ਚੰਡੀਗੜ੍ਹ: ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਅਧਿਆਪਕਾਂ ਤੇ ਹੋਰ ਲੋਕਾਂ ਦੀਆਂ ਮੰਗਾਂ, ਸ਼ਿਕਾਇਤਾਂ ਤੇ ਹੋਰ ਮਾਮਲੇ ਸੁਣਨ ਤੇ ਇਨ੍ਹਾਂ ਦੇ ਫੌਰੀ ਹੱਲ ਲਈ ਅੱਜ ਪੰਜਾਬ ਭਵਨ ਚੰਡੀਗੜ੍ਹ ਵਿੱਚ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਮੀਟਿੰਗਾਂ ਵਿੱਚ ਸਿੱਖਿਆ ਵਿਭਾਗ ਦੇ ਵੱਖ-ਵੱਖ ਕਾਡਰ ਦੇ ਮੁਲਾਜ਼ਮਾਂ, ਚੱਲ ਰਹੀ ਭਰਤੀ ਨਾਲ ਸਬੰਧਤ ਉਮੀਦਵਾਰਾਂ ਤੇ ਬੇਰੁਜ਼ਗਾਰਾਂ ਨਾਲ ਸਬੰਧਤ 30 ਦੇ ਕਰੀਬਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੱਦਿਆ ਗਿਆ ਹੈ।
ਮੀਟਿੰਗ ਵਿੱਚ ਸਿੱਖਿਆ ਸਕੱਤਰ ਅਜੋਏ ਸ਼ਰਮਾ, ਡੀਪੀਆਈ (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਤੇ ਡੀਪੀਆਈ (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ ਵੀ ਹਾਜ਼ਰ ਹਨ ਜਿਨ੍ਹਾਂ ਨੂੰ ਸਿੱਖਿਆ ਮੰਤਰੀ ਵੱਲੋਂ ਵੱਖ-ਵੱਖ ਮੰਗਾਂ ਦੇ ਹੱਲ ਮੌਕੇ ਉਤੇ ਹੀ ਨਿਰਦੇਸ਼ ਦਿੱਤੇ ਜਾ ਰਹੇ ਹਨ।
ਦੱਸ ਦਈਏ ਕਿ ਸਿੱਖਿਆ ਮੰਤਰੀ ਨੇ ਸੋਮਵਾਰ ਨੂੰ ਹੀ ਅਧਿਆਪਕ ਯੂਨੀਅਨਾਂ ਦੀਆਂ ਮੰਗਾਂ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸੀ। ਉਨ੍ਹਾਂ ਕਿਹਾ ਸੀ ਕਿ ਜਿਹੜੇ ਮਾਮਲੇ ਹੱਲ ਹੋ ਸਕਦੇ ਹਨ, ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਸਬੰਧੀ ਸਿੱਖਿਆ ਮੰਤਰੀ ਨੇ ਅੱਜ ਮੀਟਿੰਗਾਂ ਕੀਤੀਆਂ ਹਨ।
ਦੱਸ ਦਈਏ ਕਿ ਪਰਗਟ ਸਿੰਘ ਨੇ ਸਿੱਖਿਆ ਮੰਤਰੀ ਬਣਦਿਆਂ ਹੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਵਾਇਆ ਸੀ। ਉਨ੍ਹਾਂ ਨੇ ਸਿੱਖਿਆ ਨੂੰ ਕਿੱਤਾ ਮੁਖੀ ਬਣਾਉਣ ਉਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਕੋਰਸਾਂ ਨੂੰ ਤਿਆਰ ਕਰਨ ਮੌਕੇ ਉਦਯੋਗਾਂ ਦੀ ਮੰਗ ਤੇ ਰੋਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਦੇਖਣਾ ਜ਼ਰੂਰੀ ਹੈ ਤਾਂ ਜੋ ਡਿਗਰੀ ਕਰਨ ਉਪਰੰਤ ਵਿਦਿਆਰਥੀਆਂ ਆਪਣੇ ਪੈਰਾਂ ਉਤੇ ਖੜ੍ਹੇ ਹੋ ਸਕਣ। ਉਨ੍ਹਾਂ ਨੌਜਵਾਨਾਂ ਨੂੰ ਵੀ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਸਾਰੂ ਤੇ ਸਕਰਾਤਮਕ ਸੋਚ ਨਾਲ ਕੰਮ ਕਰਨ ਲਈ ਪ੍ਰੇਰਿਆ।
ਇਹ ਵੀ ਪੜ੍ਹੋ: Health Tips: ਕੇਲਾ ਹੈ ਦੁਨੀਆਂ ਦਾ ਸਭ ਤੋਂ ਵੱਡਾ ਡਾਕਟਰ, ਯਕੀਨ ਨਹੀਂ ਤਾਂ ਅਜਮਾ ਕੇ ਵੇਖੋ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
Education Loan Information:
Calculate Education Loan EMI