Punjab School Education Board: ਪੰਜਾਬ ਸਰਕਾਰ ਵੱਲੋਂ ਸਕੂਲ ਦੇ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਸੀ। ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ 31 ਦਸੰਬਰ ਤੱਕ ਸਕੂਲ ਬੰਦ ਹਨ। ਹੁਣ ਵੱਧ ਰਹੀ ਠੰਡ ਦੇ ਮੱਦੇਨਜ਼ਰ ਛੁੱਟੀਆਂ ਹੋਰ ਵੱਧ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਕਾਰਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਚਿੰਤਾ 'ਚ ਹਨ। ਜਿਸ ਕਰਕੇ ਉਨ੍ਹਾਂ ਵੱਲੋਂ ਸਕੂਲਾਂ 'ਚ ਛੁੱਟੀਆਂ ਨੂੰ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਸਮੇਤ ਕਈ ਸੂਬਿਆਂ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕਰਦਿਆਂ ਸਾਵਧਾਨੀ ਅਪਣਾਉਣ ਲਈ ਕਿਹਾ ਗਿਆ ਹੈ। ਦੱਸ ਦਈਏ ਪੰਜਾਬ ਦੇ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹੀ। ਪਿਛਲੇ ਹਫਤੇ ਤੋਂ ਪੈ ਰਹੀ ਧੁੰਦ ਨਾ ਸਿਰਫ਼ ਹਾਦਸਿਆਂ ਦਾ ਕਾਰਨ ਬਣ ਰਹੀ ਹੈ, ਸਗੋਂ ਆਵਾਜਾਈ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਧੁੰਦ ਕਾਰਨ ਕਈ ਟ੍ਰੇਨਾਂ ਤੇ ਫਲਾਈਟਾਂ ਦੇਰੀ ਨਾਲ ਚੱਲ ਰਹੀਆਂ ਹਨ।
ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ, ਪੰਜਾਬ ’ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ। ਜਿਸ ਕਰਕੇ ਇਹ ਕਿਆਸ ਲਗਾਏ ਜਾ ਰਹੇ ਹਨ ਹੋ ਸਕਦਾ ਹੈ ਕਿ ਸੰਘਣੀ ਧੁੰਦ ਕਰਕੇ ਸਰਦੀਆਂ ਦੀਆਂ ਛੁੱਟੀਆਂ ਨੂੰ ਵਧਾਇਆ ਜਾ ਸਕਦਾ ਹੈ।
Read More:- Click Link:- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕਰ ਦਿੱਤਾ ਵੱਡਾ ਐਲਾਨ! ਜਾਣੋ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਕੀ ਹੈ ਖਾਸ?
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI