PSEB Punjab Class 5,8,10,12 Exam Schedule 2022 Released: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰਾਇਮਰੀ, ਮਿਡਲ, ਮੈਟ੍ਰਿਕ ਤੇ ਸੀਨੀਅਰ ਸੈਕੰਡਰੀ ਕਲਾਸਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨੋਟਿਸ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, PSEB ਪ੍ਰੀਖਿਆਵਾਂ (PSEB Exams 2022) ਮਾਰਚ ਤੇ ਅਪ੍ਰੈਲ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ।
ਜੇਕਰ ਜਮਾਤ ਦੇ ਹਿਸਾਬ ਨਾਲ ਗੱਲ ਕਰੀਏ ਤਾਂ ਪੰਜਵੀਂ ਜਮਾਤ ਦੀ ਪ੍ਰੀਖਿਆ 16 ਮਾਰਚ ਤੋਂ 24 ਮਾਰਚ ਤੱਕ, ਅੱਠਵੀਂ ਜਮਾਤ ਦੀ ਪ੍ਰੀਖਿਆ 22 ਮਾਰਚ ਤੋਂ 7 ਅਪ੍ਰੈਲ ਤੱਕ ਹੋਵੇਗੀ। ਇਸੇ ਤਰ੍ਹਾਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਕ੍ਰਮਵਾਰ 9 ਅਪ੍ਰੈਲ ਤੇ 22 ਮਾਰਚ ਤੋਂ ਸ਼ੁਰੂ ਹੋ ਰਹੀਆਂ ਹਨ।
ਕੋਵਿਡ ਪ੍ਰੋਟੋਕੋਲ ਦੀ ਕੀਤੀ ਜਾਵੇਗੀ ਪਾਲਣਾ
ਪ੍ਰੀਖਿਆ ਕੋਵਿਡ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾ ਰਹੀਆਂ ਹਨ। ਜਿਹੜੇ ਵਿਦਿਆਰਥੀ ਪੰਜਾਬ ਬੋਰਡ ਦੀਆਂ ਇਨ੍ਹਾਂ ਕਲਾਸਾਂ ਲਈ ਪ੍ਰੀਖਿਆ ਦੇ ਰਹੇ ਹਨ, ਉਹ ਡੇਟਸ਼ੀਟ ਤੇ ਪ੍ਰੀਖਿਆ ਨਾਲ ਸਬੰਧਤ ਸਾਰੀਆਂ ਹਦਾਇਤਾਂ ਨੂੰ ਦੇਖਣ ਲਈ PSEB ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ। ਅਜਿਹਾ ਕਰਨ ਲਈ ਅਧਿਕਾਰਤ ਵੈੱਬਸਾਈਟ ਦਾ ਪਤਾ ਹੈ - pseb.ac.in
ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ
ਪ੍ਰੀਖਿਆ ਨਾਲ ਸਬੰਧਤ ਹਦਾਇਤਾਂ ਪੀਐਸਈਬੀ ਦੀ ਵੈੱਬਸਾਈਟ 'ਤੇ ਜਾ ਕੇ ਦੇਖੀਆਂ ਜਾ ਸਕਦੀਆਂ ਹਨ, ਨਾਲ ਹੀ ਬੋਰਡ ਵੱਲੋਂ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਗਿਆ ਹੈ, ਉਨ੍ਹਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਪ੍ਰੀਖਿਆ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਲਈ, ਤੁਸੀਂ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹੋ। ਤੁਸੀਂ ਇਸ ਸਿੱਧੇ ਲਿੰਕ 'ਤੇ ਕਲਿੱਕ ਕਰਕੇ ਡੇਟ ਸ਼ੀਟ ਵੀ ਦੇਖ ਸਕਦੇ ਹੋ।
ਸਿੱਖ ਇਤਿਹਾਸ ਨਾਲ ਛੇੜਛਾੜ: ਸਿੱਖਿਆ ਬੋਰਡ ਸਾਹਮਣੇ ਅੱਜ ਮਹਾ ਰੈਲੀ, ਲੱਖਾ ਸਿਧਾਣਾ ਤੇ ਕਈ ਜਥੇਬੰਦੀਆਂ ਵੀ ਡਟੀਆਂ
Education Loan Information:
Calculate Education Loan EMI