PSEB 12th Result 2023: ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ ਮਾਨਸਾ ਜ਼ਿਲ੍ਹੇ ਦੀ ਸੁਜਾਨ ਕੌਰ 100 ਫ਼ੀਸਦੀ ਅੰਕ ਲੈ ਕੇ ਪੰਜਾਬ ਭਰ ਵਿੱਚੋਂ ਅੱਵਲ ਰਹੀ। ਇਸ ਦੇ ਨਾਲ ਹੀ ਬਠਿੰਡੇ ਦੀ ਸ਼ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਦੂਜੇ ਨੰਬਰ 'ਤੇ ਰਹੀ ਹੈ ਜਦੋਂਕਿ ਲੁਧਿਆਣੇ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।


 ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ ਦਾ ਹੱਥ ਵੱਢ ਸੁੱਟਿਆ, ਅੱਖਾਂ ਨੋਚੀਆਂ

12ਵੀਂ ਜਮਾਤ ਦੇ ਟੌਪਰ ਦੀ ਲਿਸਟ ਇਸ ਤਰ੍ਹਾਂ ਹੈ।

1. ਸੁਜਾਨ ਕੌਰ (ਮਾਨਸਾ) : 100%
2. ਸ਼ਰੇਆ ਸਿੰਗਲਾ (ਬਠਿੰਡਾ) : 99.60%
4. ਨਵਨੀਤ ਸਿੰਘ (ਪਟਿਆਲਾ) : 99.20%
5. ਖੁਸ਼ਪ੍ਰੀਤ ਕੌਰ (ਲੁਧਿਆਣਾ) : 99%
6. ਅਰਸ਼ਪ੍ਰੀਤਕੌਰ (ਅੰਮ੍ਰਿਤਸਰ) : 99%
7. ਸਿਮਰਨਜੀਤ ਕੌਰ (ਬਠਿੰਡਾ) : 98.80%
8. ਖੁਸ਼ੀ ਗਰਗ (ਸ੍ਰੀ ਮੁਕਤਸਰ ਸਾਹਿਬ) : 98.80%
9. ਆਸ਼ਮੀਨ ਕੌਰ (ਗੁਰਦਾਸਪੁਰ) : 98.80%
10. ਸ਼ਮਨਪ੍ਰੀਤ ਕੌਰ (ਰੂਪਨਗਰ) : 98.60%


 ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਦਰਦਨਾਕ ਹਾਦਸਾ, ਖਾਈ 'ਚ ਡਿੱਗੀ ਕਰੂਜ਼ਰ, 7 ਦੀ ਮੌਤ

ਦੱਸ ਦਈਏ ਕਿ ਇਸ ਵਾਰ ਕੁੱਲ ਨਤੀਜਾ 92.47 ਫ਼ੀਸਦੀ ਰਿਹਾ ਹੈ। ਮਾਰਚ 2023 ਵਿੱਚ ਹੋਈ 12ਵੀਂ ਜਮਾਤ ਦੀ ਪ੍ਰੀਖਿਆ 'ਚ 296709 ਵਿਦਿਆਰਥੀ ਬੈਠੇ ਸਨ। ਪੰਜਾਬ ਬੋਰਡ ਵੱਲੋਂ 343 ਬੱਚਿਆਂ ਦੀ ਮੈਰਿਟ ਲਿਸਟ ਜਾਰੀ ਕੀਤੀ ਗਈ ਹੈ। ਜਲੰਧਰ ਦੇ ਛੇ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਜਗ੍ਹਾ ਬਣਾਈ ਹੈ। ਇਹ ਸਾਰੀਆਂ ਕੁੜੀਆਂ ਹਨ ਤੇ ਕਾਮਰਸ ਸਟ੍ਰੀਮ ਦੀਆਂ ਹਨ।


ਸਿੱਖਿਆ ਬੋਰਡ ਦੇ ਬੁਲਾਰੇ ਮੁਤਾਬਕ ਕੁੱਲ ਨਤੀਜਾ 92.47 ਫ਼ੀਸਦੀ ਰਿਹਾ। 12ਵੀਂ ਜਮਾਤ ਦੀ ਪ੍ਰੀਖਿਆ ਮਾਰਚ 2023 'ਚ ਹੋਈ ਸੀ। 3637 ਵਿਦਿਆਰਥੀ ਫੇਲ੍ਹ ਹੋਏ ਹਨ। 18,569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ। ਇਸ ਦੇ ਨਾਲ ਹੀ ਕੁੜੀਆਂ ਦਾ ਪਾਸ ਫ਼ੀਸਦ 95.47 ਹੈ। ਮੁੰਡਿਆਂ ਦਾ ਪਾਸ ਫੀਸਦ 90.14 ਹੈ। 

ਕਿਵੇਂ ਕਰੀਏ ਨਤੀਜਾ ਚੈੱਕ


ਪੰਜਾਬ ਬੋਰਡ 12ਵੀਂ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ।

ਇਸ ਤੋਂ ਬਾਅਦ ਹੋਮਪੇਜ 'ਤੇ ਨਤੀਜਾ ਲਿੰਕ ਦੇਖੋ।

ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।

ਹੁਣ PSEB ਕਲਾਸ 12ਵੀਂ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ।

ਹੁਣ ਉਸੇ ਦੁਆਰਾ ਜਾਓ ਅਤੇ ਇਸ ਨੂੰ ਡਾਊਨਲੋਡ ਕਰੋ।

ਹੁਣ ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਲਓ।


 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI