Punjab News: ਸਕੂਲੀ ਬੱਚਿਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜਾਰੀ ਕੀਤੀ ਨਵੀਂ ਹਦਾਇਤਾਂ
ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਸਾਰੇ ਸਕੂਲੀ ਬੱਚਿਆਂ ਦੀ ਆਭਾ ਆਈ.ਡੀ. ਕਾਰਡ ਬਣਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ...
Punjab Government's Big Decision for School Children: ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਸਾਰੇ ਸਕੂਲੀ ਬੱਚਿਆਂ ਦੀ ਆਭਾ ਆਈ.ਡੀ. ਕਾਰਡ ਬਣਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਫੈਸਲਾ ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਤਹਿਤ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫੈਸਲੇ ਨਾਲ ਸੂਬੇ ਦੇ ਲੱਖਾਂ ਬੱਚਿਆਂ ਨੂੰ ਫਾਇਦਾ ਹੋਵੇਗਾ। ਇਸ ਨਾਲ ਸਕੂਲੀ ਬੱਚਿਆਂ ਦੀ ਸਿਹਤ ਸਬੰਧੀ ਜਾਣਕਾਰੀ ਇੱਕੋ ਥਾਂ 'ਤੇ ਉਪਲਬਧ ਹੋਵੇਗੀ।
ਹੋਰ ਪੜ੍ਹੋ : ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਆਯੁਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਤਹਿਤ ਲਿਆ ਗਿਆ
ਪੰਜਾਬ ਸਰਕਾਰ ਸਕੂਲੀ ਬੱਚਿਆਂ ਦੀ ਸਿਹਤ ਨੂੰ ਲੈ ਕੇ ਕਾਫੀ ਸੁਚੇਤ ਹੋ ਗਈ ਹੈ ਅਤੇ ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲੀ ਬੱਚਿਆਂ ਦੀ ਆਧਾਰ ਆਈਡੀ ਬਣਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਫੈਸਲਾ ਆਯੁਸ਼ਮਾਨ (Ayushman Card) ਭਾਰਤ ਡਿਜੀਟਲ ਹੈਲਥ ਮਿਸ਼ਨ ਤਹਿਤ ਲਿਆ ਗਿਆ ਹੈ। ਇਸ ਫੈਸਲੇ ਨਾਲ ਸੂਬੇ ਦੇ ਲੱਖਾਂ ਬੱਚਿਆਂ ਨੂੰ ਫਾਇਦਾ ਹੋਵੇਗਾ। ਹੁਣ ਸਕੂਲੀ ਬੱਚਿਆਂ ਦੀ ਸਿਹਤ ਸਬੰਧੀ ਸਾਰੀ ਜਾਣਕਾਰੀ ਇੱਕੋ ਥਾਂ ‘ਤੇ ਉਪਲਬਧ ਹੋਵੇਗੀ, ਜਿਸ ਨਾਲ ਉਨ੍ਹਾਂ ਦੀ ਸਿਹਤ ਸੰਭਾਲ ਵਿੱਚ ਆਸਾਨੀ ਹੋਵੇਗੀ।
ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ
ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਦੇ ਸਾਰੇ ਸਕੂਲਾਂ ਵਿੱਚ ਬੱਚਿਆਂ ਦੀ ਆਧਾਰ ਆਈਡੀ ਬਣਾਉਣ ਦਾ ਕੰਮ ਸ਼ੁਰੂ ਕਰਨ। ਇਸ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸਕੂਲ ਮੁਖੀਆਂ ਦੀ ਜ਼ਿੰਮੇਵਾਰੀ ਹੋਵੇਗੀ। ਇਸ ਕੰਮ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕੁਤਾਹੀ ਬਰਦਾਸ਼ ਨਹੀਂ ਕੀਤੀ ਜਾਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI