PSEB Exam 2024: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।  ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Board) ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਬੋਰਡ ਅਤੇ ਟਰਮ-1 ਦੀਆਂ ਪ੍ਰੀਖਿਆਵਾਂ 15 ਜਨਵਰੀ ਤੋਂ ਕਰਵਾਈਆਂ ਜਾਣਗੀਆਂ। ਸਿੱਖਿਆ ਵਿਭਾਗ ਵੱਲੋਂ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਵਿਭਾਗ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਲਿਖਿਆ ਹੈ ਕਿ ਇਹ ਪ੍ਰੀਖਿਆਵਾਂ ਸਮੁੱਚੇ ਸਿਲੇਬਸ ਵਿੱਚੋਂ ਲਈਆਂ ਜਾਣਗੀਆਂ। ਪੇਪਰ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ PSEB ਵੱਲੋਂ ਜਾਰੀ ਕੀਤੇ ਪੈਟਰਨ ਅਨੁਸਾਰ ਹੋਵੇਗਾ।



ਹੋਰ ਪੜ੍ਹੋ : ਵਜ਼ੀਫੇ ਦੇ ਪੈਸੇ ਦੁੱਗਣੇ ਭੇਜਣ ਦਾ ਮਾਮਲਾ, ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਜਬਰੀ ਵਸੂਲੀ ਕਰਨ ਦੇ ਹੁਕਮ ਜਾਰੀ


ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੇਪਰਾਂ ਦਾ ਸਮਾਂ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਵੇਗਾ। ਜੇਕਰ ਸਕੂਲ ਸ਼ੁਰੂ ਹੋਣ ਦੇ ਸਮੇਂ ਵਿੱਚ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਸਕੂਲ ਸ਼ੁਰੂ ਹੋਣ ਤੋਂ ਅੱਧੇ ਘੰਟੇ ਬਾਅਦ ਪੇਪਰ ਸ਼ੁਰੂ ਹੋ ਜਾਵੇਗਾ। ਪੇਪਰ ਦਾ ਸਮਾਂ ਤਿੰਨ ਘੰਟੇ ਦਾ ਹੋਵੇਗਾ। ਸਕੂਲ ਪੱਧਰ 'ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪੇਪਰ ਤਿਆਰ ਕੀਤੇ ਜਾਣਗੇ।


8ਵੀਂ, 10ਵੀਂ ਜਮਾਤ ਦੇ ਸਿਰਫ਼ ਹਿੰਦੀ, ਪੰਜਾਬੀ, ਅੰਗਰੇਜ਼ੀ, ਗਣਿਤ, ਸਮਾਜਿਕ ਵਿਗਿਆਨ ਅਤੇ ਵਿਗਿਆਨ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਮੁੱਖ ਦਫ਼ਤਰ ਵੱਲੋਂ ਭੇਜੇ ਜਾਣਗੇ। ਇਸੇ ਤਰ੍ਹਾਂ 12ਵੀਂ ਜਮਾਤ ਦੇ ਸਾਇੰਸ, ਕਾਮਰਸ ਅਤੇ ਹਿਊਮੈਨਟੀਜ਼ ਗਰੁੱਪ ਦੇ ਮੁੱਖ ਦਫ਼ਤਰ ਤੋਂ ਭੇਜੇ ਜਾਣਗੇ। ਇਸ ਤੋਂ ਇਲਾਵਾ ਹੋਰ ਜਮਾਤਾਂ ਦੀਆਂ ਪ੍ਰੀਖਿਆਵਾਂ ਹੋਣਗੀਆਂ।




 





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


Education Loan Information:

Calculate Education Loan EMI