‘ਆਪ’ ਨੇ ਇਸ ਨਵੇਂ ਘਪਲੇ ਦੇ ਨਾਲ-ਨਾਲ ਪੋਸਟ ਮੈਟਿਰਕ ਸਕਾਲਰਸ਼ਿਪ ਸਕੀਮ ਵਿਚ ਹੁਣ ਤੱਕ ਹੋਏ ਗੜਬੜ ਘੁਟਾਲਿਆਂ ਦੀ ਸਮਾਂਬੱਧ ਅਤੇ ਵਿਆਪਕ ਜਾਂਚ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਕਰਾਉਣ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ:ਆਖਰ ਪਾਕਿਸਤਾਨ ਨੇ ਮੰਨ ਹੀ ਲਈ ਭਾਰਤ ਦੀ ਮੰਗ, ਕਰਤਾਰਪੁਰ ਕੋਰੀਡੋਰ 'ਤੇ ਪੁਲ ਲਈ ਦਿਖਾਇਆ ਹਾਂਪੱਖੀ ਰੁਖ
ਵਿਰੋਧੀ ਧਿਰ ਤੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ
ਵਿਭਾਗ ਦੇ ਐਡੀਸ਼ਨਲ ਚੀਫ਼ ਸੈਕੇਟਰੀ ਵੱਲੋਂ ਮੁੱਖ ਸਕੱਤਰ ਪੰਜਾਬ ਨੂੰ ਸੌਂਪੀ ਗਈ ਜਾਂਚ ਰਿਪੋਰਟ ਉਪਰੰਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ ਤੱਕ ਗਿਰਫ਼ਤਾਰ ਕੀਤਾ ਜਾਣਾ ਚਾਹੀਦਾ ਸੀ, ਪਰ ਜਾਪ ਰਿਹਾ ਹੈ ਕਿ ਰਾਜੇ ਦੀ ਸਰਕਾਰ ਦਲਿਤ ਪਰਿਵਾਰਾਂ ਦੇ ਹੋਣਹਾਰ ਅਤੇ ਯੋਗ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਨੂੰ ਸ਼ਰੇਆਮ ਹੱੜਪਣ ਵਾਲੇ ਮੰਤਰੀ ਧਰਮਸੋਤ ਅਤੇ ਉਸਦੇ ਪੂਰੇ ਗਿਰੋਹ ਨੂੰ ਬਚਾਉਣ ਅਤੇ ਮਾਮਲਾ ਦਬਾਉਣ ਦੀਆਂ ਕੋਸ਼ਿਸ਼ਾਂ ‘ਚ ਜੁਟੀ ਹੋਈ ਹੈ।-
ਇਹ ਵੀ ਪੜ੍ਹੋ:ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ 'ਚ ਫਾਇਰਿੰਗ ਕਰਨ ਵਾਲੇ ਨੂੰ ਉਮਰ ਕੈਦ, ਨਹੀਂ ਲੈ ਸਕੇਗਾ ਪੈਰੋਲ ਵੀ
ਪੋਸਟ ਮੈਟਿਰਕ ਸਕਾਲਰਸ਼ਿਪ ਸਕੀਮ ‘ਚ ਬਾਦਲਾਂ ਦੀ ਸਰਕਾਰ ਤੋਂ ਲੈ ਕੇ ਹੁਣ ਤੱਕ ਅਰਬਾਂ ਰੁਪਏ ਦੀ ਵਜੀਫ਼ਾ ਰਾਸ਼ੀ ਖੁਰਦ-ਬੁਰਦ ਕੀਤੀ ਜਾ ਚੁੱਕੀ ਹੈ। ਤਾਜਾ ਮਾਮਲਾ 63.91 ਕਰੋੜ ਰੁਪਏ ਦਾ ਹੈ।ਜਾਂਚ ਰਿਪੋਰਟ ਮੁਤਾਬਕ ਫਰਵਰੀ-ਮਾਰਚ ‘ਚ ਇਸ ਸਕੀਮ ਅਧੀਨ ਪੰਜਾਬ ਸਰਕਾਰ ਨੂੰ ਆਏ 303 ਕਰੋੜ ਰੁਪਏ ਦੇ ਫੰਡਾਂ ਵੰਡਣ ਲਈ ਮੰਤਰੀ ਧਰਮਸੋਤ ਅਤੇ ਭਾਗੀਦਾਰ ਅਫ਼ਸਰਾਂ ਨੇ ਵਜੀਫ਼ਾ ਰਾਸ਼ੀ ਜਾਰੀ ਕਰਨ ਸਮੇਂ ਨਾ ਸਿਰਫ਼ ‘ਪਿੱਕ ਐਂਡ ਚੂਜ’ ਦੀ ਨੀਤੀ ਅਪਣਾਈ ਸਗੋਂ ਅਜਿਹੇ ਕਾਲਜਾਂ/ਸੰਸਥਨਾਂ ਨੂੰ ਵੀ ਮੋਟੀਆਂ ਰਕਮਾਂ ਜਾਰੀ ਕਰ ਦਿੱਤੀਆਂ ਜਿੰਨਾਂ ਦਾ ਵਜੂਦ ਹੀ ਨਹੀਂ ਹੈ।
ਇਹ ਵੀ ਪੜ੍ਹੋ: ਬੱਸ ਰਾਹੀਂ ਜਾਇਆ ਜਾ ਸਕੇਗਾ ਦਿੱਲੀ ਤੋਂ ਲੰਡਨ, 70 ਦਿਨ ਦਾ ਹੋਵੇਗਾ ਸਫ਼ਰ, ਰੂਟ ਤੋਂ ਲੈਕੇ ਕਿਰਾਏ ਦੀ ਹਰ ਜਾਣਕਾਰੀ
Education Loan Information:
Calculate Education Loan EMI