PSSSB JE Answer Key 2024: ਜੂਨੀਅਰ ਇੰਜੀਨੀਅਰ ਦੀਆਂ ਅਸਾਮੀਆਂ ਲਈ ਹੋਈਆਂ ਪ੍ਰੀਖਿਆ ਦੀ ਆਂਸਰ ਕੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵੱਲੋਂ ਜੂਨੀਅਰ ਇੰਜੀਨੀਅਰ ਦੀ ਭਰਤੀ ਲਈ ਪ੍ਰੀਖਿਆ ਜਨਵਰੀ ਮਹੀਨੇ ਦੇ ਵਿੱਚ ਲਈ ਗਈ ਸੀ। ਆਂਸਰ ਕੀ ਨੂੰ ਤੁਸੀਂ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾ ਕੇ ਦੇਖ ਸਕਦੇ ਹੋ। ਇਸ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਪੋਰਟਲ 'ਤੇ ਜਾ ਕੇ ਇਸਨੂੰ ਡਾਊਨਲੋਡ ਕਰ ਸਕਦੇ ਹਨ।



ਇਸ ਦਿਨ ਹੋਈ ਸੀ ਪ੍ਰੀਖਿਆ


PSSSB ਨੇ 21 ਜਨਵਰੀ 2024 ਨੂੰ ਰਾਜ ਭਰ ਵਿੱਚ ਜੂਨੀਅਰ ਇੰਜੀਨੀਅਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਕਰਵਾਈ ਹੈ। ਹੁਣ ਬੋਰਡ ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਸੰਸ਼ੋਧਿਤ ਅੰਤਿਮ ਆਂਸਰ ਕੀ ਅਤੇ ਨਤੀਜਾ ਜਾਰੀ ਕੀਤਾ ਹੈ। ਉਮੀਦਵਾਰਾਂ ਦੀ ਸਹੂਲਤ ਲਈ, ਹੇਠਾਂ ਆਸਾਨ ਕਦਮ ਦਿੱਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਕਰਕੇ ਉਮੀਦਵਾਰ ਨਤੀਜਾ ਅਤੇ ਉੱਤਰ ਕੁੰਜੀ ਨੂੰ ਡਾਊਨਲੋਡ ਕਰ ਸਕਦੇ ਹਨ।


PSSSB JE Answer Key 2024: ਇੰਝ ਕਰੋ ਡਾਊਨਲੋਡ



  • ਸਭ ਤੋਂ ਪਹਿਲਾਂ ਉਮੀਦਵਾਰਾਂ ਨੂੰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB)- https://sssb.punjab.gov.in/ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੈ।

  • ਹੁਣ ਹੋਮਪੇਜ 'ਤੇ ਜੂਨੀਅਰ ਇੰਜੀਨੀਅਰ ਭਰਤੀ ਪ੍ਰੀਖਿਆ ਉੱਤਰ ਕੁੰਜੀ ਅਤੇ ਨਤੀਜਾ ਲਿੰਕ 'ਤੇ ਕਲਿੱਕ ਕਰੋ।

  • ਹੁਣ ਤੁਹਾਨੂੰ ਇੱਕ ਨਵੀਂ ਵਿੰਡੋ ਵਿੱਚ ਉੱਤਰ ਕੁੰਜੀ/ਨਤੀਜਾ ਮਿਲੇਗਾ। ਭਵਿੱਖ ਦੇ ਸੰਦਰਭ ਲਈ ਇਸਨੂੰ ਡਾਊਨਲੋਡ ਕਰੋ ਅਤੇ ਸੇਵ ਕਰੋ।


ਪੰਜਾਬ ਜੂਨੀਅਰ ਇੰਜੀਨੀਅਰ ਭਰਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰ ਹੁਣ ਜੇਈ ਅਸਾਮੀਆਂ ਲਈ ਚੋਣ ਪ੍ਰਕਿਰਿਆ ਦੇ ਅਨੁਸਾਰ ਕਾਉਂਸਲਿੰਗ ਰਾਊਂਡ ਵਿੱਚ ਹਾਜ਼ਰ ਹੋ ਸਕਣਗੇ। ਉਮੀਦਵਾਰ 23 ਤੋਂ 26 ਫਰਵਰੀ, 2024 ਤੱਕ ਨਿਰਧਾਰਤ ਕਾਉਂਸਲਿੰਗ ਪ੍ਰਕਿਰਿਆ ਵਿੱਚ ਹਾਜ਼ਰ ਹੋ ਸਕਦੇ ਹਨ। ਇਸ ਦੇ ਲਈ, ਪ੍ਰੋਗਰਾਮ ਨੂੰ ਵੇਰਵੇ ਸਹਿਤ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਕਰਾਇਆ ਗਿਆ ਹੈ। ਉਮੀਦਵਾਰ ਪੋਰਟਲ 'ਤੇ ਜਾ ਕੇ ਇਸ ਨੂੰ ਡਾਊਨਲੋਡ ਕਰ ਸਕਦੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Education Loan Information:

Calculate Education Loan EMI