ਨੌਜਵਾਨਾਂ ਨੂੰ ਖੁਸ਼ ਕਰ ਦਿੱਤਾ ਹੈ ਜੋ ਯੂਪੀ ਪੁਲਿਸ ਵਿੱਚ ਨੌਕਰੀ ਕਰਨਾ ਚਾਹੁੰਦੇ ਹਨ।
ਦੱਸ ਦੇਈਏ ਕਿ ਯੂਪੀ ਪੁਲਿਸ ਦੀ ਲਿਖਤੀ ਪ੍ਰੀਖਿਆ ਤੋਂ ਬਾਅਦ ਯੂਪੀ ਦੇ ਡੀਜੀਪੀ ਪ੍ਰਸ਼ਾਂਤ ਕੁਮਾਰ ਨੇ ਵੀ ਇਸ ਨੂੰ ਲੈ ਕੇ ਵੀ ਬਿਆਨ ਦਿੱਤਾ ਸੀ। 31 ਅਗਸਤ ਨੂੰ ਯੂਪੀ ਪੁਲਿਸ ਦੀ ਲਿਖਤੀ ਪ੍ਰੀਖਿਆ ਪੂਰੀ ਹੋਣ ਤੋਂ ਬਾਅਦ ਪ੍ਰਸ਼ਾਂਤ ਕੁਮਾਰ ਨੇ ਮੀਡੀਆ ਨੂੰ ਦੱਸਿਆ ਸੀ ਕਿ ਇਸ ਸਮੇਂ 60 ਹਜ਼ਾਰ ਤੋਂ ਵੱਧ ਅਸਾਮੀਆਂ ‘ਤੇ ਭਰਤੀ ਹੋ ਰਹੀ ਹੈ। ਇਸ ਤੋਂ ਬਾਅਦ 40 ਹਜ਼ਾਰ ਹੋਰ ਭਰਤੀਆਂ ਹੋਣੀਆਂ ਹਨ, ਯਾਨੀ ਇੱਕ ਸਾਲ ਵਿੱਚ ਪੁਲਿਸ ਵਿੱਚ ਇੱਕ ਲੱਖ ਭਰਤੀਆਂ ਹੋਣਗੀਆਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
Education Loan Information:
Calculate Education Loan EMI