Important update for 9th to 12th class students of PSEB: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦੇ ਲਈ ਅਹਿਮ ਖਬਰ ਸਾਹਮਣੇ ਆਈ ਹੈ। ਬੋਰਡ ਵੱਲੋਂ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਨੂੰ ਲੈ ਕੇ ਵੱਡੀ ਅਪਡੇਟ ਸਾਂਝੀ ਕੀਤੀ ਹੈ। 



ਵਿਦਿਆਰਥੀਆਂ ਲਈ ਇੱਕ ਆਖਰੀ ਮੌਕਾ


ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਇਕ ਆਖਰੀ ਮੌਕਾ ਦਿੱਤਾ ਗਿਆ ਹੈ।


ਹੋਰ ਪੜ੍ਹੋ : ਬੰਜਰ ਹੋ ਜਾਏਗੀ ਪੰਜ ਦਰਿਆਵਾਂ ਦੀ ਧਰਤੀ, ਪੀਣ ਲਈ ਪਾਣੀ ਨੂੰ ਵੀ ਸਹਿਕਣਗੇ ਪੰਜਾਬੀ, ਤਾਜ਼ਾ ਅਧਿਐਨ 'ਚ ਹੋਸ਼ ਉਡਾਉਣ ਵਾਲੇ ਖੁਲਾਸੇ 


ਆਨਲਾਈਨ ਪੋਰਟਲ ਮੁੜ ਸਕੂਲ ਪੱਧਰ ’ਤੇ ਚਾਲੂ ਕੀਤਾ


ਇਸ ਮੁਤਾਬਕ ਰਜਿਸਟਰਡ ਕਰਨ ਲਈ ਆਨਲਾਈਨ ਪੋਰਟਲ ਮੁੜ ਸਕੂਲ ਪੱਧਰ ’ਤੇ ਚਾਲੂ ਕੀਤਾ ਜਾ ਰਿਹਾ ਹੈ। ਇਸ ਆਨਲਾਈਨ ਪੋਰਟਲ 'ਚ ਸਕੂਲ ਪੱਧਰ ’ਤੇ ਹੀ ਬਣਦੀ ਫ਼ੀਸ 5000 ਰੁਪਏ ਪ੍ਰਤੀ ਵਿਦਿਆਰਥੀ ਜੁਰਮਾਨਾ ਸਕੂਲ ਨੂੰ ਲਗਾਇਆ ਗਿਆ ਹੈ । ਸਕੂਲ ਨੂੰ ਹੁਣ 17 ਨਵੰਬਰ ਤੋਂ 24 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।


ਆਨਲਾਈਨ ਰਜਿਸ਼ਟ੍ਰੇਸ਼ਨ ਕਰਦੇ ਸਮੇਂ ਜੇਕਰ ਕਿਸੇ ਵਿਦਿਆਰਥੀ ਦੀ ਐਂਟਰੀ ਕਿਸੇ ਵੀ ਕਾਰਨ ਕਰਕੇ ਫਿਰ ਵੀ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਸਕੂਲ ਮੁਖੀ ਜਾਂ ਕਰਮਚਾਰੀ ਦੀ ਹੀ ਹੋਵੇਗੀ, ਕਿਉਂਕਿ ਅਜਿਹੇ ਵਿਦਿਆਰਥੀ ਨੂੰ ਰਿਵਾਈਜ਼ਡ ਸ਼ਡਿਊਲ ਤੋਂ ਬਾਅਦ ਆਨਲਾਈਨ ਐਂਟਰੀ ਕਰਨ ਦਾ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ। ਸੋ ਜੋ ਵਿਦਿਆਰਥੀ ਰਹਿ ਗਏ ਸੀ ਉਹ ਇਸ ਮੌਕਾ ਦਾ ਜਲਦੀ ਹੀ ਲਾਭ ਉਠਾ ਲੈਣ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ


Education Loan Information:

Calculate Education Loan EMI