ਪੜਚੋਲ ਕਰੋ

Punjab Schools Reopen: ਪੰਜਾਬ 'ਚ ਖੁੱਲ੍ਹ ਗਏ ਸਰਕਾਰੀ ਤੇ ਪ੍ਰਾਈਵੇਟ ਸਕੂਲ, ਵੇਖੋ ਗ੍ਰਾਉਂਡ ਰਿਪੋਰਟ 'ਚ ਕੀ ਹਾਲਾਤ

ਪੰਜਾਬ ਸਰਕਾਰ ਦੇ ਐਲਾਨ ਮਗਰੋਂ 26 ਜੁਲਾਈ ਤੋਂ ਮਾਪਿਆਂ ਦੀ ਇਜਾਜ਼ਤ ਤੋਂ ਬਾਅਦ ਸੂਬੇ ਦੇ ਸਕੂਲਾਂ ਨੂੰ ਮੁੜ ਖੁੱਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕੁਝ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਹਿਰ ਦੇ ਘੱਟ ਹੋਣ ਤੋਂ ਬਾਅਦ ਦੇਸ਼ ਦੇ ਕਈ ਸੂਬਿਆਂ 'ਚ ਇੱਕ ਵਾਰ ਫਿਰ ਤੋਂ ਸਕੂਲ ਖੁੱਲਣੇ ਸ਼ੁਰੂ ਹੋ ਗਏ ਹਨ। ਇਸੇ ਕੜੀ 'ਚ ਪੰਜਾਬ ਸਰਕਾਰ ਨੇ ਵੀ ਬੀਤੇ ਦਿਨੀਂ ਕੁਝ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਪੰਜਾਬ 'ਚ ਸੋਮਵਾਰ 26 ਜੁਲਾਈ ਤੋਂ ਸਕੂਲ ਖੁੱਲ੍ਹ ਗਏ ਹਨ।

ਦੱਸ ਦਈਏ ਕਿ ਮਾਪਿਆਂ ਨੂੰ ਬੱਚਿਆਂ ਦੇ ਸਕੂਲ ਭੇਜਣ ਤੋਂ ਪਹਿਲਾਂ ਕੋਵਿਡ-19 ਦੀ ਗਾਇਡਲਾਈਨ ਬਾਰੇ ਤੇ ਆਨਲਾਈਨ ਕਲਾਸਾਂ ਵਿੱਚ ਉਨ੍ਹਾਂ ਦਾ ਬੱਚਾ ਕਿੱਥੇ ਸਟੈਂਡ ਕਰ ਰਿਹਾ ਹੈ ਤੇ ਆਉਣ ਵਾਲੇ ਪੇਪਰਾਂ ਲਈ ਬੱਚਿਆਂ ਨੂੰ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।

ਸਰਕਾਰ ਵੱਲੋਂ ਕੋਰੋਨਾ ਗਾਈਡਲਾਈਨ ਨੂੰ ਫੌਲੋ ਕਰਦੇ ਹੋਏ ਪੰਜਾਬ ਦੇ ਸਾਰੇ ਸਕੂਲਾਂ ਨੂੰ 10ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਸਕੂਲਾਂ ਵਿੱਚ ਪੇਰੇਂਟਸ ਮੀਟਿੰਗ ਬੁਲਾਈ ਗਈ ਹੈ ਤਾਂ ਜੋ ਮਾਪਿਆਂ ਨੂੰ ਕਰੋਨਾ ਗਾਈਡਲਾਈਨ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਸਕੂਲ ਸੈਨੀਟਾਈਜ਼ ਕੀਤੇ ਗਏ ਹਨ। ਸਕੂਲਾਂ 'ਚ ਮਾਪਿਆਂ ਦੀਆਂ ਇਜਾਜ਼ਤਾਂ ਤੋਂ ਬਾਅਦ ਆਏ ਵਿਦਿਆਰਥੀਆਂ ਪ੍ਰਤੀ ਮਾਸਕ ਤੇ ਆਪਸੀ ਦੂਰੀ ਦਾ ਵੀ ਖਾਸ ਖਿਆਲ ਰੱਖਿਆ ਗਿਆ ਹੈ।

