ਬਰਨਾਲਾ: ਲੌਕਡਾਊਨ ਦੌਰਾਨ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨੇ ਇਕੱਠੇ ਹੋ ਸਕੂਲਾਂ ਵਲੋਂ ਮੰਗੀ ਜਾ ਰਹੀ ਫੀਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਮਾਪਿਆਂ ਵਲੋਂ ਇੱਕ ਐਕਸ਼ਨ ਕਮੇਟੀ ਬਣਾ ਕੇ ਸੰਘਰਸ਼ ਦੀ ਤਿਆਰੀ ਵਿੱਢ ਦਿੱਤੀ ਗਈ ਹੈ। ਮਾਪਿਆਂ ਨੇ ਕਿਹਾ ਕਿ ਜੇਕਰ ਪ੍ਰਾਈਵੇਟ ਸਕੂਲ ਉਹਨਾਂ ਦੇ ਬੱਚਿਆਂ ਦੇ ਭਵਿੱਖ ਦੇ ਨਾਲ ਖਿਲਵਾੜ ਕਰਨਗੇ ਤਾਂ ਉਹ ਸੂਬਾ ਪੱਧਰ ’ਤੇ ਸੰਘਰਸ਼ ਕਰਨਗੇ।


ਐਕਸ਼ਨ ਕਮੇਟੀ ਵਿੱਚ ਕਿਸਾਨ ਜੱਥੇਬੰਦੀਆਂ, ਅਧਿਆਪਕ ਯੂਨੀਅਨ ਤੋਂ ਇਲਾਵਾ ਹੋਰ ਸੰਘਰਸ਼ਸ਼ੀਲ ਜੱਥੇਬੰਦੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਐਕਸ਼ਨ ਕਮੇਟੀ ਨੇ ਕਿਹਾ ਕਿ ਲੌਕਡਾਊਨ ਦੌਰਾਨ ਜਦੋਂ ਸਕੂਲ ਖੁੱਲੇ ਹੀ ਨਹੀਂ ਤਾਂ ਉਹ ਫ਼ੀਸ ਕਿਸ ਚੀਜ਼ ਦੀ ਭਰਨ।

ਇਸ ਮੌਕੇ ਗੱਲਬਾਤ ਕਰਦਿਆਂ ਐਕਸ਼ਨ ਕਮੇਟੀ ਦੀ ਹਮਾਇਤ ’ਤੇ ਆਏ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਬਰਨਾਲਾ ਦੇ ਪ੍ਰਾਈਵੇਟ ਸਕੂਲਾਂ ਵਲੋਂ ਬੱਚਿਆਂ ਦੇ ਮਾਪਿਆਂ ਤੋਂ ਫ਼ੀਸ ਮੰਗੀ ਜਾ ਰਹੀ ਹੈ। ਜਿਸਦੇ ਵਿਰੋਧ ਵਿੱਚ ਅੱਜ ਮਾਪਿਆਂ ਵਲੋਂ ਇਕੱਠ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਲੌਕਡਾਊਨ ਦੇ ਕਾਰਨ ਸਕੂਲ ਪਿਛਲੇ 3 ਮਹੀਨਿਆਂ ਤੋਂ ਬੰਦ ਹਨ। ਜਿਸ ਕਰਕੇ ਬੱਚੇ ਸਕੂਲ ਹੀ ਨਹੀਂ ਗਏ। ਪਰ ਸਕੂਲ ਪ੍ਰਬੰਧਕਾਂ ਵਲੋਂ ਬਿਨ੍ਹਾਂ ਕਿਸੇ ਖ਼ਰਚੇ ਤੋਂ ਬੱਚਿਆਂ ਦੇ ਮਾਪਿਆਂ ਤੋਂ ਫ਼ੀਸ ਮੰਗੀ ਜਾ ਰਹੀ ਹੈ।

ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Education Loan Information:

Calculate Education Loan EMI