ਉਡੀਕ ਹੋਵੇਗੀ ਖ਼ਤਮ! ਭਲਕੇ ਐਲਾਨੇ ਜਾਣਗੇ 10ਵੀਂ ਦੇ ਨਤੀਜੇ
PSEB 10th Class Result: ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਵਿਦਿਆਰਥੀਆਂ ਦੀ ਉਡੀਕ ਹੁਣ ਖ਼ਤਮ ਹੋਣ ਵਾਲੀ ਹੈ, ਦੱਸ ਦਈਏ ਕਿ ਭਲਕੇ PSEB ਵਲੋਂ 10ਵੀਂ ਦੇ ਨਤੀਜੇ ਐਲਾਨੇ ਜਾਣਗੇ।

PSEB 10th Class Result: ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਵਿਦਿਆਰਥੀਆਂ ਦੀ ਉਡੀਕ ਹੁਣ ਖ਼ਤਮ ਹੋਣ ਵਾਲੀ ਹੈ, ਦੱਸ ਦਈਏ ਕਿ ਭਲਕੇ PSEB ਵਲੋਂ 10ਵੀਂ ਦੇ ਨਤੀਜੇ ਐਲਾਨੇ ਜਾਣਗੇ। ਇਹ ਨਤੀਜੇ ਦੁਪਹਿਰ 2.30 ਵਜੇ ਸਿੱਖਿਆ ਬੋਰਡ ਦੇ ਮੁੱਖ ਦਫਤਰ ਵਿੱਚ ਐਲਾਨੇ ਜਾਣਗੇ। ਇਸ ਸਾਲ 10ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਹੋਈਆਂ ਸਨ।
ਇੱਥੇ ਜਾਰੀ ਕੀਤੇ ਜਾਣਗੇ ਨਤੀਜੇ
ਪੰਜਾਬ ਬੋਰਡ ਦੇ 10ਵੀਂ ਦੇ ਨਤੀਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਰੀ ਕੀਤੇ ਜਾਣਗੇ ਅਤੇ ਵਿਦਿਆਰਥੀ ਇੱਥੋਂ ਆਪਣੀਆਂ ਮਾਰਕਸ਼ੀਟਾਂ ਵੀ ਡਾਊਨਲੋਡ ਕਰ ਸਕਦੇ ਹਨ। ਹਾਲਾਂਕਿ, ਵਿਦਿਆਰਥੀਆਂ ਨੂੰ ਅਸਲ ਮਾਰਕ ਸ਼ੀਟ ਲਈ ਆਪਣੇ ਸਕੂਲ ਜਾਣਾ ਪਵੇਗਾ।
ਇਦਾਂ ਦੇਖ ਸਕਦੇ ਨਤੀਜੇ
ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।
ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ 10ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋ
ਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।
ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।
ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਨਤੀਜੇ ਐਲਾਨੇ ਗਏ ਸਨ, ਜਿਸ ਵਿੱਚ ਪੰਜਾਬ ਦੀਆਂ ਧੀਆਂ ਨੇ ਮੱਲਾਂ ਮਾਰੀਆਂ ਸਨ। ਹੁਣ ਦਸਵੀਂ ਦੇ ਵਿਦਿਆਰਥੀਆਂ ਨੂੰ ਵੀ ਉਡੀਕ ਹੈ ਕਿ ਕਦੋਂ ਨਤੀਜੇ ਆਉਣਗੇ ਅਤੇ ਪਤਾ ਚਲੇ ਕਿ ਕਿਸ ਨੇ ਬਾਜ਼ੀ ਮਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI





















