Education Loan Information:
Calculate Education Loan EMIਪੰਜਾਬ ਬੋਰਡ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਰੱਦ
ਏਬੀਪੀ ਸਾਂਝਾ | 10 Jul 2020 07:50 PM (IST)
ਪੰਜਾਬ ਸਰਕਾਰ ਨੇ ਵੱਖ ਵੱਖ ਕਲਾਸਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਖ ਵੱਖ ਕਲਾਸਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।ਜੋ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵਲੋਂ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਬਾਰ੍ਹਵੀਂ ਜਮਾਤ ਦੀਆਂ ਸਾਰੀਆਂ ਪੈਂਡਿੰਗ ਪ੍ਰੀਖਿਆਵਾਂ, ਓਪਨ ਸਕੂਲ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਫੈਸਲਾ ਕੋਵੀਡ -19 ਮਹਾਮਾਰੀ ਕਾਰਨ ਇਸ ਔਖੇ ਸਮੇਂ ਦੇ ਮੱਦੇਨਜ਼ਰ ਲਿਆ ਗਿਆ ਹੈ।