ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਹਿਰ ਦੇ ਘੱਟ ਹੋਣ ਤੋਂ ਬਾਅਦ ਦੇਸ਼ ਦੇ ਕਈ ਸੂਬਿਆਂ 'ਚ ਇੱਕ ਵਾਰ ਫਿਰ ਤੋਂ ਸਕੂਲ ਖੁੱਲਣੇ ਸ਼ੁਰੂ ਹੋ ਗਏ ਹਨ। ਇਸੇ ਕੜੀ 'ਚ ਪੰਜਾਬ ਸਰਕਾਰ ਨੇ ਵੀ ਬੀਤੇ ਦਿਨੀਂ ਕੁਝ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਪੰਜਾਬ 'ਚ ਸੋਮਵਾਰ 26 ਜੁਲਾਈ ਤੋਂ ਸਕੂਲ ਖੁੱਲ੍ਹ ਗਏ ਹਨ।


ਦੱਸ ਦਈਏ ਕਿ ਮਾਪਿਆਂ ਨੂੰ ਬੱਚਿਆਂ ਦੇ ਸਕੂਲ ਭੇਜਣ ਤੋਂ ਪਹਿਲਾਂ ਕੋਵਿਡ-19 ਦੀ ਗਾਇਡਲਾਈਨ ਬਾਰੇ ਤੇ ਆਨਲਾਈਨ ਕਲਾਸਾਂ ਵਿੱਚ ਉਨ੍ਹਾਂ ਦਾ ਬੱਚਾ ਕਿੱਥੇ ਸਟੈਂਡ ਕਰ ਰਿਹਾ ਹੈ ਤੇ ਆਉਣ ਵਾਲੇ ਪੇਪਰਾਂ ਲਈ ਬੱਚਿਆਂ ਨੂੰ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ।


ਸਰਕਾਰ ਵੱਲੋਂ ਕੋਰੋਨਾ ਗਾਈਡਲਾਈਨ ਨੂੰ ਫੌਲੋ ਕਰਦੇ ਹੋਏ ਪੰਜਾਬ ਦੇ ਸਾਰੇ ਸਕੂਲਾਂ ਨੂੰ 10ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਸਕੂਲਾਂ ਵਿੱਚ ਪੇਰੇਂਟਸ ਮੀਟਿੰਗ ਬੁਲਾਈ ਗਈ ਹੈ ਤਾਂ ਜੋ ਮਾਪਿਆਂ ਨੂੰ ਕਰੋਨਾ ਗਾਈਡਲਾਈਨ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਇਸ ਦੇ ਨਾਲ ਹੀ ਸਕੂਲ ਸੈਨੀਟਾਈਜ਼ ਕੀਤੇ ਗਏ ਹਨ। ਸਕੂਲਾਂ 'ਚ ਮਾਪਿਆਂ ਦੀਆਂ ਇਜਾਜ਼ਤਾਂ ਤੋਂ ਬਾਅਦ ਆਏ ਵਿਦਿਆਰਥੀਆਂ ਪ੍ਰਤੀ ਮਾਸਕ ਤੇ ਆਪਸੀ ਦੂਰੀ ਦਾ ਵੀ ਖਾਸ ਖਿਆਲ ਰੱਖਿਆ ਗਿਆ ਹੈ।


ਇਸ ਬਾਰੇ ਜਦੋਂ 'ਏਬੀਪੀ ਸਾਂਝਾ' ਦੀ ਟੀਮ ਨੇ ਭੁਲਰਹੇੜੀ ਪਿੰਡ ਦੇ ਸਮਾਰਟ ਸਕੂਲ ਦੇ ਚੇਅਰਮੈਨ ਵਿਕਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਅੱਜ ਸਕੂਲ ਵਿੱਚ ਪੇਰੇਂਟਸ ਮੀਟਿੰਗ ਵਿੱਚ ਅਧਿਆਪਕਾਂ ਨੇ ਦੱਸਿਆ ਕਿ ਤੁਹਾਨੂੰ ਆਪਣੇ ਬੱਚਿਆਂ ਨੂੰ ਕਿਵੇਂ ਹੱਥਾਂ ਨੂੰ ਸੈਨੀਟਾਈਜ ਕਰਕੇ ਤੇ ਪੀਣ ਵਾਲਾ ਪਾਣੀ ਘਰ ਤੋਂ ਦੇਣ ਦੇ ਨਾਲ ਹੋਰ ਕਈ ਤਰ੍ਹਾਂ ਦੀ ਜਾਣਕਾਰੀ ਦਿੱਤੀ ਗਈ ਹੈ।


ਇਸ ਬਾਰੇ ਸਕੂਲ ਦੇ ਮਾਸਟਰ ਜਰਨੈਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਪੇਰੇਂਟਸ ਮੀਟਿੰਗ ਰੱਖੀ, ਜਿਸ ਵਿੱਚ ਅਸੀਂ ਮਾਤਾ-ਪਿਤਾ ਨੂੰ ਇਹ ਸਮਝਾਇਆ ਹੈ ਕਿ ਕਿਵੇਂ ਤੁਸੀਂ ਆਪਣੇ ਬੱਚਿਆਂ ਨੂੰ ਕੋਰੋਨਾ ਦੀ ਜਾਣਕਾਰੀ ਦੇਣੀ ਹੈ ਤੇ ਉਨ੍ਹਾਂ ਦੇ ਹੱਥਾਂ ਨੂੰ ਸੈਨਿਟਾਈਜ ਕਰ ਸਕੂਲ ਭੇਜਣਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮਾਂ ਵਿੱਚ ਬੱਚਿਆਂ ਦੀ ਪੜ੍ਹਾਈ ਵਿੱਚ ਪਏ ਗੈਪ ਨੂੰ ਪੂਰਾ ਕਰਨਾ ਹੈ।


