ਚੰਡੀਗੜ੍ਹ: 9ਵੀਂ ਤੋਂ 12ਵੀਂ ਤੱਕ ਦੇ ਸਿਲੇਬਸ ਵਿੱਚ ਕਟੌਤੀ ਤੋਂ ਬਾਅਦ ਐਸਸੀਈਆਰਟੀ ਨੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੀ ਰਾਹਤ ਦਿੱਤੀ ਹੈ। ਪੰਜਾਬ ਖੋਜ ਤੇ ਸਿੱਖਿਆ ਪਰਿਸ਼ਦ (ਐਸਸੀਈਆਰਟੀ) ਨੇ ਕੋਵਿਡ-19 ਮਹਾਮਾਰੀ ਕਰਕੇ 30 ਪ੍ਰਤੀਸ਼ਤ ਸਿਲੇਬਸ ਘੱਟ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਵਿੱਦਿਅਕ ਸਾਲ 2020-21 ਦੇ ਸਿਲੇਬਸ ਦੇ ਪ੍ਰਸ਼ਨ ਪੱਤਰ ਵੀ ਜਾਰੀ ਕੀਤੇ ਗਏ ਹਨ।


ਇਸ ਦੇ ਨਾਲ ਹੀ ਕੋਵਿਡ-19 ਦੇ ਮੁੜ ਜ਼ੋਰ ਫੜਣ ਮਗਰੋਂ ਸਿੱਖਿਆ ਬੋਰਡ ਅਤੇ ਸਰਕਾਰ ਨੇ ਫੈਸਲਾ ਲਿਆ ਕਿ ਸਿਰਫ ਓਬਜੈਟਿਵ-ਸਬਜੈਕਟਿਵ ਤਰ੍ਹਾਂ ਦੇ ਪੇਪਰ ਲਏ ਜਾਣੇ ਚਾਹੀਦੇ ਹਨ। 2019-20 ਵਿਚ ਕੋਰੋਨਾ ਮਹਾਮਾਰੀ ਕਰਕੇ ਬਹੁਤ ਸਾਰੀਆਂ ਕਲਾਸਾਂ ਦੀ ਪ੍ਰੀਖੀਆ ਨਹੀਂ ਹੋ ਸਕੀ ਪਰ ਵਿਦਿਆਰਥੀਆਂ ਨੂੰ ਪਾਸ ਕਰਨਾ ਪਿਆ।

ਉਧਰ, ਐਸਸੀਈਆਰਟੀ ਨੇ ਪੱਤਰ ਜਾਰੀ ਕਰਕੇ ਵਿਸ਼ਿਆਂ ਦੀ ਸੂਚੀ ਜਾਰੀ ਕੀਤੀ ਹੈ ਜਿਸ ‘ਚ ਗਣਿਤ, ਹਿੰਦੀ, ਵਿਗਿਆਨ, ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਦੇ ਵਿਸ਼ਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਸ ਵਿੱਚ ਤਕਰੀਬਨ 30 ਪ੍ਰਤੀਸ਼ਤ ਸਿਲੇਬਸ ਘਟਾ ਦਿੱਤਾ ਗਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:

Calculate Education Loan EMI