PSEB 10th Result 2023 : ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਗਗਨਦੀਪ ਕੌਰ ਨੇ ਪ੍ਰਾਪਤ ਕੀਤੇ 100 ਫ਼ੀਸਦੀ ਅੰਕ
PSEB 10th Result 2023 : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੀ ਅਕਾਦਮਿਕ ਸਾਲ 2022-23 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ। ਅੱਜ ਬੋਰਡ ਦੇ ਮੁੱਖ ਦਫ਼ਤਰ ਵਿਖੇ ਬਾਅਦ ਦੁਪਹਿਰ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆਂ ਵਲੋਂ ਐਲਾਨ ਦਿੱਤਾ ਗਿਆ।
PSEB 10th Result 2023 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਸਾਲ 2022-23 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ , ਜਿਸ ਵਿੱਚ 3 ਕੁੜੀਆਂ ਨੇ ਟਾਪ ਕੀਤਾ ਹੈ। ਇਸ ਵਿਚ ਫਰੀਦਕੋਟ ਦੀ ਗਗਨਦੀਪ ਕੌਰ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ,ਦੁਜੇ ਨੰਬਰ 'ਤੇ ਫਰੀਦਕੋਟ ਦੀ ਨਵਜੋਤ ਕੌਰ ਅਤੇ ਤੀਜੇ ਨੰਬਰ 'ਤੇ ਮਾਨਸਾ ਦੀ ਹਰਮਨਦੀਪ ਕੌਰ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਬੋਰਡ ਦਾ ਨਤੀਜਾ ਜਾਰੀ ਕੀਤਾ। ਕੁੱਲ ਨਤੀਜਾ 97.54 ਫੀਸਦੀ ਰਿਹਾ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਪ੍ਰਤੀਸ਼ਤ ਤੇ ਪ੍ਰਾਈਵੇਟ ਸਕੂਲਾਂ ਦੀ 97 ਪ੍ਰਤੀਸ਼ਤ ਰਹੀ।
ਇਸ ਤੋਂ ਇਲਾਵਾ ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿੱਚੋਂ 650 ਅੰਕ ਲੈ ਕੇ 100 ਫੀਸਦੀ ਅੰਕ ਨਾਲ ਟੌਪ ਕੀਤਾ ਹੈ। ਫਰੀਦਕੋਟ ਦੀ ਨਵਜੋਤ 648 ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ। ਜਦਕਿ ਮਾਨਸਾ ਦੀ ਹਰਮਨਦੀਪ 646 ਅੰਕ ਲੈ ਕੇ ਤੀਜੇ ਸਥਾਨ 'ਤੇ ਰਹੀ।
ਬੋਰਡ ਦੇ ਬੁਲਾਰੇ ਮੁਤਾਬਕ ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 98.46 ਪ੍ਰਤੀਸ਼ਤ ਤੇ ਲੜਕਿਆਂ ਦੀ 96.73 ਪ੍ਰਤੀਸ਼ਤ ਹੈ। ਇਸ ਪ੍ਰੀਖਿਆ ਵਿੱਚ 2 ਲੱਖ 81 ਹਜ਼ਾਰ 327 ਵਿਦਿਆਰਥੀ ਬੈਠੇ ਸਨ। ਜਿਨ੍ਹਾਂ ਵਿੱਚੋਂ 2 ਲੱਖ 74 ਹਜ਼ਾਰ 400 ਪਾਸ ਹੋਏ। 6171 ਦੀ ਕੰਪਾਰਟਮੈਂਟ ਆਈ। 653 ਵਿਦਿਆਰਥੀ ਫੇਲ੍ਹ ਹੋਏ ਹਨ। ਸਾਰੇ ਜ਼ਿਲ੍ਹਿਆਂ ਵਿੱਚੋਂ ਪਠਾਨਕੋਟ ਪਹਿਲੇ ਨੰਬਰ ’ਤੇ ਰਿਹਾ। ਇੱਥੇ 99.19 ਫੀਸਦੀ ਵਿਦਿਆਰਥੀ ਪਾਸ ਹੋਏ।
ਸੰਗੀਤ ਗਾਇਨ, ਸੰਗੀਤ ਵਾਦਨ ਤੇ ਉਰਦੂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਤਰਜ਼ 'ਤੇ ਸੂਬੇ ਦੇ 10ਵੀਂ ਜਮਾਤ ਦੇ ਪਹਿਲੇ ਤਿੰਨ ਟਾਪਰਾਂ ਨੂੰ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰਨਗੇ।
ਇਸ ਤਰ੍ਹਾਂ ਦੇਖੋ 10ਵੀਂ ਜਮਾਤ ਦਾ ਨਤੀਜਾ
PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ
ਹੋਮਪੇਜ 'ਤੇ, ਮੀਨੂ ਤੋਂ ਨਤੀਜੇ 'ਤੇ ਕਲਿੱਕ ਕਰੋ।
ਸਕਰੀਨ 'ਤੇ ਇੱਕ ਨਵਾਂ ਪੰਨਾ ਦਿਖਾਈ ਦੇਵੇਗਾ।
ਪੰਜਾਬ 10ਵੀਂ ਦੇ ਨਤੀਜੇ 2023 ਲਈ ਦਿੱਤੇ ਲਿੰਕ 'ਤੇ ਕਲਿੱਕ ਕਰੋ।
ਨਤੀਜਿਆਂ ਨੂੰ ਔਨਲਾਈਨ ਦੇਖਣ ਅਤੇ ਡਾਊਨਲੋਡ ਕਰਨ ਲਈ ਆਪਣੇ ਲੌਗਇਨ ਪ੍ਰਮਾਣ ਪੱਤਰ ਦਾਖਲ ਕਰੋ ਅਤੇ ਉਹਨਾਂ ਨੂੰ ਜਮ੍ਹਾਂ ਕਰੋ।
ਤੁਹਾਡਾ PSEB 10ਵੀਂ ਜਮਾਤ ਦਾ ਨਤੀਜਾ ਸਕ੍ਰੀਨ 'ਤੇ ਪ੍ਰਦਰਸ਼ਿਤ ਹੋਵੇਗਾ।
ਨਤੀਜਾ ਡਾਊਨਲੋਡ ਕਰੋ ਅਤੇ ਹੋਰ ਸੰਦਰਭ ਲਈ ਇੱਕ ਪ੍ਰਿੰਟਆਊਟ ਲਓ।
Education Loan Information:
Calculate Education Loan EMI