ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਏ ਜਾਣ ਵਾਲੇ ਪੰਜਾਬੀ ਵਾਧੂ ਵਿਸ਼ੇ ਦੀ ਦੂਜੀ ਤਿਮਾਹੀ ਦੀ ਇਮਤਿਹਾਨ ਸਾਲ 2025 ਲਈ 29 ਅਤੇ 30 ਜੁਲਾਈ ਨੂੰ ਕਰਵਾਈ ਜਾਵੇਗੀ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਸ ਇਮਤਿਹਾਨ ਲਈ ਫਾਰਮ ਭਰਨ ਦੀ ਤਾਰੀਖ 1 ਜੁਲਾਈ ਰੱਖੀ ਗਈ ਸੀ ਅਤੇ ਫਾਰਮ ਭਰਨ ਤੇ ਫੀਸ ਜਮ੍ਹਾ ਕਰਨ ਦੀ ਆਖਰੀ ਤਾਰੀਖ 18 ਜੁਲਾਈ ਨਿਧਾਰਤ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਮਤਿਹਾਨ ਫਾਰਮ ਦੀ ਹਾਰਡ ਕਾਪੀ ਬੋਰਡ ਵੱਲੋਂ 21 ਜੁਲਾਈ ਤੱਕ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਦੇ ਰੋਲ ਨੰਬਰ 22 ਜੁਲਾਈ ਨੂੰ ਸਿੱਖਿਆ ਬੋਰਡ ਦੀ ਅਧਿਕਾਰਿਕ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੇ ਜਾਣਗੇ।
ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਂਦੇ ਸਮੇਂ ਸੰਬੰਧਿਤ ਵਿਦਿਆਰਥੀਆਂ ਲਈ ਲਾਜ਼ਮੀ ਹੈ ਕਿ ਉਹ ਆਪਣੇ ਨਾਲ 10ਵੀਂ ਕਲਾਸ ਪਾਸ ਕਰਨ ਦਾ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਅਟੈਸਟਡ ਫੋਟੋਕਾਪੀਆਂ ਨਾਲ ਲੈ ਕੇ ਆਉਣੀਆਂ ਹੋਣਗੀਆਂ। ਇਹ ਸਾਰੇ ਦਸਤਾਵੇਜ਼ ਪ੍ਰੀਖਿਆ ਫਾਰਮ ਭਰਨ ਸਮੇਂ ਨਾਲ ਲਿਆਉਣੇ ਜਰੂਰੀ ਹਨ। ਨਾਲ ਹੀ, ਨਿਰਧਾਰਤ ਮਿਤੀ ਤੱਕ ਪ੍ਰੀਖਿਆ ਫਾਰਮ ਦੀ ਅਟੈਸਟਡ ਹਾਰਡ ਕਾਪੀ, 10ਵੀਂ ਪਾਸ ਸਰਟੀਫਿਕੇਟ ਦੀ ਅਟੈਸਟਡ ਕਾਪੀ ਅਤੇ ਆਧਾਰ ਕਾਰਡ ਦੀ ਫੋਟੋ ਕਾਪੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਚ ਜਮ੍ਹਾਂ ਕਰਵਾਉਣੀ ਲਾਜ਼ਮੀ ਹੈ। ਇਹ ਸਾਰੀਆਂ ਪ੍ਰਕਿਰਿਆਵਾਂ ਨਿਰਧਾਰਤ ਸਮੇਂ ਵਿੱਚ ਪੂਰੀ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਵਿਦਿਆਰਥੀ ਦੀ ਪ੍ਰੀਖਿਆ ਵਿੱਚ ਭਾਗੀਦਾਰੀ ਸੁਨਿਸ਼ਚਿਤ ਕੀਤੀ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI