ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਨਿਯਮਾਂ ਵਿੱਚ ਤਬਦੀਲੀ ਕੀਤੀ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀ ਹਿੱਤ ਲਈ ਦਾਖ਼ਲਾ ਸ਼ਰਤਾਂ ਨਰਮ ਕੀਤੀਆਂ ਹਨ। ਬੋਰਡ ਦੇ ਸਕੱਤਰ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਸਕੂਲ ਮੁਖੀਆਂ ਲਈ ਜਾਰੀ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਵਿੱਚ ਦਾਖ਼ਲ ਹੁੰਦਾ ਹੈ ਤਾਂ ਵਿਦਿਆਰਥੀ ਤੋਂ ਟਰਾਂਸਫਰ ਸਰਟੀਫਿਕੇਟ ਲੈਣ ਦੀ ਕੋਈ ਜ਼ਰੂਰਤ ਨਹੀਂ।

ਹੁਣ ਸਕੂਲ ਮੁਖੀ ਆਪਣੀ ਤਸੱਲੀ ’ਤੇ ਅਜਿਹੇ ਵਿਦਿਆਰਥੀ ਨੂੰ ਦਾਖ਼ਲਾ ਦੇ ਸਕਦੇ ਹਨ ਪਰ ਸਬੰਧਤ ਵਿਦਿਆਰਥੀ ਦੇ ਮਾਪੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਸਬੰਧੀ ਲਿਖ਼ਤੀ ਰੂਪ ’ਚ ਦੇਣਗੇ। ਪੱਤਰ ’ਚ ਦਰਜ ਹੈ ਕਿ ਬੱਚੇ ਦੇ ਟਰਾਂਸਫਰ ਸਰਟੀਫਿਕੇਟ ਨਾ ਹੋਣ ’ਤੇ ਉਸ ਦੀ ਪ੍ਰੀਖਿਆ ਲੈਣ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਕੁਝ ਵਿਦਿਆਰਥੀਆਂ ਕੋਲ ਆਪਣਾ ਜਨਮ ਸਰਟੀਫਿਕੇਟ ਨਹੀਂ ਪਰ ਉਹ ਸਕੂਲ ਵਿੱਚ ਦਾਖ਼ਲਾ ਲੈਣਾ ਚਾਹੁੰਦੇ ਹਨ। ਅਜਿਹੇ ਵਿਦਿਆਰਥੀ ਨੂੰ ਜਨਮ ਸਰਟੀਫਿਕੇਟ ਦੇਣ ਲਈ ਮਜਬੂਰ ਨਾ ਕੀਤਾ ਜਾਵੇ ਤੇ ਉਨ੍ਹਾਂ ਦਾ ਦਾਖ਼ਲਾ ਪ੍ਰੋਵਿਜ਼ਨਲ ਆਧਾਰ ’ਤੇ ਕੀਤਾ ਜਾਵੇ।

ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇ ਕਿਸੇ ਵੀ ਪ੍ਰਾਈਵੇਟ ਸਕੂਲ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਜਿਸਟਰੇਸ਼ਨ ਫੀਸ ਨਾਲੋਂ ਵੱਧ ਫੀਸ ਵਿਦਿਆਰਥੀਆਂ ਤੋਂ ਵਸੂਲੇ ਜਾਣ ਦਾ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਇਸ ਦੀ ਰਿਪੋਰਟ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਨੋਡਲ ਅਫ਼ਸਰ ਨੂੰ ਭੇਜੀ ਜਾਵੇ। ਇਸ ਵੇਲੇ ਕਈ ਪ੍ਰਾਈਵੇਟ ਸਕੂਲ ਵੱਧ ਫੀਸ ਵਸੂਲ ਰਹੇ ਹਨ।

Education Loan Information:

Calculate Education Loan EMI