Punjab School Education Board News: ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਜਿਸ ਕਰਕੇ ਸਿੱਖਿਆ ਪ੍ਰਣਾਲੀ ਉੱਤੇ ਵੀ ਕਾਫੀ ਅਸਰ ਪੈ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਮਿਤੀ 16-07-2023 ਤੱਕ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਜਿਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਦੇ ਸਾਰੇ ਸਕੂਲ ਮੁਖੀਆਂ, ਕੇਂਦਰ ਕੰਟਰੋਲਰ, ਕੇਂਦਰ ਸੁਪਰਡੈਂਟ, ਨਿਗਰਾਨ ਅਮਲਾ ਅਤੇ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ। ਬੋਰਡ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਮਿਤੀ 15-07-2023 ਤੱਕ ਰਾਜ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ 'ਤੇ ਹੋਣ ਵਾਲੀਆਂ ਅੱਠਵੀਂ ਸ਼੍ਰੇਣੀ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਅਗਲੇ ਫੈਸਲੇ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਸਿੱਖਿਆ ਬੋਰਡ ਵਲੋਂ ਮਿਤੀ 10-07-2023 ਤੋਂ 15-07-2023 ਤੱਕ ਦੀਆਂ ਮੁਲਤਵੀ ਹੋਈਆਂ ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਬਾਅਦ ਵਿੱਚ ਘੋਸ਼ਿਤ ਕੀਤੀਆਂ ਜਾਣਗੀਆਂ ਅਤੇ ਪ੍ਰੀਖਿਆ ਦੀ ਮਿਤੀ ਬਾਰੇ ਸੂਚਨਾ ਸਮੂਹ ਸਕੂਲ ਮੁਖੀਆਂ, ਕੇਂਦਰ ਕੰਟਰੋਲਰ, ਕੇਂਦਰ ਸੁਪਰਡੈਂਟ, ਨਿਗਰਾਨ ਅਮਲਾ ਅਤੇ ਪ੍ਰੀਖਿਆਰਥੀਆਂ ਨੂੰ ਬੋਰਡ ਦੀ ਵੈਬਸਾਈਟ www.pseb.ac.in ਅਤੇ ਸਕੂਲ login id 'ਤੇ ਮਿਲੇਗੀ।
ਹੋਰ ਪੜ੍ਹੋ : Punjab weather update: ਹੜ੍ਹਾਂ ਦੇ ਕਹਿਰ 'ਚ ਮੌਸਮ ਵਿਭਾਗ ਦਾ ਅਲਰਟ, ਕਈ ਜ਼ਿਲ੍ਹਿਆਂ 'ਚ ਮੁੜ ਬਾਰਸ਼ ਦੇ ਆਸਾਰ
ਪੰਜਾਬ ਸਰਕਾਰ ਨੇ 16 ਜੁਲਾਈ ਤੱਕ ਛੁੱਟੀਆਂ
ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਸਰਕਾਰ ਨੇ 16 ਜੁਲਾਈ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। 17 ਜੁਲਾਈ ਨੂੰ ਮੁੜ ਸਕੂਲ ਖੁੱਲ੍ਹਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI