PSEB Board 12th Result: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। 91 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਨਤੀਜਾ ਪਿਛਲੇ ਸਾਲ ਦੇ ਮੁਕਾਬਲੇ 2% ਘੱਟ ਰਿਹਾ ਹੈ। ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਦੱਸ ਦਈਏ ਕਿ ਬਰਨਾਲਾ ਦੀ ਹਰਸੀਰਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਸ ਨੇ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ।
ਉੱਥੇ ਹੀ ਫਿਰੋਜ਼ਪੁਰ ਦੇ ਕੱਸੋਆਣਾ ਦੀ ਮਨਵੀਰ ਕੌਰ ਨੇ 500 ਵਿੱਚੋਂ 498 ਅੰਕ (99.6%) ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਉਹ ਐਸਐਸ ਮੈਮੋਰੀਅਲ ਸੀਨੀਅਰ ਪਬਲਿਕ ਸਕੂਲ ਕਸੋਆਣਾ ਦੀ ਵਿਦਿਆਰਥਣ ਹੈ। ਇਸ ਦੇ ਨਾਲ ਹੀ ਮਾਨਸਾ ਦੇ ਟਿੱਕੀ ਸਥਿਤ ਸ਼੍ਰੀ ਤਾਰਾ ਚੰਦ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਰਸ਼ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਾਲ ਕੁੱਲ 2,65,388 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।
ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਪ੍ਰੈਸ ਕਾਨਫਰੰਸ ਕਰ ਰਹੇ ਹਨ। ਨਤੀਜੇ ਦੇਖਣ ਲਈ ਵਿਦਿਆਰਥੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਚੈੱਕ ਕਰ ਸਕਦੇ ਹਨ। ਇਸ ਦੇ ਨਾਲ ਹੀ, ਨਤੀਜੇ ਦਾ ਲਿੰਕ ਡਿਜੀਲਾਕਰ ਪੋਰਟਲ ਅਤੇ ਇਸ ਦੀ ਐਪ ਉਤੇ ਵੀ ਉਪਲਬਧ ਕਰਵਾਇਆ ਗਿਆ ਹੈ।
ਇਦਾਂ ਦੇਖੋ ਆਪਣੇ ਨਤੀਜੇ?ਸਭ ਤੋਂ ਪਹਿਲਾਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਓ।ਇਸ ਤੋਂ ਬਾਅਦ ਹੋਮਪੇਜ 'ਤੇ 'ਨਤੀਜਾ' ਭਾਗ 'ਤੇ ਕਲਿੱਕ ਕਰੋ।ਇਸ ਤੋਂ ਬਾਅਦ 12ਵੀਂ ਜਮਾਤ ਦੇ ਨਤੀਜੇ ਦਾ ਲਿੰਕ ਚੁਣੋਹੁਣ ਆਪਣਾ ਰੋਲ ਨੰਬਰ, ਜਨਮ ਮਿਤੀ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰੋ।ਸਬਮਿਟ ਬਟਨ 'ਤੇ ਕਲਿੱਕ ਕਰੋ ਅਤੇ ਤੁਹਾਡਾ ਨਤੀਜਾ ਸਕ੍ਰੀਨ 'ਤੇ ਦਿਖਾਈ ਦੇਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI