Punjab Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਦੋ ਦਿਨ ਸਕੂਲ-ਕਾਲਜਾਂ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ; ਪੜ੍ਹੋ ਖਬਰ...
Punjab Holiday: ਭਾਰਤੀ ਤਿਉਹਾਰਾਂ ਵਿਚੋਂ ਰੱਖੜੀ ਨੂੰ ਬਹੁਤ ਅਹਿਮ ਮੰਨਿਆ ਜਾਂਦਾ ਹੈ। ਸਾਲ ਰੱਖੜੀ ਦਾ ਤਿਓਹਾਰ 9 ਅਗਸਤ 2025 ਯਾਨੀ ਅੱਜ ਮਨਾਇਆ ਜਾ ਰਿਹਾ ਹੈ। ਇਸ ਦਿਨ, ਦੇਸ਼ ਦੇ ਕਈ ਸੂਬਿਆਂ ਨੇ ਸਾਰੇ ਸਰਕਾਰੀ ਅਤੇ ਸਰਕਾਰ...

Punjab Holiday: ਭਾਰਤੀ ਤਿਉਹਾਰਾਂ ਵਿਚੋਂ ਰੱਖੜੀ ਨੂੰ ਬਹੁਤ ਅਹਿਮ ਮੰਨਿਆ ਜਾਂਦਾ ਹੈ। ਸਾਲ ਰੱਖੜੀ ਦਾ ਤਿਓਹਾਰ 9 ਅਗਸਤ 2025 ਯਾਨੀ ਅੱਜ ਮਨਾਇਆ ਜਾ ਰਿਹਾ ਹੈ। ਇਸ ਦਿਨ, ਦੇਸ਼ ਦੇ ਕਈ ਸੂਬਿਆਂ ਨੇ ਸਾਰੇ ਸਰਕਾਰੀ ਅਤੇ ਸਰਕਾਰ ਨਾਲ ਸਬੰਧਤ ਦਫਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸਕੂਲਾਂ, ਕਾਲਜਾਂ, ਸਰਕਾਰੀ ਦਫਤਰਾਂ, ਬੈਂਕਾਂ ਆਦਿ ਵਿੱਚ ਛੁੱਟੀ ਰਹੇਗੀ।
ਪੰਜਾਬ ਵਿੱਚ ਅੱਜ ਦੂਜਾ ਸ਼ਨੀਵਾਰ ਹੋਣ ਕਾਰਨ ਜ਼ਿਆਦਤਰ ਨਿੱਜੀ ਸਕੂਲਾਂ ਵਿੱਚ ਛੁੱਟੀ ਕੀਤੀ ਗਈ ਹੈ। ਸੂਬੇ ਦੇ ਜ਼ਿਆਦਾਤਰ ਨਿੱਜੀ ਸਕੂਲਾਂ ਨੇ ਅੱਜ ਆਪਣੇ ਤੌਰ ਉਤੇ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।
ਦੋ ਦਿਨ ਦੀ ਛੁੱਟੀ
ਦਰਅਸਲ, ਇਸ ਵਾਰ ਰੱਖੜੀ ਸ਼ਨੀਵਾਰ ਨੂੰ ਮਨਾਈ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ 9 ਅਗਸਤ ਨੂੰ ਉੱਤਰ ਪ੍ਰਦੇਸ਼ ਸਣੇ ਕਈ ਸੂਬਿਆਂ ਵਿਚ ਜਨਤਕ ਛੁੱਟੀ ਹੈ। ਅਗਲੇ ਦਿਨ ਐਤਵਾਰ ਹੈ। ਇਸ ਲਈ, ਦੋ ਦਿਨ ਛੁੱਟੀ ਰਹੇਗੀ। ਛੁੱਟੀ ਹੋਣ ਕਾਰਨ ਔਰਤਾਂ ਅਤੇ ਵਿਦਿਆਰਥਣਾਂ ਸ਼ੁੱਕਰਵਾਰ ਨੂੰ ਹੀ ਆਪਣੇ ਘਰਾਂ ਲਈ ਰਵਾਨਾ ਹੋ ਸਕਣਗੀਆਂ।
ਰਾਜ ਦੇ ਸਕੂਲਾਂ ਅਤੇ ਕਾਲਜਾਂ ਵਿੱਚ 9 ਅਗਸਤ ਨੂੰ ਛੁੱਟੀ ਹੈ, ਤਾਂ ਜੋ ਵਿਦਿਆਰਥੀ ਵੀ ਤਿਉਹਾਰ ਦਾ ਪੂਰਾ ਆਨੰਦ ਲੈ ਸਕਣ। ਸਰਕਾਰੀ ਦਫਤਰਾਂ ਅਤੇ ਬੈਂਕ ਸ਼ਾਖਾਵਾਂ ਵਿੱਚ ਵੀ ਇਸ ਦਿਨ ਕੰਮ ਬੰਦ ਰਹੇਗਾ। ਨਿੱਜੀ ਸੰਸਥਾਵਾਂ ਆਪਣੇ ਨਿਯਮਾਂ ਅਨੁਸਾਰ ਛੁੱਟੀ ਜਾਂ ਡਿਊਟੀ ਦੇ ਸਕਦੀਆਂ ਹਨ। ਇਸ ਤੋਂ ਇਲਾਵਾ, ਬਾਜ਼ਾਰਾਂ ਵਿੱਚ ਵੀ ਤਿਉਹਾਰ ਦਾ ਰੰਗ ਦੇਖਣ ਨੂੰ ਮਿਲੇਗਾ, ਜਿੱਥੇ ਰੱਖੜੀ ਅਤੇ ਮਠਿਆਈਆਂ ਦੀ ਖਰੀਦਦਾਰੀ ਜ਼ੋਰਾਂ ‘ਤੇ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI






















