ਚੰਡੀਗੜ੍ਹ: ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਫੀਸ ਢਾਂਚੇ ਅਤੇ ਹੋਰ ਸਮੱਸਿਆਵਾਂ ਦੀ ਘੋਖ ਪੜਤਾਲ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿੱਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ, ਜੋ ਕਾਲਜਾਂ ਬਾਰੇ ਰਿਪੋਰਟ ਤਿਆਰ ਕਰਨਗੇ।


ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨ੍ਹਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।


ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨ੍ਹਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।

Education Loan Information:

Calculate Education Loan EMI