ਪੜਚੋਲ ਕਰੋ
Advertisement
ਆਂਗਣਵਾੜੀ 'ਚ 10ਵੀਂ, 12ਵੀਂ ਪਾਸ ਲਈ 5714 ਅਸਾਮੀਆਂ ਲਈ ਨਿਕਲੀ ਭਰਤੀ , ਤੁਰੰਤ ਕਰੋ ਅਪਲਾਈ
Punjab Anganwadi Recruitment 2023 Last Date : ਪੰਜਾਬ ਆਂਗਣਵਾੜੀ ਵਿੱਚ ਕੁਝ ਸਮਾਂ ਪਹਿਲਾਂ ਭਰਤੀ ਨਿਕਲੀ ਹੈ। ਇਨ੍ਹਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ ਅਤੇ ਹੁਣ ਅਪਲਾਈ ਕਰਨ ਦੀ ਆਖਰੀ ਤਰੀਕ ਵੀ ਆ ਗਈ ਹੈ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਇੱਛੁ
Punjab Anganwadi Recruitment 2023 Last Date : ਪੰਜਾਬ ਆਂਗਣਵਾੜੀ ਵਿੱਚ ਕੁਝ ਸਮਾਂ ਪਹਿਲਾਂ ਭਰਤੀ ਨਿਕਲੀ ਹੈ। ਇਨ੍ਹਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ ਲੰਬੇ ਸਮੇਂ ਤੋਂ ਚੱਲ ਰਹੀ ਹੈ ਅਤੇ ਹੁਣ ਅਪਲਾਈ ਕਰਨ ਦੀ ਆਖਰੀ ਤਰੀਕ ਵੀ ਆ ਗਈ ਹੈ। ਜਿਹੜੇ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੇ ਇੱਛੁਕ ਹਨ ਪਰ ਕਿਸੇ ਕਾਰਨ ਹੁਣ ਤੱਕ ਫਾਰਮ ਨਹੀਂ ਭਰ ਸਕੇ ਹਨ, ਉਹ ਤੁਰੰਤ ਅਪਲਾਈ ਕਰਨ। ਪੰਜਾਬ ਆਂਗਣਵਾੜੀ ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਅੱਜ ਯਾਨੀ 09 ਮਾਰਚ 2023 ਹੈ।
ਇਹ ਵੀ ਪੜ੍ਹੋ : ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਭਗਵੰਤ ਮਾਨ ਸਰਕਾਰ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ: ਭਾਈ ਅੰਮ੍ਰਿਤਪਾਲ ਸਿੰਘ
ਜਾਣੋ ਐਪਲੀਕੇਸ਼ਨ ਨਾਲ ਜੁੜੀ ਅਹਿਮ ਜਾਣਕਾਰੀ
ਇਸ ਭਰਤੀ ਮੁਹਿੰਮ ਤਹਿਤ ਕੁੱਲ 5714 ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਹ ਭਰਤੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੱਢੀ ਗਈ ਹੈ।
17 ਫਰਵਰੀ ਤੋਂ ਅਰਜ਼ੀਆਂ ਸਵੀਕਾਰ ਕੀਤੀਆਂ ਜਾ ਰਹੀਆਂ ਹਨ। ਕੁੱਲ 5714 ਅਸਾਮੀਆਂ ਵਿੱਚੋਂ ਆਂਗਣਵਾੜੀ ਵਰਕਰਾਂ ਦੀਆਂ 1016 ਅਸਾਮੀਆਂ, ਮਿੰਨੀ ਆਂਗਣਵਾੜੀ ਵਰਕਰਾਂ ਦੀਆਂ 129 ਅਤੇ ਆਂਗਣਵਾੜੀ ਹੈਲਪਰਾਂ ਦੀਆਂ 4569 ਅਸਾਮੀਆਂ ਸ਼ਾਮਲ ਹਨ।
ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਪੰਜਾਬ ਆਂਗਣਵਾੜੀ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਪਵੇਗਾ, ਜਿਸਦਾ ਪਤਾ - sswcd.punjab.gov.in ਹੈ।
ਅਰਜ਼ੀਆਂ ਸਿਰਫ਼ ਔਨਲਾਈਨ ਹੀ ਹੋਣਗੀਆਂ। ਕਿਸੇ ਹੋਰ ਸਾਧਨ ਦੁਆਰਾ ਭੇਜੀ ਗਈ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ।
ਇਸ ਦੇ ਲਈ ਅਪਲਾਈ ਕਰ ਸਕਦੇ ਹਨ , ਜਿਨ੍ਹਾਂ ਉਮੀਦਵਾਰਾਂ ਨੇ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ, 12ਵੀਂ ਜਾਂ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਹੈ।
ਜਿੱਥੋਂ ਤੱਕ ਉਮਰ ਸੀਮਾ ਦਾ ਸਬੰਧ ਹੈ, ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 18 ਤੋਂ 27 ਸਾਲ ਨਿਰਧਾਰਿਤ ਕੀਤੀ ਗਈ ਹੈ।
ਰਿਜ਼ਰਵ ਵਰਗ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ ਵਿੱਚ ਛੋਟ ਮਿਲੇਗੀ।
ਜਨਰਲ ਵਰਗ ਦੇ ਉਮੀਦਵਾਰਾਂ ਲਈ ਫੀਸ 1000 ਰੁਪਏ ਹੈ।
SC, BC, EWS ਵਰਗ ਨੂੰ 250 ਰੁਪਏ ਫੀਸ ਦੇਣੀ ਪਵੇਗੀ।
ਈਐਸਐਮ ਉਮੀਦਵਾਰਾਂ ਲਈ ਫੀਸ 200 ਰੁਪਏ ਅਤੇ ਪੀਐਚ ਉਮੀਦਵਾਰਾਂ ਲਈ 500 ਰੁਪਏ ਰੱਖੀ ਗਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਕਾਰੋਬਾਰ
ਲੁਧਿਆਣਾ
Advertisement