![ABP Premium](https://cdn.abplive.com/imagebank/Premium-ad-Icon.png)
ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 12ਵੀਂ ਜਮਾਤ ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ, ਓਪਨ ਸਕੂਲ, ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।
![ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ Punjab government cancelled PSEB 12th remaining exams ਪੰਜਾਬ ਸਰਕਾਰ ਵੱਲੋਂ 12ਵੀਂ ਜਮਾਤ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਰੱਦ](https://static.abplive.com/wp-content/uploads/sites/5/2020/01/15152037/Exam-cheat.jpg?impolicy=abp_cdn&imwidth=1200&height=675)
ਚੰਡੀਗੜ੍ਹ: ਕੋਰੋਨਾ ਵਾਇਰਸ ਦੌਰਾਨ ਪੜ੍ਹਾਈ ਵੱਡੇ ਪੱਧਰ 'ਤੇ ਪ੍ਰਭਾਵਿਤ ਹੋਈ ਹੈ। ਅਜਿਹੇ 'ਚ ਹੁਣ ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਉਹ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 12ਵੀਂ ਜਮਾਤ ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ, ਓਪਨ ਸਕੂਲ, ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਕਾਰਨ ਫਿਲਹਾਲ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ। ਇਸ ਲਈ ਹੁਣ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵਿਸ਼ਿਆਂ ਦੇ ਆਧਾਰ ’ਤੇ ਨਤੀਜਾ ਐਲਾਨਿਆ ਜਾਵੇਗਾ। ਕਿਉਂਕਿ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਸਕੂਲ ਬੋਰਡ ਲੈ ਚੁੱਕਾ ਹੈ।
ਨਹੀਂ ਰੁਕਿਆ ਕੋਰੋਨਾ, ਮੁੜ ਤੋਂ ਹੋਇਆ ਲੌਕਡਾਊਨ
ਕੋਰੋਨਾ ਵਾਇਰਸ ਕਾਰਨ ਹੋ ਰਹੀਆਂ ਮੌਤਾਂ ਦੀ ਦਰ ਘਟਾਏਗਾ ਇਹ ਟੀਕਾ
ਹਾਲਾਂਕਿ ਜਿਨ੍ਹਾਂ ਵਿਦਿਆਰਥੀਆਂ ਕੋਲ ਡਿਵੀਜ਼ਨ ਵਿੱਚ ਸੁਧਾਰ ਕਰਨ ਜਾਂ ਰੀ-ਅਪੀਅਰ ਲਈ ਮੌਕਾ ਹੈ, ਉਹ ਸਿਰਫ਼ ਇੱਕ ਪੇਪਰ ਜੋ ਨਹੀਂ ਹੋਇਆ ਲਈ ਫ਼ੀਸ ਜਮ੍ਹਾਂ ਕਰਵਾਉਣਗੇ ਅਤੇ ਉਨ੍ਹਾਂ ਨੂੰ ਬਿਨਾਂ ਵਾਧੂ ਫੀਸ ਦਿੱਤੇ ਭਵਿੱਖ ਵਿੱਚ ਪ੍ਰੀਖਿਆ ਦੇਣ ਲਈ ਵਾਧੂ ਮੌਕਾ ਦਿੱਤਾ ਜਾਵੇਗਾ।
ਵਿਕਾਸ ਦੁਬੇ ਨੂੰ ਮੰਤਰੀ ਨੇ ਦਿੱਤੀ ਸੀ ਪਨਾਹ, ਵੱਡਾ ਖ਼ੁਲਾਸਾ!
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Education Loan Information:
Calculate Education Loan EMI
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)