PSEB 12th Result 2023: 12ਵੀਂ ਜਮਾਤ ਦੇ ਸਰਟੀਫਿਕੇਟ ਇੰਝ ਕਰੋ ਡਾਉਨਲੋਡ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ ਕਿ ਵਿਦਿਆਰਥੀਆਂ ਦੇ ਡਿਜੀਟਲ ਸਰਟੀਫਿਕੇਟ ਹਫ਼ਤੇ ਬਾਅਦ ਡਿਜੀਲਾਕਰ ’ਤੇ ਉਪਲਬਧ ਹੋਣਗੇ।
PSEB 12th Result 2023: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ ਕਿ ਵਿਦਿਆਰਥੀਆਂ ਦੇ ਡਿਜੀਟਲ ਸਰਟੀਫਿਕੇਟ ਹਫ਼ਤੇ ਬਾਅਦ ਡਿਜੀਲਾਕਰ ’ਤੇ ਉਪਲਬਧ ਹੋਣਗੇ। ਵਿਦਿਆਰਥੀ ਆਪਣੇ ਡਿਜੀਟਲ ਸਰਟੀਫਿਕੇਟ ਡਿਜੀਲਾਕਰ ਰਾਹੀਂ ਡਾਊਨਲੋਡ ਕਰ ਸਕਦੇ ਹਨ।
ਹਾਸਲ ਜਾਣਕਾਰੀ ਮੁਤਾਬਕ ਜਿਨ੍ਹਾਂ ਵਿਦਿਆਰਥੀਆਂ ਵੱਲੋਂ ਆਪਣੇ ਪ੍ਰੀਖਿਆ ਫ਼ਾਰਮ ਵਿੱਚ ਸਰਟੀਫਿਕੇਟ ਦੀ ਹਾਰਡ ਕਾਪੀ ਲਈ ਆਪਸ਼ਨ ਭਰੀ ਗਈ ਸੀ, ਉਨ੍ਹਾਂ ਦੇ ਸਰਟੀਫ਼ਕੇਟ ਨਤੀਜਾ ਐਲਾਨੇ ਜਾਣ ਤੋਂ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਸਬੰਧਤ ਸਕੂਲ ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ਤੋਂ ਮਿਲਣਗੇ। ਇਸ ਦੇ ਨਾਲ ਹੀ ਕੰਪਾਰਟਮੈਂਟ, ਵਾਧੂ ਵਿਸ਼ਾ ਤੇ ਕਾਰਗੁਜ਼ਾਰੀ ਵਿੱਚ ਸੁਧਾਰ ਕੈਟਾਗਰੀਆਂ ਅਧੀਨ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਸਰਟੀਫਿਕੇਟ ਵੀ ਡਿਜੀਲਾਕਰ ’ਤੇ ਮੁਹੱਈਆ ਕਰਵਾਏ ਜਾਣਗੇ।
51-51 ਹਜ਼ਾਰ ਰੁਪਏ ਦੇਣ ਦਾ ਐਲਾਨ
ਉਧਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਬੱਚਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਨੇ ਇੱਕ ਵਾਰ ਫਿਰ ਪ੍ਰੀਖਿਆ ਦੇ ਖੇਤਰ ’ਚ ਮਾਣ ਵਧਾਇਆ ਹੈ।
ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਕੁੜੀਆਂ ਕਾਬਜ਼
12ਵੀਂ ਜਮਾਤ ਦੇ ਨਤੀਜਿਆਂ ਵਿੱਚ ਇਸ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰੀ ਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਲੜਕਿਆਂ ਨੂੰ ਪਿੱਛੇ ਛੱਡ ਦਿੱਤਾ। ਮੈਰਿਟ ਸੂਚੀ ਅਨੁਸਾਰ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਮਾਨਸਾ) ਦੀ ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਨੇ 100 ਫੀਸਦੀ (500/500) ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਐਮਐਸਡੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼੍ਰੇਆ ਸਿੰਗਲਾ ਪੁੱਤਰੀ ਦੇਵਿੰਦਰ ਸਿੰਗਲਾ ਨੇ 498 ਅੰਕ ਲੈ ਕੇ ਦੂਜਾ ਤੇ ਬੀਸੀਐਮ ਸੀਨੀਅਰ ਸੈਕੰਡਰੀ ਐਚਐਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ ਲੁਧਿਆਣਾ ਦੀ ਨਵਪ੍ਰੀਤ ਕੌਰ ਪੁੱਤਰੀ ਅਮਰੀਕ ਸਿੰਘ ਨੇ 497 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਹ ਤਿੰਨੋਂ ਵਿਦਿਆਰਥਣਾਂ ਹਿਊਮੈਨਟੀਜ਼ ਗਰੁੱਪ ਦੀਆਂ ਹਨ। ਪਹਿਲੀਆਂ 14 ਪੁਜ਼ੀਸ਼ਨਾਂ ’ਤੇ ਲੜਕੀਆਂ ਕਾਬਜ਼ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI