ਪੜਚੋਲ ਕਰੋ

ਪੰਜਾਬ ਬੋਰਡ ਦੀ 5ਵੀਂ ਅਤੇ 8ਵੀਂ ਦੀ ਬੋਰਡ ਪ੍ਰੀਖਿਆ ਰੱਦ

ਸਿੱਖਿਆ ਸੰਸਥਾਵਾਂ ਵਿੱਚ ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਵਿੱਚ ਸਕੂਲ ਕਾਲਜਾਂ ਅਤੇ ਸਾਰੀ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।ਪੰਜਾਬ ਵਿੱਚ ਲਗਾਤਾਰ ਕੋਰੋਨਾ ਕੇਸਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।

ਚੰਡੀਗੜ੍ਹ: ਸਿੱਖਿਆ ਸੰਸਥਾਵਾਂ ਵਿੱਚ ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਵਿੱਚ ਸਕੂਲ ਕਾਲਜਾਂ ਅਤੇ ਸਾਰੀ ਵਿਦਿਅਕ ਅਦਾਰੇ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।ਪੰਜਾਬ ਵਿੱਚ ਲਗਾਤਾਰ ਕੋਰੋਨਾ ਕੇਸਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।ਇਸ ਦੌਰਾਨ ਪੰਜਾਬ ਬੋਰਡ ਦੀ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ।ਪੰਜਾਬ ਬੋਰਡ ਨੇ ਅਗਲੇ ਆਦੇਸ਼ਾਂ ਤੱਕ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ।

ਦੱਸ ਦੇਈਏ ਕਿ ਪੰਜਵੀਂ ਕਲਾਸ ਦਾ 22 ਮਾਰਚ ਨੂੰ ਮੈਥਸ (Maths) ਅਤੇ 23 ਮਾਰਚ ਨੂੰ ਸਵਾਗਤ ਜ਼ਿੰਦਗੀ ਦੀ ਪ੍ਰੀਖਿਆ ਹੋਣ ਵਾਲੀ ਸੀ ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਅੱਠਵੀਂ ਬੋਰਡ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਹੈ।ਹੁਣ ਇਨ੍ਹਾਂ ਪ੍ਰੀਖਿਆਵਾਂ ਦੀਆਂ ਨਵੀਂਆਂ ਤਾਰੀਖਾਂ ਦੀ ਜਾਣਕਾਰੀ ਬੋਰਡ ਦੀ ਵੈਬਸਾਇਟ pseb.ac.in ਤੇ ਉਪਲੱਬਧ ਕਰਵਾ ਦਿੱਤੀ ਜਾਏਗੀ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਸਵੀਂ ਅਤੇ ਬਾਰ੍ਹਵੀਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇੱਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਜਾਣਕਾਰੀ ਅਨੁਸਾਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਦੀ ਪ੍ਰੀਖਿਆ ਹੁਣ 20 ਅਪ੍ਰੈਲ 2021 ਤੋਂ 24 ਮਈ 2021 ਤੱਕ ਕਰਵਾਈ ਜਾਵੇਗੀ। ਜਦਕਿ ਦਸਵੀਂ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ ਹੁਣ 04 ਮਈ 2021 ਤੋਂ 24 ਮਈ 2021 ਤੱਕ ਕਰਵਾਈ ਜਾਵੇਗੀ।

ਕੰਟਰੋਲਰ ਪ੍ਰੀਖਿਆਵਾਂ ਅਨੁਸਾਰ ਦਸਵੀਂ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ। ਇਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਸਥਾਪਿਤ ਪ੍ਰੀਖਿਆ ਕੇਂਦਰਾਂ 'ਤੇ ਹੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਐਲਾਨ ਰੋਲ ਨੰਬਰ ਜਾਰੀ ਕਰਨ ਵੇਲੇ ਹੀ ਕੀਤਾ ਜਾਵੇਗਾ।

ਡੇਟਸ਼ੀਟ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ ਵੇਖੀ ਜਾਵੇ। ਬਾਰ੍ਹਵੀਂ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ ਫ਼ੋਨ ਨੰਬਰ 0172 5227151  ਅਤੇ ਦਸਵੀਂ ਸ਼੍ਰੇਣੀ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ 0172 5227324 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget