PSEB 10th 12th Result 2026 Date  : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਬੋਰਡ ਦੇ ਅਨੁਸਾਰ 10ਵੀਂ ਜਮਾਤ ਦੇ ਨਤੀਜੇ 11 ਮਈ ਨੂੰ ਅਤੇ 12ਵੀਂ ਜਮਾਤ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ, ਜਿਸ ਨਾਲ 5.49 ਲੱਖ ਵਿਦਿਆਰਥੀਆਂ ਦੀ ਉਡੀਕ ਖਤਮ ਹੋ ਜਾਵੇਗੀ।

Continues below advertisement

ਸਿੱਖਿਆ ਵਿਭਾਗ ਨੇ ਨਤੀਜਿਆਂ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ, pseb.ac.in 'ਤੇ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ। ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆਵਾਂ ਦੇ ਮੁਲਾਂਕਣ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਅਤੇ ਹੁਣ ਅੰਤਿਮ ਨਤੀਜੇ ਨੂੰ ਡਿਜੀਟਲ ਰੂਪ ਵਿੱਚ ਤਿਆਰ ਕਰ ਲਿਆ ਗਿਆ ਹੈ।

Continues below advertisement

 ਬੋਰਡ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਵਿਸ਼ੇਸ਼ ਸੁਨੇਹਾ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਨਤੀਜੇ ਦੌਰਾਨ ਜੇਕਰ ਕਿਸੇ ਵਿਦਿਆਰਥੀ ਨੂੰ ਤਣਾਅ, ਚਿੰਤਾ ਜਾਂ ਮਾਨਸਿਕ ਦਬਾਅ ਮਹਿਸੂਸ ਹੋਵੇ ਤਾਂ ਉਨ੍ਹਾਂ ਲਈ ਟੋਲ ਫਰੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਹੈਲਪਲਾਈਨ ਨੰਬਰ 9549-161-161 'ਤੇ ਤਜੁਰਬੇਕਾਰ ਸਾਈਕੋਲੋਜਿਸਟ ਵਿਦਿਆਰਥੀਆਂ ਦੀ ਕਾਊਂਸਲਿੰਗ ਕਰਨਗੇ।

 ਇਸ ਸਾਲ 2.84 ਲੱਖ ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਅਤੇ 2.65 ਲੱਖ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 1 ਮਾਰਚ ਤੋਂ 1 ਅਪ੍ਰੈਲ ਤੱਕ ਹੋਈਆਂ ਸਨ, ਜਦੋਂ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਹੋਈਆਂ ਸਨ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸਲਾਹ ਦਿੰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਕਿ ਮਾਰਕਸ਼ੀਟ ਜ਼ਿੰਦਗੀ ਦੀ ਆਖਰੀ ਸਫਲਤਾ ਦਾ ਪੈਮਾਨਾ ਨਹੀਂ ਹੁੰਦੀ। ਪ੍ਰੀਖਿਆ ਦੇ ਨਤੀਜੇ ਜ਼ਿੰਦਗੀ ਦੇ ਅਗਲੇ ਪੜਾਅ ਵੱਲ ਇੱਕ ਕਦਮ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਮਿਹਨਤ ਵਿੱਚ ਵਿਸ਼ਵਾਸ ਰੱਖਣ ਅਤੇ ਕਿਸੇ ਵੀ ਹਾਲਾਤ ਵਿੱਚ ਹੌਸਲਾ ਨਾ ਹਾਰਨ।

ਪਿਛਲੇ ਸਾਲ 16 ਅਤੇ 14 ਮਈ ਨੂੰ ਐਲਾਨੇ ਗਏ ਸਨ ਨਤੀਜੇ 

ਪਿਛਲੇ ਸਾਲ ਪੀਐਸਈਬੀ ਨੇ ਸੈਕੰਡਰੀ ਪ੍ਰੀਖਿਆ ਦੇ ਨਤੀਜੇ 16 ਮਈ ਨੂੰ ਦੁਪਹਿਰ 2:30 ਵਜੇ ਐਲਾਨੇ ਸਨ। ਪੀਐਸਈਬੀ ਦੇ 10ਵੀਂ ਜਮਾਤ ਦੇ ਨਤੀਜਿਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 95.61% ਸੀ। ਮੁੰਡਿਆਂ ਅਤੇ ਕੁੜੀਆਂ ਦੀ ਪਾਸ ਪ੍ਰਤੀਸ਼ਤਤਾ ਕ੍ਰਮਵਾਰ 94.50% ਅਤੇ 96.85% ਸੀ। ਪਿਛਲੇ ਸਾਲ 12ਵੀਂ ਜਮਾਤ ਦੇ ਨਤੀਜੇ 14 ਮਈ ਨੂੰ ਐਲਾਨੇ ਗਏ ਸਨ। ਕੁੱਲ 265,388 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਕੁੱਲ 241,506 ਵਿਦਿਆਰਥੀ ਪਾਸ ਹੋਏ ਸਨ। ਕੁੱਲ ਪਾਸ ਪ੍ਰਤੀਸ਼ਤਤਾ 91% ਸੀ।


Education Loan Information:

Calculate Education Loan EMI