Recruitment 2024: ਭਾਰਤੀ ਡਾਕ ਵਿਭਾਗ ਨੇ 15 ਜੁਲਾਈ ਤੋਂ 44 ਹਜ਼ਾਰ ਤੋਂ ਵੱਧ ਗ੍ਰਾਮੀਣ ਡਾਕ ਸੇਵਕਾਂ (GDS) ਦੀ ਭਰਤੀ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਭਰਤੀ ਲਈ ਅਰਜ਼ੀਆਂ ਅਧਿਕਾਰਤ ਵੈੱਬਸਾਈਟ, indiapostgdsonline.cept.gov.in 'ਤੇ ਆਨਲਾਈਨ ਮੋਡ ਵਿੱਚ ਸਵੀਕਾਰ ਕੀਤੀਆਂ ਜਾ ਰਹੀਆਂ ਹਨ।
ਪਹਿਲੇ ਦਿਨ ਇਸ ਵੈੱਬਸਾਈਟ 'ਤੇ ਅਪਲਾਈ ਕਰਨ 'ਚ ਤਕਨੀਕੀ ਕਾਰਨਾਂ ਕਰਕੇ ਉਪਭੋਗਤਾਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਹੁਣ ਇਨ੍ਹਾਂ ਨੂੰ ਹਟਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇੱਛੁਕ ਉਮੀਦਵਾਰ 5 ਅਗਸਤ ਦੀ ਆਖਰੀ ਮਿਤੀ ਤੱਕ ਅਪਲਾਈ ਕਰ ਸਕਦੇ ਹਨ।
ਉਮੀਦਵਾਰਾਂ ਨੂੰ ਨੋਟ ਕਰਨਾ ਚਾਹੀਦਾ ਹੈ ਕਿ ਭਾਰਤੀ ਡਾਕ ਵਿਭਾਗ ਨੇ ਗ੍ਰਾਮੀਣ ਡਾਕ ਸੇਵਕਾਂ ਦੀ ਭਰਤੀ ਲਈ ਅਰਜ਼ੀ ਪ੍ਰਕਿਰਿਆ ਦੇ 3 ਪੜਾਅ ਬਣਾਏ ਹਨ - ਰਜਿਸਟ੍ਰੇਸ਼ਨ, ਅਰਜ਼ੀ ਅਤੇ ਭਰਤੀ ਫੀਸ ਦਾ ਭੁਗਤਾਨ।
ਇਨ੍ਹਾਂ ਤਿੰਨਾਂ ਪੜਾਵਾਂ ਲਈ ਲਿੰਕ ਪੋਰਟਲ 'ਤੇ ਸਰਗਰਮ ਹੋ ਗਿਆ ਹੈ। ਬਿਨੈ-ਪੱਤਰ ਦੀ ਫੀਸ 100 ਰੁਪਏ ਰੱਖੀ ਗਈ ਹੈ, ਜਿਸ ਦਾ ਭੁਗਤਾਨ ਆਨਲਾਈਨ ਸਾਧਨਾਂ ਰਾਹੀਂ ਕਰਨਾ ਹੋਵੇਗਾ। ਹਾਲਾਂਕਿ, ਸਾਰੀਆਂ ਸ਼੍ਰੇਣੀਆਂ ਦੀਆਂ ਮਹਿਲਾ ਉਮੀਦਵਾਰਾਂ ਦੇ ਨਾਲ-ਨਾਲ SC/ST, ਦਿਵਯਾਂਗ ਅਤੇ ਟਰਾਂਸਵੂਮੈਨ ਸ਼੍ਰੇਣੀਆਂ ਦੇ ਬਿਨੈਕਾਰਾਂ ਨੂੰ ਫੀਸ ਦਾ ਭੁਗਤਾਨ ਨਹੀਂ ਕਰਨਾ ਪੈਂਦਾ।
ਡਾਕ ਵਿਭਾਗ ਦੁਆਰਾ ਜਾਰੀ ਗ੍ਰਾਮੀਣ ਡਾਕ ਸੇਵਕ ਭਰਤੀ ਨੋਟੀਫਿਕੇਸ਼ਨ ਦੇ ਅਨੁਸਾਰ, ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਉਮੀਦਵਾਰ ਅਪਲਾਈ ਕਰ ਸਕਦੇ ਹਨ। ਬਿਨੈ-ਪੱਤਰ ਦੀ ਆਖਰੀ ਮਿਤੀ (5 ਅਗਸਤ 2024) ਨੂੰ ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਘੱਟ ਅਤੇ 40 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੀਆਂ ਸ਼੍ਰੇਣੀਆਂ (SC/ST, OBC, ਆਦਿ) ਨਾਲ ਸਬੰਧਤ ਉਮੀਦਵਾਰਾਂ ਨੂੰ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਉਪਰਲੀ ਉਮਰ ਸੀਮਾ ਵਿੱਚ ਛੋਟ ਦਿੱਤੀ ਜਾਵੇਗੀ, ਵਧੇਰੇ ਜਾਣਕਾਰੀ ਅਤੇ ਹੋਰ ਵੇਰਵਿਆਂ ਲਈ ਨੋਟੀਫਿਕੇਸ਼ਨ ਦੇਖੋ।
ਭਾਰਤੀ ਡਾਕ ਵਿਭਾਗ GDS ਭਰਤੀ 2024 ਨੋਟੀਫਿਕੇਸ਼ਨ ਲਿੰਕ
ਭਾਰਤੀ ਡਾਕ ਵਿਭਾਗ GDS ਭਰਤੀ 2024 ਐਪਲੀਕੇਸ਼ਨ ਲਿੰਕ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI