ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਟਰਮ-2 ਦੀਆਂ ਪ੍ਰੀਖਿਆਵਾਂ ਲਈ 8ਵੀਂ ਕਲਾਸ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਮੁਤਾਬਿਕ ਪਹਿਲਾ ਪੇਪਰ 7 ਅਪ੍ਰੈਲ ਨੂੰ ਸਵੇਰੇ ਪਹਿਲੀ ਭਾਸ਼ਾ ਪੰਜਾਬੀ ਦਾ ਹੋਵੇਗਾ ਜਦ ਕਿ ਸੋਮਵਾਰ 11 ਅਪ੍ਰੈਲ ਨੂੰ ਅੰਗਰੇਜ਼ੀ, 12 ਅਪ੍ਰੈਲ ਨੂੰ ਸਵਾਗਤ ਜ਼ਿੰਦਗੀ, 13 ਅਪ੍ਰੈਲ ਨੂੰ ਸਾਇੰਸ, 16 ਅਪ੍ਰੈਲ ਨੂੰ ਗਣਿਤ ਦਾ ਪੇਪਰ ਹੋਏਗਾ।

ਜਾਣਕਾਰੀ ਅਨੁਸਾਰ ਪ੍ਰੀਖਿਆਵਾਂ 27 ਅਪ੍ਰੈਲ ਨੂੰ ਖ਼ਤਮ ਹੋਣਗੀਆ ਤੇ ਇਸ ਦਿਨ ਚੋਣਵੇਂ ਵਿਸ਼ੇ ਖੇਤੀਬਾੜੀ ਦਾ ਪੇਪਰ ਹੋਵੇਗਾ। ਪੰਜਾਬ ਬੋਰਡ ਵੱਲੋਂ ਪ੍ਰੀਖਿਆ ਕੇਂਦਰਾਂ ’ਚ ਕੋਵਿਡ-19 ਸਬੰਧੀ ਸਾਰੇ ਮਾਪਦੰਡਾਂ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

10 ਵਜੇ ਸਵੇਰ ਦੇ ਸੈਸ਼ਨ ’ਚ ਹੋਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ 15 ਮਿੰਟਾਂ ਦਾ ਸਮਾਂ ਪ੍ਰਸ਼ਨ-ਪੱਤਰ ਪੜ੍ਹਨ ਲਈ ਦਿੱਤਾ ਜਾਵੇਗਾ। ਨਿਰਧਾਰਤ ਵਿਸ਼ਾਵਾਰ ਪਾਠਕ੍ਰਮ ਵਿਚੋਂ ਇਹ ਪ੍ਰੀਖਿਆਵਾਂ 50 ਫ਼ੀਸਦੀ ਸਿਲੇਬਸ ਦੇ ਆਧਾਰ ’ਤੇ ਆਬਜੈਕਟਿਵ ਟਾਈਪ ਦੇ ਪ੍ਰਸ਼ਨ ਪੱਤਰਾਂ ’ਚ ਲਈਆਂ ਜਾ ਰਹੀਆਂ ਹਨ।

ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਨਾਲ ਸਬੰਧਤ ਅਕਾਦਮਿਕ ਸਾਲ 2021-22 ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਲਈ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ ਜਿਸ ਅਨੁਸਾਰ 5ਵੀਂ ਜਮਾਤ ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤਕ, ਅੱਠਵੀਂ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤਕ, 10ਵੀਂ ਸ਼੍ਰੇਣੀ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤਕ ਅਤੇ 12ਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤਕ ਲਈਆਂ ਜਾਣਗੀਆਂ।


 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ


Education Loan Information:

Calculate Education Loan EMI