ਪ੍ਰਿੰਸੀਪਲ ਇੰਦਰ ਕੌਰ ਨੇ ਕਿਹਾ ਕਿ ਮਾਤਾ-ਪਿਤਾ ਵਿੱਚ ਬੱਚਿਆਂ ਨੂੰ ਸਕੂਲ ਭੇਜਣ ਨੂੰ ਲੈ ਕੇ ਕਾਫ਼ੀ ਉਤਸ਼ਾਹ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਦੀ ਗਾਈਡਲਾਈਨਜ਼ ਸਬੰਧੀ ਸਕੂਲ ਵਿੱਚ ਪੂਰੇ ਪ੍ਰਬੰਧ ਕੀਤੇ ਹੋਏ ਹਨ। ਪੂਰੇ ਸਟਾਫ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ ਤੇ ਬੱਚਿਆਂ ਨੂੰ ਪੜ੍ਹਾਈ ਦੌਰਾਨ ਕਲਾਸਰੂਮ ਵਿੱਚ ਕਿੰਨੀ ਦੂਰੀ ਉੱਤੇ ਬਿਠਾਉਣਾ ਹੈ, ਇਸ ਲਈ ਅਸੀਂ ਅੱਜ ਪੈਰੇਂਟ ਮੀਟਿੰਗ ਰੱਖੀ ਹੈ। ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।


ਪਟਿਆਲਾ ਦਾ ਹਾਲ:


ਪਟਿਆਲਾ ਦੇ ਸਰਕਾਰੀ ਕੋ-ਐਡ ਮਲਟੀਪਰਪਜ਼ ਸਕੂਲ ਵਿਚ ਇੱਕ ਵਾਰ ਫਿਰ ਰੌਣਕਾਂ ਦੇਖਣ ਨੂੰ ਮਿਲੀ। ਜਿੱਥੇ ਚਾਰ ਮਹੀਨੇ ਦੇ ਲੰਬੇ ਅੰਤਰਾਲ ਦੇ ਬਾਅਦ ਵਿਦਿਆਰਥੀ ਹੁੰਮ ਹੁਮਾ ਕੇ ਸਕੂਲ ਪਹੁੰਚੇ। ਇਸ ਦੌਰਾਨ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਚਹਿਲ ਵੱਲੋਂ ਉਨ੍ਹਾਂ ਵਿਦਿਆਰਥੀਆਂ ਨੂੰ ਹਾਰ ਪਾ ਕੇ ਸਨਮਾਨਤ ਵੀ ਕੀਤਾ ਗਿਆ।


ਇਸ ਮੌਕੇ ਸਕੂਲ ਵਿੱਚ ਆਏ ਵਿਦਿਆਰਥੀਆਂ ਲਈ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦਾ ਬਾਖ਼ੂਬੀ ਪਾਲਣ ਕੀਤਾ ਗਿਆ। ਵਿਦਿਆਰਥੀ ਮਾਸਕ ਅਤੇ ਸੋਸ਼ਲ ਡਿਸਟੇਂਸ ਦਾ ਧਿਆਨ ਰੱਖਦੇ ਸਕੂਲ ਵਿੱਚ ਦਾਖ਼ਲ ਹੋਏ। ਉੱਥੇ ਹੀ ਵਿਦਿਆਰਥੀਆਂ ਦਾ ਟੈਂਪਰੇਚਰ ਅਤੇ ਉਨ੍ਹਾਂ ਨੂੰ ਸੈਨੀਟਾਈਜ਼ਰ ਕਰਕੇ ਕਲਾਸਾਂ ਵਿੱਚ ਬਿਠਾਇਆ ਗਿਆ।


ਜ਼ਿਲ੍ਹਾਂ ਫਿਰੋਜ਼ਪੁਰ 'ਚ ਵਿਦਿਆਰਥੀਆਂ ਦੇ ਚਿਹਰੇ 'ਤੇ ਖੁਸ਼ੀ


ਫਿਰੋਜ਼ਪੁਰ ਦੇ ਸਰਕਾਰੀ ਸੀਨੀਅਰ ਸਕੈਂਡਰੀਂ ਸਮਾਰਟ ਸਕੂਲ ਵਿੱਚ ਵਿਦਿਆਰਥੀ ਕਲਾਸਾਂ ਵਿੱਚ ਮਾਸਕ ਲਗਾਏ ਬੈਠੇ ਨਜ਼ਰ ਆਏ। ਸਕੂਲ ਵਿੱਚ ਆਕੇ ਵਿਦਿਆਰਥੀ ਖੁਸ਼ ਨਜ਼ਰ ਆਏ। ਨਾਲ ਹੀ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ:


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Education Loan Information:

Calculate Education Loan EMI