ਇਸ ਬਾਰੇ ਜਦੋਂ 'ਏਬੀਪੀ ਸਾਂਝਾ' ਦੀ ਟੀਮ ਨੇ ਭੁਲਰਹੇੜੀ ਪਿੰਡ ਦੇ ਸਮਾਰਟ ਸਕੂਲ ਦੇ ਚੇਅਰਮੈਨ ਵਿਕਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਅੱਜ ਸਕੂਲ ਵਿੱਚ ਪੇਰੇਂਟਸ ਮੀਟਿੰਗ ਵਿੱਚ ਅਧਿਆਪਕਾਂ ਨੇ ਦੱਸਿਆ ਕਿ ਤੁਹਾਨੂੰ ਆਪਣੇ ਬੱਚਿਆਂ ਨੂੰ ਕਿਵੇਂ ਹੱਥਾਂ ਨੂੰ ਸੈਨੀਟਾਈਜ ਕਰਕੇ ਤੇ ਪੀਣ ਵਾਲਾ ਪਾਣੀ ਘਰ ਤੋਂ ਦੇਣ ਦੇ ਨਾਲ ਹੋਰ ਕਈ ਤਰ੍ਹਾਂ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਬਾਰੇ ਸਕੂਲ ਦੇ ਮਾਸਟਰ ਜਰਨੈਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਪੇਰੇਂਟਸ ਮੀਟਿੰਗ ਰੱਖੀ, ਜਿਸ ਵਿੱਚ ਅਸੀਂ ਮਾਤਾ-ਪਿਤਾ ਨੂੰ ਇਹ ਸਮਝਾਇਆ ਹੈ ਕਿ ਕਿਵੇਂ ਤੁਸੀਂ ਆਪਣੇ ਬੱਚਿਆਂ ਨੂੰ ਕੋਰੋਨਾ ਦੀ ਜਾਣਕਾਰੀ ਦੇਣੀ ਹੈ ਤੇ ਉਨ੍ਹਾਂ ਦੇ ਹੱਥਾਂ ਨੂੰ ਸੈਨਿਟਾਈਜ ਕਰ ਸਕੂਲ ਭੇਜਣਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮਾਂ ਵਿੱਚ ਬੱਚਿਆਂ ਦੀ ਪੜ੍ਹਾਈ ਵਿੱਚ ਪਏ ਗੈਪ ਨੂੰ ਪੂਰਾ ਕਰਨਾ ਹੈ।

ਪ੍ਰਿੰਸੀਪਲ ਇੰਦਰ ਕੌਰ ਨੇ ਕਿਹਾ ਕਿ ਮਾਤਾ-ਪਿਤਾ ਵਿੱਚ ਬੱਚਿਆਂ ਨੂੰ ਸਕੂਲ ਭੇਜਣ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਦੀ ਗਾਈਡਲਾਈਨਜ਼ ਸਬੰਧੀ ਸਕੂਲ ਵਿੱਚ ਪੂਰੇ ਪ੍ਰਬੰਧ ਕੀਤੇ ਹੋਏ ਹਨ। ਪੂਰੇ ਸਟਾਫ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ ਤੇ ਬੱਚਿਆਂ ਨੂੰ ਪੜ੍ਹਾਈ ਦੌਰਾਨ ਕਲਾਸਰੂਮ ਵਿੱਚ ਕਿੰਨੀ ਦੂਰੀ ਉੱਤੇ ਬਿਠਾਉਣਾ ਹੈ, ਇਸ ਲਈ ਅਸੀਂ ਅੱਜ ਪੈਰੇਂਟ ਮੀਟਿੰਗ ਰੱਖੀ ਹੈ। ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।

ਪਟਿਆਲਾ ਦਾ ਹਾਲ:

