PSEB Mohali - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ’ਤੇ ਵਾਧੂ ਦਾ ਵਿੱਤੀ ਬੋਝ ਪਾਇਆ ਗਿਆ ਹੈ। ਜਿਸ ਦਾ ਹੁਣ ਪੰਜਾਬ ਭਰ ਵਿੱਚ ਵਿਰੋਧ ਹੋ ਰਿਹਾ ਹੈ। ਆਉਣ ਮਾਮਲੇ ਸਮੇਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਸ ਫੈਸਲਾ ਖਿਲਾਫ਼ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ। 


ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਸਰਟੀਫਿਕੇਟ ਲੈਣ ਲਈ 200 ਰੁਪਏ ਫੀਸ ਤੈਅ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰਜਿਸਟ੍ਰੇਸ਼ਨ ਲਈ ਪ੍ਰਤੀ ਵਿਦਿਆਰਥੀ 200 ਰੁਪਏ ਫੀਸ ਵਸੂਲੀ ਜਾ ਰਹੀ ਹੈ। ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ 'ਤੇ 1500 ਰੁਪਏ ਜੁਰਮਾਨਾ ਭਰਨਾ ਪਵੇਗਾ।


ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਸਰਟੀਫਿਕੇਟਾਂ ਦੀਆਂ ਹਾਰਡ ਕਾਪੀਆਂ ਜਾਰੀ ਕਰਨ ਲਈ 200 ਰੁਪਏ ਲੈਣ ਦਾ ਐਲਾਨ ਕੀਤਾ ਹੈ। Right to Education Act 2009 ਤਹਿਤ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਕਿਸੇ ਕਿਸਮ ਦੀ ਕੋਈ ਫੀਸ ਨਹੀਂ ਲਈ ਜਾ ਸਕਦੀ। ਪਰ ਸਰਕਾਰ ਨੇ ਹੁਣ ਰਜਿਸਟ੍ਰੇਸ਼ਨ ਦੇ ਲਈ 200 ਅਤੇ ਸਰਟੀਫਿਕੇਟ ਲੈਣ ਦੇ ਲਈ ਵੀ 200 ਰੁਪਏ ਫੀਸ ਲਗਾ ਦਿੱਤੀ ਹੈ। 


ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਜਨਰਲ ਸਕੱਤਰ ਬਲਬੀਰ ਚੰਦ ਲਿੰਗੋਵਾਲ ਨੇ ਕਿਹਾ ਕਿ ਬੋਰਡ ਮਨਮਾਨੇ ਢੰਗ ਨਾਲ ਫੀਸ ਨਹੀਂ ਲੈ ਸਕਦਾ। ਅਸੀਂ ਇਸਦਾ ਵਿਰੋਧ ਕਰ ਰਹੇ ਹਾਂ। 5ਵੀਂ ਅਤੇ 8ਵੀਂ ਜਮਾਤ ਦੇ ਲੱਖਾਂ ਵਿਦਿਆਰਥੀ ਹਨ, ਜਿਨ੍ਹਾਂ ਦੇ ਮਾਪਿਆਂ ਤੋਂ ਫੀਸਾਂ ਦੇ ਨਾਂ 'ਤੇ ਕਰੋੜਾਂ ਰੁਪਏ ਵਸੂਲੇ ਜਾਂਦੇ ਹਨ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ


Education Loan Information:

Calculate Education Loan EMI