PSEB Class 10 Results 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਸਾਢੇ 11 ਵਜੇ ਵਰਚੁਅਲ ਮੀਟਿੰਗ ਦੌਰਾਨ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਐਲਾਨਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ 27 ਮਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ www,pseb.ac.in ਤੇ www.indiaresults.com ’ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਦੋਵੇਂ ਵੈੱਬ-ਸਾਈਟਜ਼ ਤੋਂ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਦੇਖ ਤੇ ਡਾਊਨਲੋਡ ਕਰ ਸਕਣਗੇ।
ਕਿਵੇਂ ਕਰੀਏ ਨਤੀਜਾ ਚੈੱਕ
ਪੰਜਾਬ ਬੋਰਡ 10ਵੀਂ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ।
ਇਸ ਤੋਂ ਬਾਅਦ ਹੋਮਪੇਜ 'ਤੇ ਨਤੀਜਾ ਲਿੰਕ ਦੇਖੋ।
ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।
ਹੁਣ PSEB ਕਲਾਸ 12ਵੀਂ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ।
ਹੁਣ ਉਸੇ ਦੁਆਰਾ ਜਾਓ ਤੇ ਇਸ ਨੂੰ ਡਾਊਨਲੋਡ ਕਰੋ।
ਹੁਣ ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਲਓ।
ਦੱਸ ਦਈਏ ਕਿ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 24 ਮਾਰਚ ਤੋਂ 20 ਅਪ੍ਰੈਲ ਤੱਕ ਹੋਈਆਂ ਸਨ।
ਹਾਲ 'ਚ 12ਵੀਂ ਜਮਾਤ ਦੇ ਨਤੀਜੇ ਵੀ ਆਏ ਨੇ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਬੁੱਧਵਾਰ ਨੂੰ ਐਲਾਨਿਆ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ 51-51 ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਬੱਚਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਨੇ ਇੱਕ ਵਾਰ ਫਿਰ ਪ੍ਰੀਖਿਆ ਦੇ ਖੇਤਰ ’ਚ ਮਾਣ ਵਧਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI