ਚੰਡੀਗੜ੍ਹ: ਸੂਬਾ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ (ਐਸਸੀਆਰਟੀ) ਦੀ ਸ਼ਨੀਵਾਰ ਸਵੇਰੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ (PSTSE) ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ। ਦੱਸ ਦਈਏ ਕਿ ਇਹ ਪ੍ਰੀਖਿਆ ਦੂਜੀ ਵਾਰ ਮੁਲਤਵੀ ਕੀਤੀ ਗਈ ਹੈ। ਪਹਿਲਾਂ ਇਹ ਪ੍ਰੀਖਿਆ 12 ਦਸੰਬਰ ਨੂੰ ਆਯੋਜਿਤ ਕੀਤੀ ਜਾਣੀ ਸੀ। ਪ੍ਰਬੰਧਕੀ ਕਾਰਨਾਂ ਕਰਕੇ ਇਸਨੂੰ 19 ਦਸੰਬਰ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਪ੍ਰੀਖਿਆ ਰੱਦ ਹੋਣ ਕਾਰਨ ਵਿਦਿਆਰਥੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।

ਸ਼ੁੱਕਰਵਾਰ ਦੇਰ ਰਾਤ ਸਕੂਲਾਂ ਨੂੰ ਨੋਟੀਫਿਕੇਸ਼ਨ ਜਾਰੀ ਕੀਤੇ ਗਏ

ਐਸਸੀਆਰਟੀ ਵੱਲੋਂ ਸ਼ੁੱਕਰਵਾਰ ਦੇਰ ਰਾਤ ਸਕੂਲ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਸ਼ਨੀਵਾਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਕਾਰਨ ਪੀਐਸਟੀਐਸਈ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਸੀ, ਜਦਕਿ ਇਹ ਵੀ ਸਾਫ਼ ਕੀਤਾ ਗਿਆ ਕਿ ਇਹ ਐਤਵਾਰ 20 ਦਸੰਬਰ ਨੂੰ ਹੋਣ ਵਾਲੀ ਨੈਸ਼ਨਲ ਮੀਂਸ ਕਮ ਮੈਰਿਟ ਸਕਾਲਰਸ਼ਿਪ (ਐਨਐਮਐਮਐਸ) ਅਤੇ ਨੈਸ਼ਨਲ ਟੇਲੈਂਟ ਸਰਚ ਪ੍ਰੀਖਿਆ (ਐਨਟੀਐਸਈ) ਪੜਾਅ ਇੱਕ ਤੈਅ ਸਮਾਂ 'ਤੇ ਆਯੋਜਿਤ ਹੋਏਗੀ। ਇਸ ਵਿਚ ਕੋਈ ਬਦਲਾਅ ਨਹੀਂ ਕੀਤੀ ਗਈ।

ਪੀਐਸਟੀਐਸਈ ਦੀ ਪ੍ਰੀਖਿਆ ਲਈ 13 ਸੈਂਟਰ

ਇਸ ਦੇ ਨਾਲ ਹੀ ਜ਼ਿਲ੍ਹਾ ਲੁਧਿਆਣਾ ਵਿੱਚ ਐਨਐਮਐਮਐਸ ਅਤੇ ਐਨਟੀਐਸਈ ਦੀ ਪ੍ਰੀਖਿਆ ਲਈ ਅਤੇ ਪੀਐਸਟੀਐਸਈ ਲਈ 13 ਸੈਂਟਰ ਬਣਾਏ ਗਏ ਹਨ। 4379 ਵਿਦਿਆਰਥੀ ਐਨਐਮਐਮਐਸ ਦੀ ਪ੍ਰੀਖਿਆ ਦੇ ਰਹੇ ਹਨ ਅਤੇ 4376 ਐਨਟੀਐਸਈ ਦੀ ਪ੍ਰੀਖਿਆ ਦੇ ਰਹੇ ਹਨ।

ਦੂਜੇ ਪਾਸੇ ਪੀਐਸਟੀਐਸਈ ਦੀ ਪ੍ਰੀਖਿਆ ਵਿੱਚ ਦਸਵੀਂ ਜਮਾਤ ਦੇ 2703 ਵਿਦਿਆਰਥੀ ਅਤੇ ਅੱਠਵੀਂ ਜਮਾਤ ਦੇ 2858 ਵਿਦਿਆਰਥੀ ਭਾਗ ਲੈ ਰਹੇ ਹਨ। ਹੁਣ ਵੇਖਣਾ ਇਹ ਹੈ ਕਿ ਪ੍ਰੀਖਿਆ ਦੀ ਤਰੀਕ ਦਾ ਐਲਾਨ ਕਦੋਂ ਕੀਤਾ ਜਾਂਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

Education Loan Information:

Calculate Education Loan EMI