PSEB: ਪੰਜਾਬ ਬੋਰਡ ਨੇ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ, ਇੰਝ ਕਰੋ ਚੈੱਕ
PSEB: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਵਲੋਂ ਐਲਾਨੇ ਨਤੀਜਿਆਂ ਵਿੱਚ 99.84% ਵਿਦਿਆਰਥੀ ਪਾਸ ਹੋ ਗਏ ਹਨ।
PSEB: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਵਲੋਂ ਐਲਾਨੇ ਨਤੀਜਿਆਂ ਵਿੱਚ 99.84% ਵਿਦਿਆਰਥੀ ਪਾਸ ਹੋ ਗਏ ਹਨ। ਦੱਸ ਦਈਏ ਕਿ ਇਸ ਸਾਲ 3,04,431 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿਚੋਂ 3,05,937 ਪਾਸ ਹੋਏ ਹਨ।
ਤੁਸੀਂ ਆਪਣਾ ਨਤੀਜਾ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ http://pseb.ac.in 'ਤੇ 2 ਅਪ੍ਰੈਲ ਨੂੰ ਸਵੇਰੇ 10 ਵਜੇ ਚੈੱਕ ਕਰ ਸਕਦੇ ਹੋ। ਪੰਜਾਬ ਬੋਰਡ ਦੀ 5ਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 1,44,653 ਵਿਦਿਆਰਥਣਾਂ ਹਾਜ਼ਰ ਹੋਈਆਂ ਸਨ। ਜਿਨ੍ਹਾਂ ਵਿੱਚੋਂ 1,44,454 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਭਾਵ ਕਿ ਇਸ ਸਾਲ ਕੁੱਲ 99.86 ਫੀਸਦੀ ਵਿਦਿਆਰਥਣਾਂ ਸਫਲ ਹੋਈਆਂ।
ਉੱਥੇ ਹੀ 1,61,767 ਮੁੰਡਿਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿਚੋਂ 1,61,468 ਨੇ ਪ੍ਰੀਖਿਆ ਪਾਸ ਕੀਤੀ। ਭਾਵ ਕਿ 99.81 ਫੀਸਦੀ ਮੁੰਡੇ ਪਾਸ ਹੋਏ। ਬੋਰਡ ਨੇ ਇਸ ਸਾਲ 15 ਦਿਨਾਂ ਵਿੱਚ ਇਹ ਨਤੀਜਾ ਐਲਾਨ ਦਿੱਤਾ ਹੈ। ਇਹ ਪ੍ਰੀਖਿਆਵਾਂ 15 ਮਾਰਚ ਨੂੰ ਮੁਕੰਮਲ ਹੋਈਆਂ ਸਨ। ਬੋਰਡ ਨੇ 15 ਦਿਨਾਂ ਦੇ ਅੰਦਰ ਪ੍ਰੀਖਿਆਵਾਂ ਦਾ ਮੁਲਾਂਕਣ ਕਰਕੇ ਨਤੀਜੇ ਐਲਾਨ ਦਿੱਤੇ ਹਨ।
ਪਠਾਨਕੋਟ ਵਿੱਚ 99.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਜਿਸ ਤੋਂ ਬਾਅਦ ਪਠਾਨਕੋਟ ਪੰਜਾਬ 'ਚ ਪਹਿਲੇ ਸਥਾਨ 'ਤੇ ਪਹੁੰਚ ਗਿਆ ਹੈ, ਜਦਕਿ ਮੋਹਾਲੀ 'ਚ 99.65 ਫੀਸਦੀ ਵਿਦਿਆਰਥੀ ਪਾਸ ਹੋਏ ਹਨ ਅਤੇ ਇਹ ਸੂਬੇ 'ਚ ਆਖਰੀ ਸਥਾਨ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 5ਵੀਂ ਜਮਾਤ ਦੀ ਪ੍ਰੀਖਿਆ ਵਿੱਚ 587 ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਦੇ ਨਾਲ ਹੀ ਇਸ ਸਾਲ ਉਰਦੂ ਵਿਸ਼ੇ ਵਿੱਚ ਸਾਰੇ ਵਿਦਿਆਰਥੀ ਪਾਸ ਹੋਏ, ਜਦੋਂ ਕਿ ਪੰਜਾਬੀ ਵਿਸ਼ੇ ਵਿੱਚ ਪਾਸ ਪ੍ਰਤੀਸ਼ਤਤਾ 99.94% ਅਤੇ ਬਾਕੀ ਸਾਰੇ ਵਿਸ਼ਿਆਂ ਵਿੱਚ ਪਾਸ ਪ੍ਰਤੀਸ਼ਤਤਾ 99.93% ਰਹੀ।
ਸਕੂਲਾਂ ਨੂੰ ਛੇਤੀ ਹੀ ਭੇਜੀ ਜਾਵੇਗੀ ਮਾਰਕਸ਼ੀਟ
ਪੀਐਸਈਬੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿੱਚ ਪੰਜਾਬ ਬੋਰਡ 5ਵੀਂ ਜਮਾਤ ਦੀ ਮਾਰਕਸ਼ੀਟ ਸਬੰਧਤ ਸਕੂਲਾਂ ਨੂੰ ਭੇਜੇਗਾ, ਜਿੱਥੋਂ ਵਿਦਿਆਰਥੀ ਆਪਣੀ ਮਾਰਕਸ਼ੀਟ ਦੀ ਹਾਰਡ ਕਾਪੀ ਲੈ ਸਕਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Education Loan Information:
Calculate Education Loan EMI