Punjab News: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ, ਜਿਸ ਵਿੱਚ 95 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਕੁੱਲ 2,77,746 ਵਿਚੋਂ 2,65,548 ਵਿਦਿਆਰਥੀ ਪਾਸ ਹੋਏ। ਇਸ ਵਾਰ ਤਿੰਨੋਂ ਕੁੜੀਆਂ ਨੇ ਟਾਪ ਕੀਤਾ ਹੈ। 

ਕੁੜੀਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ 96.85% ਨੰਬਰ ਲਏ ਅਤੇ ਮੁੰਡਿਆਂ (94.50%) ਨੂੰ ਪਿੱਛੇ ਛੱਡ ਦਿੱਤਾ। ਸ਼ਹਿਰੀ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 94.71% ਅਤੇ ਪੇਂਡੂ ਖੇਤਰਾਂ ਵਿੱਚ 96.09% ਰਹੀ, ਜੋ ਕਿ ਪੇਂਡੂ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਸ਼ਹਿਰੀ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 94.71% ਅਤੇ ਪੇਂਡੂ ਖੇਤਰਾਂ ਵਿੱਚ 96.09% ਰਹੀ।

ਸਰਕਾਰੀ ਸਕੂਲਾਂ ਦੇ 95.47% ਵਿਦਿਆਰਥੀ ਅਤੇ ਪ੍ਰਾਈਵੇਟ ਸਕੂਲਾਂ ਦੇ 96.96% ਵਿਦਿਆਰਥੀ ਪਾਸ ਹੋਏ ਹਨ। ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.72% ਰਹੀ। ਟਰਾਂਸਜੈਂਡਰ ਸ਼੍ਰੇਣੀ ਦੇ 4 ਵਿਦਿਆਰਥੀਆਂ ਵਿੱਚੋਂ ਸਿਰਫ਼ 2 ਹੀ ਪਾਸ ਹੋਏ ਹਨ।

ਇਨ੍ਹਾਂ ਵਿਦਿਆਰਥਣਾਂ ਨੇ ਕੀਤਾ ਟਾਪ

ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀ ਕੋਟ ਸੁਖੀਆਂ ਦੀ ਅਕਸਨੂਰ ਕੌਰ ਨੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਜਦੋਂ ਕਿ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛੱਤੀਆਣਾ, ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਰਾਮ ਸਰੂਪ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਚੌਂਦਾ, ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਇਦਾਂ ਕਰੋ ਚੈੱਕ

ਬੋਰਡ ਅਨੁਸਾਰ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਲੌਗਇਨ ਕਰਨਾ ਪਵੇਗਾ। ਇਸ ਤੋਂ ਬਾਅਦ ਹੋਮ ਪੇਜ ਖੁੱਲ੍ਹੇਗਾ ਜਿੱਥੇ ਨਤੀਜਾ ਕਾਲਮ ਹੋਏਗਾ। ਤੁਹਾਨੂੰ ਉੱਥੇ ਆਪਣੀ ਜਾਣਕਾਰੀ ਭਰਨੀ ਪਵੇਗੀ। ਇਸ ਤੋਂ ਬਾਅਦ ਨਤੀਜਾ ਨਜ਼ਰ ਆਵੇਗਾ। 

ਇਸ ਦੇ ਨਾਲ ਹੀ ਨਤੀਜੇ ਦਾ ਲਿੰਕ DigiLocker ਪੋਰਟਲ ਤੇ ਇਸ ਦੇ ਐਪ 'ਤੇ ਵੀ ਉਪਲਬਧ ਕਰਵਾਇਆ ਜਾਵੇਗਾ। ਮੈਰਿਟ ਸੂਚੀ ਬੋਰਡ ਦੇ ਚੇਅਰਮੈਨ ਦੁਆਰਾ ਦੁਪਹਿਰ ਨੂੰ ਜਾਰੀ ਕੀਤੀ ਜਾਵੇਗੀ। ਵਿਦਿਆਰਥੀ SMS ਰਾਹੀਂ ਵੀ ਨਤੀਜਾ ਦੇਖ ਸਕਦੇ ਹਨ। ਇਸ ਲਈ PB10 ਰੋਲ ਨੰਬਰ ਲਿਖੋ ਤੇ ਇਸ ਨੂੰ 5676750 'ਤੇ SMS ਕਰੋ। SMS ਭੇਜਣ ਤੋਂ ਬਾਅਦ ਕੁਝ ਸਮੇਂ ਬਾਅਦ ਬੋਰਡ ਦੁਆਰਾ ਨਤੀਜਾ ਭੇਜਿਆ ਜਾਵੇਗਾ।

ਇਸ ਤਰ੍ਹਾਂ ਮਾਰਕਸ਼ੀਟ ਚੈੱਕ ਕਰ ਸਕਦੇ ਹੋ

ਮਾਰਕਸ਼ੀਟ ਚੱਕ ਕਰਨ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ। ਨਤੀਜਾ ਵੈੱਬਸਾਈਟ ਦੇ ਹੋਮ ਪੇਜ 'ਤੇ ਹੀ ਚੈੱਕ ਕਰਨਾ ਪਵੇਗਾ। ਇਸ ਵਿੱਚ 10ਵੀਂ ਜਮਾਤ 'ਤੇ ਕਲਿੱਕ ਕਰੋ। ਇਸ ਤੋਂ ਬਾਅਦ ਵਿਦਿਆਰਥੀ ਨੂੰ ਆਪਣਾ ਰੋਲ ਨੰਬਰ ਫੀਡ ਕਰਨਾ ਹੋਵੇਗਾ ਤੇ ਫਿਰ ਸਬਮਿਟ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ। ਜਿਵੇਂ ਹੀ ਤੁਸੀਂ ਸਬਮਿਟ ਕਰੋਗੇ, ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ ਤੇ ਤੁਸੀਂ ਉੱਥੋਂ ਮਾਰਕਸ਼ੀਟ ਵੀ ਡਾਊਨਲੋਡ ਕਰ ਸਕਦੇ ਹੋ।


Education Loan Information:

Calculate Education Loan EMI