ਪਟਿਆਲਾ ਦੇ ਸਰਕਾਰੀ ਕੋ-ਐਡ ਮਲਟੀਪਰਪਜ਼ ਸਕੂਲ ਵਿਚ ਇੱਕ ਵਾਰ ਫਿਰ ਰੌਣਕਾਂ ਦੇਖਣ ਨੂੰ ਮਿਲੀ। ਜਿੱਥੇ ਚਾਰ ਮਹੀਨੇ ਦੇ ਲੰਬੇ ਅੰਤਰਾਲ ਦੇ ਬਾਅਦ ਵਿਦਿਆਰਥੀ ਹੁੰਮ ਹੁਮਾ ਕੇ ਸਕੂਲ ਪਹੁੰਚੇ। ਇਸ ਦੌਰਾਨ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਚਹਿਲ ਵੱਲੋਂ ਉਨ੍ਹਾਂ ਵਿਦਿਆਰਥੀਆਂ ਨੂੰ ਹਾਰ ਪਾ ਕੇ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਸਕੂਲ ਵਿੱਚ ਆਏ ਵਿਦਿਆਰਥੀਆਂ ਲਈ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦਾ ਬਾਖ਼ੂਬੀ ਪਾਲਣ ਕੀਤਾ ਗਿਆ। ਵਿਦਿਆਰਥੀ ਮਾਸਕ ਅਤੇ ਸੋਸ਼ਲ ਡਿਸਟੇਂਸ ਦਾ ਧਿਆਨ ਰੱਖਦੇ ਸਕੂਲ ਵਿੱਚ ਦਾਖ਼ਲ ਹੋਏ। ਉੱਥੇ ਹੀ ਵਿਦਿਆਰਥੀਆਂ ਦਾ ਟੈਂਪਰੇਚਰ ਅਤੇ ਉਨ੍ਹਾਂ ਨੂੰ ਸੈਨੀਟਾਈਜ਼ਰ ਕਰਕੇ ਕਲਾਸਾਂ ਵਿੱਚ ਬਿਠਾਇਆ ਗਿਆ।

ਜ਼ਿਲ੍ਹਾਂ ਫਿਰੋਜ਼ਪੁਰ 'ਚ ਵਿਦਿਆਰਥੀਆਂ ਦੇ ਚਿਹਰੇ 'ਤੇ ਖੁਸ਼ੀ

ਫਿਰੋਜ਼ਪੁਰ ਦੇ ਸਰਕਾਰੀ ਸੀਨੀਅਰ ਸਕੈਂਡਰੀਂ ਸਮਾਰਟ ਸਕੂਲ ਵਿੱਚ ਵਿਦਿਆਰਥੀ ਕਲਾਸਾਂ ਵਿੱਚ ਮਾਸਕ ਲਗਾਏ ਬੈਠੇ ਨਜ਼ਰ ਆਏ। ਸਕੂਲ ਵਿੱਚ ਆਕੇ ਵਿਦਿਆਰਥੀ ਖੁਸ਼ ਨਜ਼ਰ ਆਏ। ਨਾਲ ਹੀ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Education Loan Information:
Calculate Education Loan EMI

ਟਾਪ ਹੈਡਲਾਈਨ

ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
ਨਵੰਬਰ ਮਹੀਨੇ 'ਚ ਕਿੰਨੇ ਦਿਨ ਰਹਿਣਗੀਆਂ ਛੁੱਟੀਆਂ, ਆ ਗਈ ਲਿਸਟ; ਦੇਖੋ ਕਦੋਂ-ਕਦੋਂ ਸਕੂਲ ਰਹਿਣਗੇ ਬੰਦ?
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ
School Holidays :  ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿ ਸਕਦੇ ਹਨ ਬੰਦ, ਦੇਖੋ ਪੂਰੀ ਸੂਚੀ
Holidays in Punjab: ਪੰਜਾਬ 'ਚ ਸੋਮਵਾਰ-ਮੰਗਲਵਾਰ ਨੂੰ ਵੀ ਰਹੇਗੀ ਛੁੱਟੀ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜ, 26, 27 ਅਤੇ 29 ਅਕਤੂਬਰ ਨੂੰ...
ਪੰਜਾਬ 'ਚ ਸੋਮਵਾਰ-ਮੰਗਲਵਾਰ ਨੂੰ ਵੀ ਰਹੇਗੀ ਛੁੱਟੀ, ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਦੀ ਮੌਜ, 26, 27 ਅਤੇ 29 ਅਕਤੂਬਰ ਨੂੰ...
School Holidays: ਮੰਗਲਵਾਰ ਜਾਂ ਬੁੱਧਵਾਰ ਨੂੰ ਰਹੇਗੀ ਛੁੱਟੀ? ਜਾਣੋ ਦੁਸਹਿਰੇ ਮੌਕੇ ਕਿਸ ਸੂਬੇ 'ਚ ਕਿੰਨੀਆਂ ਛੁੱਟੀਆਂ, ਪੰਜਾਬ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਮੰਗਲਵਾਰ ਜਾਂ ਬੁੱਧਵਾਰ ਨੂੰ ਰਹੇਗੀ ਛੁੱਟੀ? ਜਾਣੋ ਦੁਸਹਿਰੇ ਮੌਕੇ ਕਿਸ ਸੂਬੇ 'ਚ ਕਿੰਨੀਆਂ ਛੁੱਟੀਆਂ, ਪੰਜਾਬ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget