PSEB ਨੇ 10ਵੀਂ ਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ, OMR ਸੀਟ ਭਰਨ ਲਈ ਵਾਧੂ 15 ਮਿੰਟ ਮਿਲਣਗੇ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਵਿੱਚ ਓਪਨ ਸਕੂਲ, ਕੰਪਾਰਟਮੈਂਟ, ਰੀ-ਅਪੀਅਰ, ਵਾਧੂ ਵਿਸ਼ੇ, ਕਾਰਗੁਜ਼ਾਰੀ ਵਧਾਉਣ ਤੇ ਓਪਨ ਰੀ-ਅਪੀਅਰ ਦੇ ਨਾਲ ਸਾਲਾਨਾ ਪ੍ਰੀਖਿਆ ਵੀ ਸ਼ਾਮਲ ਹੈ।
12ਵੀਂ ਦੀ ਪ੍ਰੀਖਿਆ 22 ਅਪ੍ਰੈਲ ਤੋਂ 23 ਮਈ ਤੱਕ ਚੱਲੇਗੀ। ਇਸ ਦੇ ਨਾਲ ਹੀ 10ਵੀਂ ਦੀ ਪ੍ਰੀਖਿਆ 29 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਤੇ 19 ਮਈ ਤੱਕ ਚੱਲੇਗੀ। 10ਵੀਂ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਹੋਵੇਗਾ। ਇਸ ਦੇ ਨਾਲ ਹੀ 12ਵੀਂ ਦੀ ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਰੱਖਿਆ ਗਿਆ ਹੈ। ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪ੍ਰੀਖਿਆ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।
ਬਗੈਰ ਪ੍ਰੀਖਿਆ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ, 12ਵੀਂ ਪਾਸ ਕਰ ਸਕਦੇ ਅਪਲਾਈ, 81 ਹਜ਼ਾਰ ਤੋਂ ਵੱਧ ਤਨਖਾਹ
ਬੋਰਡ ਅਨੁਸਾਰ ਪ੍ਰੀਖਿਆ ਦੇ ਲਈ ਸਮਾਂ ਵਿਸ਼ੇ ਦੇ ਹਿਸਾਬ ਨਾਲ ਡੇਢ, ਦੋ, ਢਾਈ ਤੇ ਤਿੰਨ ਘੰਟੇ ਦਾ ਹੋਵੇਗਾ। ਵਿਦਿਆਰਥੀਆਂ ਨੂੰ OMR ਸੀਟ ਭਰਨ ਲਈ ਵਾਧੂ 15 ਮਿੰਟ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਕੋਰੋਨਾ ਨਾਲ ਜੁੜੀਆਂ ਸਾਰੀਆਂ ਸਾਵਧਾਨੀਆਂ ਦਾ ਵੀ ਧਿਆਨ ਰੱਖਣਾ ਹੋਵੇਗਾ।
ਬੋਰਡ ਅਨੁਸਾਰ ਜੇਕਰ ਕੋਈ ਵਿਦਿਆਰਥੀ ਚੁਣੇ ਗਏ ਵਿਸ਼ਿਆਂ ਵਿੱਚੋਂ ਕਿਸੇ ਵੀ ਵਿਸ਼ੇ ਦਾ ਪੇਪਰ ਗਰੇਡਿੰਗ ਨਾਲ ਪਾਸ ਕਰਦਾ ਹੈ ਤਾਂ ਉਸ ਦੀ ਮੰਗ ’ਤੇ ਮੁੜ ਪ੍ਰੀਖਿਆ ਲਈ ਜਾਵੇਗੀ। ਪ੍ਰੀਖਿਆ ਕੇਂਦਰ ਵਿੱਚ ਮੋਬਾਈਲ ਦੀ ਵਰਤੋਂ ਜਾਂ ਇਸਨੂੰ ਆਪਣੇ ਨਾਲ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਜਿੰਮ ਤੇ ਹੈਲਥ ਕਲੱਬਾਂ 'ਚ ਦਿੱਤੇ ਜਾ ਰਹੇ ਪਾਬੰਦੀਸ਼ੁਦਾ ਸਪਲੀਮੈਂਟ, ਹਾਈਕੋਰਟ 'ਚ ਪੰਜਾਬ ਸਰਕਾਰ ਦਾ ਕਬੂਲਨਾਮਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Education Loan Information:
Calculate Education Loan EMI