ਸੰਗਰੂਰ ਪੁਲਿਸ ਦੇ ਉਪ ਕਪਤਾਨ ਸਤਪਾਲ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਤਰਸੇਮ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿੱਚ ਬਤੌਰ ਪ੍ਰਿੰਸੀਪਲ ਤਾਇਨਾਤ ਹੈ, ਜਿਸ ਖ਼ਿਲਾਫ਼ ਸ਼ਿਕਾਇਤ ਮਿਲੀ ਸੀ ਕਿ ਉਹ ਅਧਿਆਪਕਾਂ ਦੀਆਂ ਬਦਲੀਆਂ ਕਰਵਾਉਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਕੇ ਮੋਟੀਆਂ ਰਕਮਾਂ ਵਸੂਲਦਾ ਹੈ।
ਉਨ੍ਹਾਂ ਦੱਸਿਆ ਕਿ ਰਵੀ ਕਾਂਤ ਵਾਸੀ ਸਰਦਾਰ ਬਸਤੀ, ਸੰਗਰੂਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਪ੍ਰਿੰਸੀਪਲ ਤਰਸੇਮ ਲਾਲ ਖ਼ਿਲਾਫ਼ ਆਈਪੀਸੀ ਦੀ ਧਾਰਾ 465, 468, 471 ਤਹਿਤ ਥਾਣਾ ਸਿਟੀ-1 ਸੰਗਰੂਰ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਜਾਂਚ ਜਾਰੀ ਹੈ।
Education Loan Information:
Calculate Education Loan EMI