PSEB results 12th class declared: ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ ਹਨ। ਉੱਥੇ ਹੀ ਬਠਿੰਡਾ ਦੀ ਰਹਿਣ ਵਾਲੀ ਸ਼ਰੇਆ ਸਿੰਗਲਾ ਨੇ 500 ਵਿੱਚੋਂ 498 ਅੰਕ ਹਾਸਲ ਕਰਕੇ ਪੂਰੇ ਪੰਜਾਬ ਵਿੱਚ ਦੂਜੇ ਨੰਬਰ ‘ਤੇ ਟਾਪ ਕੀਤਾ ਹੈ। ਇਸ ਨੂੰ ਲੈ ਕੇ ਸ਼ਰੇਆ ਦੇ ਪਰਿਵਾਰ ਵਿੱਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸ਼ਰੇਆ ਦੇ ਪਰਿਵਾਰਿਕ ਮੈਂਬਰ ਇੱਕ-ਦੂਜੇ ਨੂੰ ਲੱਡੂ ਵੰਡ ਕੇ ਖ਼ੁਸੀ ਮਨਾ ਰਹੇ ਹਨ।
ਦੱਸ ਦਈਏ ਕਿ ਸ਼ਰੇਆ ਸਿੰਗਲਾ ਇਸ ਵੇਲੇ ਹੈਦਰਾਬਾਦ ਸਪੋਰਟਸ ਅਕੈਡਮੀ ਵਿੱਚ ਬੈਂਡਮਿੰਟਨ ਗੇਮ ਵਰਲਡ ਸੀਨੀਅਰ ਅਤੇ ਜੂਨੀਅਰ ਕੈਟੇਗਰੀ ਵਿੱਚ ਬੈਡਮਿੰਟਨ ਕੱਪ ਦੇ ਲਈ ਕੋਚਿੰਗ ਲੈ ਰਹੀ ਹੈ। ਸ਼ਰੇਆ ਦੇ ਪਿਤਾ ਦਵਿੰਦਰ ਕੁਮਾਰ ਨੇ ਦੱਸਿਆ ਕਿ ਸ਼ਰੇਆ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਟਾਪ ਕਰਦੀ ਹੈ। ਅੱਜ ਮੇਰੀ ਧੀ ਪੰਜਾਬ ਵਿੱਚੋਂ ਦੂਜੇ ਨੰਬਰ ‘ਤੇ ਆਈ ਹੈ। ਸਾਡਾ ਪਰਿਵਾਰ ਬਹੁਤ ਖੁਸ਼ ਹੈ ਕਿ ਸਾਡੀ ਧੀ ਨੇ ਪੂਰੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ।
ਹੁਣ ਸ਼ਰੇਆ ਗ੍ਰੈਜੂਏਸ਼ਨ ਕਰੇਗੀ ਅਤੇ ਨਾਲ ਹੀ ਉਹ ਬੈਡਮਿੰਟਨ ਖੇਡ ਵਿੱਚ ਵਰਲਡ ਕੱਪ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਧੀ ਪਹਿਲਾਂ ਵੀ ਕਈ ਮੈਡਲ ਜਿੱਤ ਚੁੱਕੀ ਹੈ ਅਤੇ ਇਸ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਬ੍ਰੇਕਫਾਸਟ ‘ਤੇ ਵੀ ਸੱਦਿਆ ਸੀ।
ਜ਼ਿਕਰਯੋਗ ਹੈ ਕਿ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਅੰਤਿਮ ਨਤੀਜੇ ਐਲਾਨ ਦਿੱਤੇ ਹਨ। ਇਨ੍ਹਾਂ ਵਿੱਚ ਸੁਜਾਨ ਕੌਰ 100 ਫ਼ੀਸਦੀ ਅੰਕ ਲੈ ਕੇ ਅੱਵਲ ਰਹੀ ਜੋ ਮਾਨਸਾ ਦੇ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਹੈ। ਬਠਿੰਡੇ ਦੀ ਸ਼ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਦੂਜੇ ਨੰਬਰ 'ਤੇ ਰਹੀ। ਲੁਧਿਆਣੇ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ: PSEB 12th Toppers List : 12ਵੀਂ ਜਮਾਤ ਦੇ ਟੌਪਰ ਦੀ ਲਿਸਟ ਜਾਰੀ, ਕੁੜੀਆਂ ਦੀ ਬੱਲੇ-ਬੱਲੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI