ਪੜਚੋਲ ਕਰੋ
ਪੰਜਾਬ ਬੋਰਡ ਨੇ ਮੁੜ ਖੋਲ੍ਹਿਆ ਪੋਰਟਲ, ਰਜਿਸਟ੍ਰੇਸ਼ਨ ਲਈ ਤਾਰੀਖ ਵਧਾਈ
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਮੁਤਾਬਕ 10ਵੀਂ ਕਲਾਸ ਵਿੱਚ ਪੜ੍ਹਦੇ ਬੱਚੇ ਇਹ ਪ੍ਰੀਖਿਆ ਦੇ ਸਕਦੇ ਹਨ। ਇਮਤਿਹਾਨ ਲਈ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਾਤੀਆਂ ਤੇ ਵੱਖੋ-ਵੱਖਰੇ ਯੋਗਤਾ ਪ੍ਰਾਪਤ ਵਿਦਿਆਰਥੀਆਂ ਦੇ ਨੌਵੀਂ ਜਮਾਤ ਵਿੱਚ 55 ਪ੍ਰਤੀਸ਼ਤ ਅੰਕ ਤੇ ਹੋਰ ਸ਼੍ਰੇਣੀਆਂ ਲਈ 70 ਪ੍ਰਤੀਸ਼ਤ ਅੰਕ ਹੋਣੇ ਚਾਹੀਦੇ ਹਨ।

ਸੰਕੇਤਕ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ 11 ਤੋਂ 15 ਨਵੰਬਰ ਤੱਕ ਪੋਰਟਲ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਰਾਜ ਪੱਧਰੀ ਰਾਸ਼ਟਰੀ ਪ੍ਰਤਿਭਾ ਖੋਜ ਪ੍ਰੀਖਿਆ (NTSE, ਪੜਾਅ-1) ਲਈ ਰਜਿਸਟਰ ਕਰਨ ਦਾ ਮੌਕਾ ਮਿਲੇਗਾ। ਇਹ ਪ੍ਰੀਖਿਆ 13 ਦਸੰਬਰ ਨੂੰ ਹੋਵੇਗੀ। ਪ੍ਰੀਖਿਆ ਲਈ ਰਜਿਸਟ੍ਰੇਸ਼ਨ (NTSE Registration) ਪੋਰਟਲ http://epunjabschool.gov.in 'ਤੇ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਮੁਤਾਬਕ 10ਵੀਂ ਕਲਾਸ ਵਿੱਚ ਪੜ੍ਹਦੇ ਬੱਚੇ ਇਹ ਪ੍ਰੀਖਿਆ ਦੇ ਸਕਦੇ ਹਨ। ਇਮਤਿਹਾਨ ਲਈ ਅਨੁਸੂਚਿਤ ਜਾਤੀਆਂ, ਅਨੁਸੂਚਿਤ ਜਾਤੀਆਂ ਤੇ ਵੱਖੋ-ਵੱਖਰੇ ਯੋਗਤਾ ਪ੍ਰਾਪਤ ਵਿਦਿਆਰਥੀਆਂ ਦੇ ਨੌਵੀਂ ਜਮਾਤ ਵਿੱਚ 55 ਪ੍ਰਤੀਸ਼ਤ ਅੰਕ ਤੇ ਹੋਰ ਸ਼੍ਰੇਣੀਆਂ ਲਈ 70 ਪ੍ਰਤੀਸ਼ਤ ਅੰਕ ਹੋਣੇ ਚਾਹੀਦੇ ਹਨ।
ਐਨਸੀਈਆਰਟੀ ਨਵੀਂ ਦਿੱਲੀ ਵੱਲੋਂ ਲਏ ਜਾਣ ਵਾਲੇ ਸਟੇਜ-2 ਦੀ ਪ੍ਰੀਖਿਆ ਪਾਸ ਕਰਨ ਵਾਲੇ ਤਕਰੀਬਨ ਦੋ ਹਜ਼ਾਰ ਵਿਦਿਆਰਥੀਆਂ ਨੂੰ ਐਨਸੀਈਆਰਟੀ ਵੱਲੋਂ ਵਜ਼ੀਫ਼ਾ ਦਿੱਤਾ ਜਾਵੇਗਾ। ਇਹ ਸਕਾਲਰਸ਼ਿਪ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ 1250 ਰੁਪਏ ਪ੍ਰਤੀ ਮਹੀਨਾ, ਅੰਡਰ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਲਈ 2000 ਰੁਪਏ ਪ੍ਰਤੀ ਮਹੀਨਾ ਤੇ ਯੂਜੀਸੀ (ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ) ਦੇ ਨਿਯਮਾਂ ਮੁਤਾਬਕ ਹੋਰ ਕਲਾਸਾਂ ਲਈ ਮਿਲੇਗੀ। ਇਸ ਸਕਾਲਰਸ਼ਿਪ ਲਈ ਰਿਜ਼ਰਵੇਸ਼ਨ ਕੇਂਦਰ ਸਰਕਾਰ ਦੀ ਰਿਜ਼ਰਵੇਸ਼ਨ ਪਾਲਿਸੀ ਮੁਤਾਬਕ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904The exam will be held on December 13, 2020. Registration for this exam can be done on the https://t.co/wTcIWV5uZa portal: Government of Punjab. https://t.co/2EcPGio9iW
— ANI (@ANI) November 11, 2020
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
