Preneet Kaur slams Punjab govt's   - ਪੰਜਾਬ ਸਰਕਾਰ ਪਟਿਆਲਾ ਦੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਨੂੰ ਸੰਗਰੂਰ ਤਬਦੀਲ ਕਰਨ ਜਾ ਰਹੀ ਹੈ। ਜਿਸ ਦਾ  ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵਿਰੋਧ ਕੀਤਾ ਹੈ।  ਪ੍ਰਨੀਤ ਕੌਰ ਨੇ ਕਿਹਾ ਕਿ  ਅੱਜ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਪਟਿਆਲਾ ਤੋਂ ਸੰਗਰੂਰ ਦੇ ਲਹਿਰਾ ਵਿਖੇ ਤਬਦੀਲ ਕਰਨ ਦੇ ਕਦਮ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ।


ਇੱਥੇ ਜਾਰੀ ਇੱਕ ਬਿਆਨ ਵਿੱਚ ਪ੍ਰਨੀਤ ਕੌਰ ਨੇ ਕਿਹਾ, "ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਲਈ ਸਿੱਖਿਆ ਕ੍ਰਾਂਤੀ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ਤੱਕ ਅਜਿਹਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਪਹਿਲਾਂ ਤੋਂ ਚੱਲ ਰਹੇ ਸਮਾਰਟ ਸਕੂਲਾਂ ਦਾ ਨਾਮ ਬਦਲ ਕੇ 'ਸਕੂਲ ਆਫ਼ ਐਮੀਨੈਂਸ' ਕਰਨ ਤੋਂ ਇਲਾਵਾ, ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕੁਝ ਵੀ ਨਹੀਂ ਕਰ ਸਕੀ।"


ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ "ਹੁਣ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਆਪਣੇ ਸਿਆਸੀ ਲਾਹੇ ਲਈ ਸੰਗਰੂਰ ਦੇ ਲਹਿਰਾ ਵਿੱਚ ਤਬਦੀਲ ਕਰਨ ਦੀ ਤਿਆਰੀ ਕਰ ਰਹੀ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਸ਼ਰਮਨਾਕ ਹੈ ਕਿ ਪੰਜਾਬ ਸਰਕਾਰ ਕੋਈ ਵੀ ਨਵੀਂ ਵਿੱਦਿਅਕ ਸੰਸਥਾ ਸ਼ੁਰੂ ਕਰਨ ਦੀ ਬਜਾਏ ਪਹਿਲਾਂ ਤੋਂ ਚੱਲ ਰਹੇ ਇੰਸਟੀਚਿਊਟ ਨੂੰ ਉਖਾੜ ਰਹੀ ਹੈ।"



ਉਨ੍ਹਾਂ ਨੇ ਅੱਗੇ ਦੱਸਿਆ, "ਇਸ ਯੂਨੀਵਰਸਿਟੀ ਦੀ ਸਥਾਪਨਾ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ ਕੀਤੀ ਗਈ ਸੀ ਅਤੇ ਅਕਾਦਮਿਕ ਸੈਸ਼ਨ 2021 ਤੋਂ ਸ਼ੁਰੂ ਹੋਇਆ ਸੀ।"


ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਸਿਰਫ਼ ਇਸ ਲਈ ਦੁਖੀ ਕਰਨਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ ਕਿਉਂਕਿ ਮੌਜੂਦਾ ਸਰਕਾਰ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਹੀ ਹੈ।


Education Loan Information:

Calculate Education Loan EMI