ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨੇ ਹਰ ਵਰਗ ਲਈ ਗੱਫੇ ਦੇਣੇ ਸ਼ੁਰੂ ਕਰ ਦਿੱਤੇ ਹਨ। ਸਕੂਲੀ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਨਾ ਦੇਣ ਦੇ ਮੁੱਦੇ ਉਪਰ ਘਿਰਨ ਮਗਰੋਂ ਪੰਜਾਬ ਸਰਕਾਰ ਨੇ ਸਕੂਲਾਂ ਨੂੰ 4361 ਟੈਬਲੇਟ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਟੈਬਲੇਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਦਿੱਤੇ ਜਾਣਗੇ। ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਹਾਈਟੈੱਕ ਬਣਾਉਣ ਦੇ ਉਦੇਸ਼ ਹਿਤ ਪ੍ਰਤੀ ਸਕੂਲ ਪੰਜ ਟੈਬਲੇਟ ਦਿੱਤੇ ਜਾ ਰਹੇ ਹਨ।


ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਪਰਗਟ ਸਿੰਘ ਨੇ ਇੱਥੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਟੈਬਲੇਟ ਦੇਣ ਲਈ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ।


ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਹਾਈਟੈੱਕ ਬਣਾਉਣ ਦੇ ਉਦੇਸ਼ ਹਿਤ ਪ੍ਰਤੀ ਸਕੂਲ ਪੰਜ ਟੈਬਲੇਟ ਦਿੱਤੇ ਜਾ ਰਹੇ ਹਨ। ਵਿਭਾਗ ਵੱਲੋਂ ਈ-ਕੰਟੈਂਟ ਨਾਲ ਸਬੰਧਤ ਐਪਜ਼ ਵੀ ਇੰਸਟਾਲ ਕਰਕੇ ਦਿੱਤੀਆਂ ਜਾ ਰਹੀਆਂ ਹਨ ਤੇ ਸਬੰਧਤ ਸਕੂਲਾਂ ਨੂੰ ਈ-ਕੰਟੈਂਟ ਚਾਲੂ ਹਾਲਤ ਵਿੱਚ ਰੱਖਣਾ ਯਕੀਨੀ ਬਣਾਉਣ ਲਈ ਕਿਹਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟ ਦੀ ਵੰਡ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਟਾਕ ਦੀ ਜ਼ਿਲ੍ਹਾ ਪੱਧਰ ’ਤੇ ਪ੍ਰਾਪਤੀ, ਵੰਡ, ਰਿਕਾਰਡ ਤੇ ਸੁਰੱਖਿਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।



ਇਹ ਵੀ ਪੜ੍ਹੋ: IAF Helicopter Crash: ਹੈਲੀਕਾਪਟਰ ਕ੍ਰੈਸ਼ ਹਾਦਸਾ ਜਾਂ ਸਾਜ਼ਿਸ਼? ਸਾਬਕਾ ਬ੍ਰਿਗੇਡੀਅਰ ਸੁਧੀਰ ਸਾਵੰਤ ਨੇ ਜਤਾਇਆ ਸ਼ੱਕ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904


Education Loan Information:

Calculate Education Loan EMI