Punjab Government: ਪੰਜਾਬ ਸਰਕਾਰ ਵੱਲੋਂ ਕਾਲਜ ਵਿਦਿਆਰਥੀਆਂ ਨੂੰ ਵੱਡੀ ਰਾਹਤ
Punjab College Students: ਮੁੱਖ ਮੰਤਰੀ ਨੇ ਕਿਹਾ ਹੈ ਕਿ ਹੁਣ ਤੱਕ ਇਸ ਪੋਰਟਲ ’ਤੇ 42,000 ਵਿਦਿਆਰਥੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਇਸ ਸਾਂਝੇ ਦਾਖ਼ਲਾ ਪੋਰਟਲ ਨਾਲ ਦਾਖ਼ਲਾ ਪ੍ਰਕਿਰਿਆ ਫ਼ੀਸਦੀ ਸੰਪਰਕ ਰਹਿਤ ਹੋਵੇਗੀ।
Punjab Admission Portal:ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Cpatain Amarinder Singh) ਨੇ ਕਾਲਜਾਂ ਵਿੱਚ ਦਾਖਲਾ (Admission in Collages) ਲੈਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਸੂਬਾਈ ਦਾਖ਼ਲਾ ਪੋਰਟਲ (State Admission portal) https://admission.punjab.gov.in ਵਿੱਚ ਵਾਧਾ ਕਰਦਿਆਂ ਇਸ ਨੂੰ 31 ਅਗਸਤ ਤੱਕ ਵਧਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਹੁਣ ਤੱਕ ਇਸ ਪੋਰਟਲ ’ਤੇ 42,000 ਵਿਦਿਆਰਥੀ ਰਜਿਸਟ੍ਰੇਸ਼ਨ (Student Registration) ਕਰਵਾ ਚੁੱਕੇ ਹਨ। ਇਸ ਸਾਂਝੇ ਦਾਖ਼ਲਾ ਪੋਰਟਲ ਨਾਲ ਦਾਖ਼ਲਾ ਪ੍ਰਕਿਰਿਆ (Admission Process) 100 ਫ਼ੀਸਦੀ ਸੰਪਰਕ ਰਹਿਤ ਹੋਵੇਗੀ ਕਿਉਂਕਿ ਬਿਨੈਕਾਰਾਂ ਨੂੰ ਸਰੀਰਕ ਤੌਰ ’ਤੇ ਹਾਜ਼ਰ ਹੋਣ ਦੀ ਲੋੜ ਨਹੀਂ ਪਵੇਗੀ ਜਿਸ ਨਾਲ ਕਰੋਨਾ ਤੋਂ ਬਚਾਅ ਰਹੇਗਾ।
ਇਸ ਮੌਕੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਸ ਦਾਖ਼ਲਾ ਪੋਰਟਲ ਨਾਲ ਵਿਦਿਆਰਥੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਇਸ ਪੋਰਟਲ ਰਾਹੀਂ ਉਹ ਕਈ ਕਾਲਜਾਂ ਵਿੱਚ ਇੱਕੋ ਬਿਨੈ ਫਾਰਮ ਰਾਹੀਂ ਦਰਖ਼ਾਸਤ ਦੇ ਸਕਦੇ ਹਨ।
ਉਚੇਰੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ ਕੇ ਗੰਟਾ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ 2021-22 ਦੇ ਸੈਸ਼ਨ ਲਈ ਕੇਂਦਰੀਕ੍ਰਿਤ ਆਨਲਾਈਨ ਦਾਖ਼ਲਾ ਪ੍ਰਕਿਰਿਆ ਪੰਜਾਬ ਦੇ ਸਾਰੇ ਕਾਲਜਾਂ ਵਿੱਚ 2 ਅਗਸਤ ਨੂੰ ਸ਼ੁਰੂ ਹੋ ਚੁੱਕੀ ਹੈ। ਮੌਜੂਦਾ ਸਮੇਂ ਸੂਬੇ ਦੇ 59 ਸਰਕਾਰੀ ਕਾਲਜਾਂ ਵਿੱਚ ਅੰਡਰ ਗਰੈਜੂਏਟ ਤੇ ਪੋਸਟ ਗਰੈਜੂਏਟ ਕੋਰਸਾਂ ਵਿੱਚ ਦਾਖ਼ਲੇ ਲਈ ਇਹ ਪ੍ਰਕਿਰਿਆ ਜਾਰੀ ਹੈ।
1100 ਨੰਬਰ ਹੈਲਪਲਾਈਨ ਸ਼ੁਰੂ
ਮੁੱਖ ਮੰਤਰੀ ਨੇ ਵਰਚੁਅਲ ਤੌਰ ’ਤੇ ਸੂਬਾ ਪੱਧਰੀ ਏਕੀਕ੍ਰਿਤ ਹੈਲਪਲਾਈਨ ਨੰਬਰ 1100 ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਲੋਕਾਂ ਨੂੰ ਸਮੂਹ ਸੇਵਾਵਾਂ ਨਿਰਵਿਘਨ ਦੇਣ ਤੋਂ ਇਲਾਵਾ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਵੱਖੋ-ਵੱਖ ਵਿਭਾਗਾਂ ਦੇ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਵਿਭਾਗਾਂ ਦੇ ਕੰਮ-ਕਾਜ ਦੀ ਹਫ਼ਤਾਵਾਰੀ ਸਮੀਖਿਆ ਨਿਯਮਿਤ ਤੌਰ ’ਤੇ ਕੀਤੀ ਜਾਵੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 1100 ਹੈਲਪਲਾਈਨ ਨਾਲ ਲੋਕਾਂ ਨੂੰ ਸਿਰਫ਼ ਇੱਕ ਬਟਨ ਦਬਾਉਣ ਨਾਲ ਹੀ ਵੱਖੋ-ਵੱਖ ਸੇਵਾਵਾਂ ਦੇ ਲਾਭ ਹਾਸਲ ਹੋ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪਹਿਲ ਤਹਿਤ ਕਈ ਹੋਰ ਤਕਨੀਕੀ ਪੱਖ ਜਿਵੇਂ ਚੈਟ, ਈ-ਮੇਲ, ਵਟਸਐਪ ਤੇ ਐਸਐਮਐਸ ਵੀ ਛੇਤੀ ਹੀ ਜੋੜੇ ਜਾਣਗੇ।
ਇਹ ਵੀ ਪੜ੍ਹੋ: 3 ਸਾਲਾਂ ਬਾਅਦ ਗੰਨੇ ਦੇ ਭਾਅ ’ਚ ਸਿਰਫ 15 ਰੁਪਏ ਵਾਧਾ, ਕਿਸਾਨ ਬੋਲੇ, 'ਲਾਗਤ ਕਈ ਗੁਣਾ ਵਧੀ, ਇਸ ਲਈ ਭਾਅ ਰੱਦ'
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Education Loan Information:
Calculate Education Loan EMI