ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੀ ਜਲਦੀ ਹੀ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਸਕਦਾ ਹੈ। ਦੱਸ ਦਈਏ ਕਿ ਨਤੀਜਿਆਂ ਦਾ ਐਲਾਨ ਸਿੱਖਿਆ ਮੰਤਰੀ ਕਰਨਗੇ। ਇਸ ਸਾਲ ਤਿੰਨ ਲੱਖ ਤੋਂ ਵੱਧ ਵਿਦਿਆਰਥੀ ਬੋਰਡ ਦੀ ਪ੍ਰੀਖਿਆ ਵਿੱਚ ਬੈਠੇ ਸੀ, ਪਰ ਕੋਰੋਨਾ ਮਹਾਮਾਰੀ ਕਰਕੇ ਕੁਝ ਵਿਸ਼ਿਆਂ ਦੀ ਪ੍ਰੀਖਿਆ ਨਹੀਂ ਹੋ ਸਕੀ।


ਇਸ ਵਾਰ ਬੋਰਡ ਟਾਪ ਦੀਆਂ ਤਿੰਨ ਪੁਜ਼ੀਸ਼ਨਾਂ ਨਹੀਂ ਐਲਾਨੀਆਂ ਜਾਣਗੀਆਂ। ਨਤੀਜੇ ਅੱਜ ਸ਼ਾਮ ਤੱਕ ਆਉਣ ਦੀ ਉਮੀਦ ਹੈ। ਪ੍ਰੀਖਿਆ ਦੇ ਨਤੀਜੇ ਬੋਰਡ ਦੀ ਵੈੱਬਸਾਈਟ pseb.ac.in 'ਤੇ ਵੇਖੇ ਜਾ ਸਕਦੇ ਹਨ। ਦੱਸ ਦਈਏ ਕਿ ਅੱਜ ਆਰਟਸ, ਕਾਮਰਸ ਤੇ ਸਾਇੰਸ ਸਟਰੀਮ ਦੇ ਨਤੀਜੇ ਐਲਾਨ ਕੀਤੇ ਜਾਣਗੇ।

ਇੰਜ ਪਤਾ ਕਰੋ ਆਪਣੇ ਨਤੀਜੇ:

  • ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾਓ।

  • ਇੱਥੇ ਤੁਹਾਨੂੰ ਪੀਐਸਈਬੀ ਕਲਾਸ ਦੇ 12ਵੀਂ ਨਤੀਜੇ 2020 ਲਈ ਲਿੰਕ ‘ਤੇ ਕਲਿੱਕ ਕਰਨਾ ਹੈ।

  • ਇਸ ਲਿੰਕ ‘ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਸਾਹਮਣੇ ਇੱਕ ਨਵਾਂ ਪੇਜ ਖੁੱਲੇਗਾ। ਉਸ ‘ਚ ਜਾਣਕਾਰੀ ਭਰੋ।

  • ਇਸ ਤੋਂ ਬਾਅਦ ਇਸ ਨੂੰ ਸਬਮਿਟ ਕਰੋ। ਹੁਣ ਨਤੀਜਾ ਤੁਹਾਡੇ ਸਾਹਮਣੇ ਹੋਵੇਗਾ।

  • ਨਤੀਜਿਆ ਦਾ ਪ੍ਰਿੰਟ ਆਊਟ ਵੀ ਲਿਆ ਜਾ ਸਕਦਾ ਹੈ।


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:

Calculate Education Loan EMI